ਜਲੰਧਰ, 8 ਜੁਲਾਈ (ਐੱਮ. ਐੱਸ. ਲੋਹੀਆ) - ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਚਲਾਏ ਜਾ ਰਹੇ, ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਵਿਖੇ ਸਰਜਨ ਡਾ. ਪੀ. ਜੇ. ਐੱਸ ਅਨੇਜਾ ਨੂੰ ਉਨ੍ਹਾਂ ਵਲੋਂ ਹਸਪਤਾਲ ਵਿਖੇ ਦਿੱਤੀਆਂ ਗਈਆਂ ਸੇਵਾਵਾਂ ਲਈ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ ਹੈ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਉਬਰਾਏ, ਕੈਸ਼ੀਅਰ ਜੁਗਿੰਦਰ ਸਿੰਘ ਲਾਇਲਪੁਰੀ ਅਤੇ ਮਨਜੀਤ ਸਿੰਘ ਠੁਕਰਾਲ ਨੇ ਜਾਣਕਾਰੀ ਦਿੱਤੀ ਕਿ ਹਸਪਤਾਲ ’ਚ ਬਤੌਰ ਸਰਜਨ ਸੇਵਾਵਾਂ ਨਿਭਾ ਰਹੇ ਡਾ. ਗੁਰਿੰਦਰ ਸਿੰਘ ਨੇਗੀ ਬੀਤੇ ਸਮੇਂ ਦੌਰਾਨ ਅਮਰੀਕਾ ਦੇ ਦੌਰੇ ’ਤੇ ਗਏ ਹੋਏ ਸਨ। ਉਨ੍ਹਾਂ ਦੀ ਗ਼ੈਰ ਹਾਜ਼ਰੀ ’ਚ ਡਾ. ਪੀ.ਜੇ.ਐੱਸ. ਅਨੇਜਾ ਨੇ ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ’ਚ ਆਪਣੀਆਂ ਸੇਵਾਵਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਹੁਣ ਡਾ. ਗੁਰਿੰਦਰ ਸਿੰਘ ਨੇਗੀ ਦੇ ਵਾਪਸ ਆਉਣ ’ਤੇ ਉਨ੍ਹਾਂ ਵਲੋਂ ਫਿਰ ਤੋਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।