ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਜਮਹੂਰੀ ਕਿਸਾਨ ਸਭਾ ਦੀ ਸੂਬਾਈ ਮੀਟਿੰਗ

Ad Position 21
No active advertisement
ਅਜੀਤ ਡੈਸਕ 09-07-2026
ਜਲੰਧਰ, 8 ਜੁਲਾਈ (ਐੱਮ.ਐੱਸ. ਲੋਹੀਆ) - ਜਮਹੂਰੀ ਕਿਸਾਨ ਸਭਾ ਪੰਜਾਬ ਸੂਬਾ ਕਮੇਟੀ ਦੀ ਮੀਟਿੰਗ ਸ਼ਹੀਦ ਸਰਵਨ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਹੋਈ। ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਇਕ ਹੋਰ ਕਿਸਾਨ ਜਥੇਬੰਦੀ ਪੰਜਾਬ ਕਿਸਾਨ ਯੂਨੀਅਨ ਨਾਲ ਚੱਲ ਰਹੇ ਏਕਤਾ ਦੇ ਅਮਲ ਸਬੰਧੀ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਹਾਜ਼ਰ ਸੂਬਾ ਕਮੇਟੀ ਦੇ ਮੈਂਬਰਾਂ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਪ੍ਰੈੱਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਨੋਂ ਜਥੇਬੰਦੀਆਂ ਸਾਂਝੇ ਤੌਰ ਤੇ 20-21 ਸਤੰਬਰ ਨੂੰ ਜਲੰਧਰ ’ਚ ਦੇਸ਼ ਪੱਧਰੀ ਕਾਨਫਰੰਸ ਕਰਕੇ ਇਸ ਏਕਤਾ ਦੇ ਅਮਲ ਨੂੰ ਮੁਕੰਮਲ ਕਰਨਗੀਆਂ ਉਨ੍ਹਾਂ ਦੱਸਿਆ ਕਿ 20 ਸਤੰਬਰ ਨੂੰ ਕਿਸਾਨਾਂ ਦੀ ਵੱਡੀ ਰੈਲੀ ਕਰਕੇ ਕਾਨਫਰੰਸ ਦਾ ਆਗਾਜ਼ ਕੀਤੀ ਜਾਵੇਗਾ। ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 22 ਜੁਲਾਈ ਨੂੰ ਸੂਬੇ ਦੇ ਸਾਰੇ ਟੋਲ਼ ਪਲਾਜੇ ਮੁਫ਼ਤ ਕੀਤੇ ਜਾਣਗੇ ਅਤੇ ਭਾਜਪਾ ਆਗੂਆਂ ਅਤੇ ਉਨ੍ਹਾਂ ਦੇ ਦਫ਼ਤਰਾਂ ਅੱਗੇ ਧਰਨੇ ਲਗਾ ਕੇ ਭਾਰਤ ਅਮਰੀਕਾ ਮੁੱਕਤ ਵਪਾਰ ਸਮਝੌਤੇ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 10 ਅਗਸਤ ਨੂੰ ਭਾਰਤ ਛੱਡੋ ਅੰਦੋਲਨ ਦੀ ਵਰ੍ਹੇ ਗੰਢ ਮੌਕੇ ਦੇਸ਼ ਭਰ ’ਚ ਐਕਸ਼ਨ ਕਰਕੇ ਲੁਟੇਰੇ ਕਾਰਪੋਰੇਟੋ ਭਾਰਤ ਛੱਡੋ ਦਾ ਨਾਹਰਾ ਬੁਲੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੀਟਿੰਗ ’ਚ ਕੀਤੇ ਫ਼ੈਸਲਿਆਂ ਨੂੰ ਲਾਗੂ ਕਰਵਾਉਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੀਆਂ ਮੀਟਿੰਗਾਂ ਤੈਅ ਕਰ ਲਈਆਂ ਹਨ। ਇਸ ਮੌਕੇ ਰਘਵੀਰ ਸਿੰਘ ਬੈਨੀਪਾਲ, ਮਨਜੀਤ ਸਿੰਘ ਬੱਗੂ, ਰੇਸ਼ਮ ਸਿੰਘ ਫੈਰੋਕੇ, ਮਲਕੀਤ ਸਿੰਘ ਨਿਆਲ, ਦਰਸ਼ਨ ਸਿੰਘ ਬੇਲੂ ਮਾਜਰਾ, ਮੁਖਤਿਆਰ ਸਿੰਘ ਮੁੱਕਾ, ਪ੍ਰਗਟ ਸਿੰਘ ਜਾਮਾਰਾਏ, ਮੇਜਰ ਸਿੰਘ ਖੁਰਲਾਪੁਰ, ਮੋਹਨ ਸਿੰਘ ਧਮਾਣਾ, ਸਵਰਨ ਸਿੰਘ ਮੁਕੇਰੀਆਂ, ਹਰਜੀਤ ਸਿੰਘ ਕਾਹਲੋਂ, ਧਰਮਪਾਲ ਸਿੰਘ ਸੈਣੀ, ਮਨੋਹਰ ਸਿੰਘ ਗਿੱਲ, ਮਾਸਟਰ ਦਲਜੀਤ ਸਿੰਘ ਦਿਆਲਪੁਰਾ, ਹਰਭਜਨ ਸਿੰਘ ਮਜੀਠਾ, ਸੰਤੋਖ ਸਿੰਘ ਬਿਲਗਾ, ਕੁਲਦੀਪ ਸਿੰਘ ਫਿਲੋਰ, ਊਧਮ ਸਿੰਘ ਸੰਤੋਖਪੁਰਾ, ਮਹਿੰਦਰ ਸਿੰਘ ਮੋਹਾਲੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਦੀਪ ਰਿਸ਼ੀ ਦੀ ਬਦਲੀ, ਨਿਕਾਸ ਕੁਮਾਰ ਹੋਣਗੇ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਸੰਦੀਪ ਰਿਸ਼ੀ ਦੇ ਕਾਰਜਕਾਲ ਵਿਚ ਸ਼ੁਰੂ ਹੋਏ ਸੀ... ਅਗਲੀ ਖ਼ਬਰ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਹੋਣਗੀਆਂ - ਪੁਲਿਸ ਕਮਿਸ਼ਨਰ ਉਦਯੋਗਪਤੀਆਂ ਤੇ ਵਪਾਰੀਆਂ ਦੀ ਮੀਟ...
Ad Position 24
No active advertisement