ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਕੁੱਲ ਹਿੰਦ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਨੇ ਮੁੱਖ ਮੰਤਰੀ ਅਤੇ ਰਾਜਪਾਲ ਦੇ ਨਾਂਅ ਸੌਂਪੇ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 08-07-2026
ਸ਼ਾਹਕੋਟ, 7 ਜੁਲਾਈ (ਸੁਖਦੀਪ ਸਿੰਘ, ਨਗਿੰਦਰ ਸਿੰਘ ਬਾਂਸਲ)- ਕੁੱਲ ਹਿੰਦ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਸੂਬਾ ਕਮੇਟੀ ਮੈਂਬਰ ਵਰਿੰਦਰਪਾਲ ਸਿੰਘ ਕਾਲਾ ਦੀ ਅਗਵਾਈ ਹੇਠ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਪੰਜਾਬ ਅਤੇ ਰਾਜਪਾਲ ਪੰਜਾਬ ਦੇ ਨਾਂਅ ਤਹਿਸੀਲਦਾਰ ਸ਼ਾਹਕੋਟ ਜਸਪਾਲ ਸਿੰਘ ਬਾਜਵਾ ਨੂੰ ਮੰਗ ਪੱਤਰ ਸੌਂਪੇ ਗਏ। ਇਸ ਮੌਕੇ ਜਥੇਬੰਦੀ ਨੇ ਮੰਗ ਕੀਤੀ ਕਿ ਵੀ.ਬੀ.ਜੀਰਾਮ ਜੀ ਕਾਨੂੰਨ ਵਾਪਸ ਲਿਆ ਜਾਵੇ ਅਤੇ ਮਗਨਰੇਗਾ ਕਾਨੂੰਨ ਬਹਾਲ ਕੀਤਾ ਜਾਵੇ। ਤਜਵੀਜ਼ਤ ਬਿਜਲੀ ਬਿੱਲ-2025 ਐਕਟ ਵਾਪਸ ਲਿਆ ਜਾਵੇ। ਤਜਵੀਜ਼ਤ ਬੀਜ ਸੋਧ ਬਿੱਲ ਵਾਪਸ ਲਿਆ ਜਾਵੇ। ਮੁਕਤ ਵਪਾਰ ਸੰਧੀ ਰੱਦ ਕੀਤੀ ਜਾਵੇ। ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ 10-10 ਮਰਲੇ ਦੇ ਪਲਾਟ ਦਿੱਤੇ ਜਾਣ ਅਤੇ ਕੱਚੇ ਮਕਾਨਾਂ ਵਾਲੇ ਮਜ਼ਦੂਰਾਂ ਨੂੰ ਮਕਾਨ ਬਨਾਉਣ ਲਈ 5 ਲੱਖ ਰੁਪਏ ਸਹਾਇਤਾ ਦਿੱਤੀ ਜਾਵੇ। ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਕਰਜੇ ਮੁਆਫ਼ ਕੀਤੇ ਜਾਣ। ਆਜ਼ਾਦੀ ਤੋਂ ਬਾਅਦ ਜਿੰਨ੍ਹਾਂ ਆਬਾਦਕਾਰਾਂ ਨੇ ਜ਼ਮੀਨਾਂ ਆਬਾਦ ਕੀਤੀਆਂ ਹਨ, ਉਨ੍ਹਾਂ ਨੂੰ ਮਾਲਕੀ ਦੇ ਹੱਕ ਦਿੱਤੇ ਜਾਣ। ਬਾਰਡਰ ਦੇ ਪਾਰ ਜ਼ਮੀਨਾਂ ਦਾ 30 ਹਜ਼ਾਰ ਰੁਪਏ ਕੇਂਦਰ ਸਰਕਾਰ ਮੁਆਵਜ਼ਾ ਦੇਵੇ। ਤਾਰ ਤੋਂ ਪਾਰ ਦੀਆਂ ਜ਼ਮੀਨਾਂ ‘ਚ ਕਿਸਾਨੀ ਦੇ ਕੰਮ ਦੇ ਘੰਟੇ ਵਧਾਏ ਜਾਣ। ਜਦੋਂ ਡੀਜ਼ਲ-ਪੈਟਰੋਲ ਅਤੇ ਗੈਸ ਦੀਆਂ ਕੀਮਤਾਂ ਘੱਟ ਚੁੱਕੀਆਂ ਹਨ, ਕੇਂਦਰ ਸਰਕਾਰ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਵਾਸਤੇ ਪੈਟਰੋਲ ਤੇ ਰਸੋਈ ਗੈਸ ਦੇ ਰੇਟਾਂ ‘ਚ ਕੀਤਾ ਵਾਧਾ ਵਾਪਸ ਲਵੇ। ਯੂਰੀਆ ਤੇ ਡੀ.ਏ.ਪੀ. ਖਾਦ ਨਾਲ ਹੋਰ ਸਮੱਗਰੀ ਦੇਣ ਦੇ ਨਾਮ ‘ਤੇ ਲੁੱਟ ਬੰਦ ਕੀਤੀ ਜਾਵੇ। ਹੜ੍ਹਾਂ ਤੋਂ ਬਚਾਅ ਲਈ ਦਰਿਆਵਾਂ ਦੇ ਸਾਰੇ ਧੁੱਸੀ ਬੰਨ੍ਹਾਂ ਦੀ ਤੁਰੰਤ ਮੁਰੰਮਤ ਕੀਤੀ ਜਾਵੇ। ਇਸ ਮੌਕੇ ਧਰਮਿੰਦਰ ਸਿੰਘ ਵਾਈਸ ਪ੍ਰਧਾਨ, ਕੁਲਵੰਤ ਸਿੰਘ ਜੋਧਾ, ਮੱਖਣ ਸਿੰਘ, ਬਗੀਚਾ ਸਿੰਘ, ਚੰਨਾ ਸਿੰਘ, ਬੂੜ ਸਿੰਘ ਜੋਧਾ, ਕੇਵਲ ਸਿੰਘ, ਮੋਹਣ ਲਾਲ, ਸੋਹਣ ਸਿੰਘ, ਕੱਕਾ ਸਿੰਘ, ਮੰਗਲ ਸਿੰਘ, ਕਰਨਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਭੁਪਿੰਦਰਜੀਤ ਸਿੰਘ, ਪਿੰਦਾ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਦਮਪੁਰ ਹਲਕਾ ਇੰਚਾਰਜ ਦੀ ਨਿਯੁਕਤੀ ’ਚ ਦੇਰੀ–ਅਕਾਲੀ ਉਮੀਦਵਾਰਾਂ ਦੀ ਵਧੀ ਬੇਚੈਨੀ, ਵਰਕਰ ਵੀ ਹੋ ਰਹੇ ਨੇ ਨਾਰਾਜ਼। ਅਗਲੀ ਖ਼ਬਰ ਰਾਣਾ ਹਰਦੀਪ ਸਿੰਘ ਸ਼ਾਹਕੋਟ ਹਲਕੇ ਦੀਆਂ ਸਮੱਸਿਆਵਾਂ ਨੂੰ ਲੈ ਕੇ ਸੂਬਾ ਪ੍ਰਧਾਨ ਢਿੱਲੋਂ ਨੂੰ ਮਿਲੇ ਢਿੱਲੋਂ ਨੇ ਜਲਦ ਹੀ ਸ਼...
Ad Position 24
No active advertisement