03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਲੱਕੀ ਪਟਿਆਲ ਗੈਂਗ ਦਾ ਸਰਗਰਮ ਮੈਂਬਰ ਮੁਕਾਬਲੇ ਮਗਰੋਂ ਕਾਬੂ ਗੋਲੀ ਲੱਗਣ ਨਾਲ ਹਸਪਤਾਲ ਦਾਖਲ

Ad Position 21
No active advertisement
ਅਜੀਤ ਡੈਸਕ 10-07-2026
ਜਲੰਧਰ, 9 ਜੁਲਾਈ (ਜਤਿੰਦਰ ਪੰਮੀ)–ਕਮਿਸ਼ਨਰੇਟ ਪੁਲਿਸ ਦੀ ਸੀਆਈਏ ਸਟਾਫ ਟੀਮ ਨੇ ਵਿਦੇਸ਼ ਬੈਠੇ ਗੈਂਗਸਟਰ ਲੱਕੀ ਪਟਿਆਲ ਗੈਂਗ ਦੇ ਸਰਗਰਮ ਮੈਂਬਰ ਨੂੰ ਪੁਲਿਸ ਮੁਕਾਬਲੇ ਮਗਰੋਂ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾਈਆਂ, ਜਿਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਕੀਤੀ ਗਈ ਸਵੈ-ਰੱਖਿਆ ਦੀ ਕਾਰਵਾਈ ਦੌਰਾਨ ਉਸ ਦੀ ਖੱਬੀ ਲੱਤ ਵਿੱਚ ਗੋਲੀ ਲੱਗ ਗਈ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਕਾਬੂ ਕਰਕੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਕੇ ਪੁੱਜੇ, ਜਿਨ੍ਹਾਂ ਦੇ ਨਾਲ ਡੀ.ਸੀ.ਪੀ. ਜਾਂਚ ਮਨਪ੍ਰੀਤ ਸਿੰਘ ਢਿੱਲੋਂ, ਏ.ਡੀ.ਸੀ.ਪੀ. ਜਾਂਚ ਜਯੰਤ ਪੁਰੀ, ਏ. ਡੀ. ਸੀ. ਪੀ.-2 ਰਾਕੇਸ਼ ਯਾਦਵ ਅਤੇ ਏ.ਸੀ.ਪੀ. ਡਿਟੈਕਟਿਵ ਅਮਰਬੀਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਦੀ ਪੁਲਿਸ ਨੂੰ ਪੁਖਤਾ ਜਾਣਕਾਰੀ ਮਿਲੀ ਸੀ ਕਿ ਯੋਧ ਸਿੰਘ ਯੋਧਾ ਸ਼ਾਹਪੁਰ ਇਲਾਕੇ ’ਚ ਮੌਜੂਦ ਹੈ। ਇਸ ’ਤੇ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਸੁਰਿੰਦਰ ਕੁਮਾਰ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਨੇ ਉਥੇ ਜਾ ਕੇ ਨਾਕੇਬੰਦੀ ਕਰ ਦਿੱਤੀ। ਨਾਕੇਬੰਦੀ ਦੌਰਾਨ ਜਦੋਂ ਉਹ ਮੋਟਰਸਾਈਕਲ ’ਤੇ ਆ ਰਿਹਾ ਸੀ ਤਾਂ ਪੁਲਿਸ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਸ ਨੇ ਮੋਟਰਸਾਈਕਲ ਕੱਚੇ ਰਸਤੇ ਵੱਲ ਭਜਾ ਲਿਆ। ਜਦੋਂ ਪੁਲਿਸ ਪਾਰਟੀ ਨੇ ਉਸ ਦਾ ਪਿੱਛਾ ਕੀਤਾ ਤਾਂ ਮੁਲਜ਼ਮ ਦਾ ਮੋਟਰਸਾਈਕਲ ਤਿਲਕ ਗਿਆ ਤੇ ਉਹ ਡਿੱਗ ਪਿਆ। ਇਸੇ ਦੌਰਾਨ ਹੀ ਉਸ ਨੇ ਗੈਰ-ਕਾਨੂੰਨੀ ਹਥਿਆਰ ਨਾਲ ਪੁਲਿਸ ਪਾਰਟੀ ’ਤੇ ਫਾਇਰਿੰਗ ਕਰ ਦਿੱਤੀ, ਜਿਸ ਤੋਂ ਬਚਾਅ ਲਈ ਜਦੋਂ ਪੁਲਿਸ ਨੇ ਫਾਇਰ ਕੀਤੇ ਤਾਂ ਉਹ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ। ਸੀ. ਪੀ. ਨੇ ਦੱਸਿਆ ਕਿ ਯੋਧ ਸਿੰਘ ਸ਼ਾਹਕੋਟ ਇਲਾਕੇ ਦਾ ਰਹਿਣ ਵਾਲਾ ਹੈ ਅਤੇ ਇਹ ਵਿਦੇਸ਼ ਬੈਠੇ ਲੱਕੀ ਪਟਿਆਲਾ ਗੈਂਗ ਨਾਲ ਕੰਮ ਕਰਦਾ ਸੀ ਅਤੇ ਉਹ ਹੀ ਇਸ ਨੂੰ ਚਲਾਉਂਦਾ ਸੀ। ਪੁਲਿਸ ਨੇ ਇਸ ਘਟਨਾ ਸੰਬੰਧੀ ਥਾਣਾ ਸਦਰ ਵਿੱਚ ਨਵਾਂ ਮਾਮਲਾ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਦੀ ਕੋਸ਼ਿਸ਼, ਪੁਲਿਸ ਪਾਰਟੀ ‘ਤੇ ਗੋਲੀ ਚਲਾਉਣ, ਸਰਕਾਰੀ ਡਿਊਟੀ ਨਿਭਾਅ ਰਹੇ ਮੁਲਾਜ਼ਮਾਂ ਦੇ ਕੰਮ ਵਿੱਚ ਰੁਕਾਵਟ ਪੈਦਾ ਕਰਨ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸੀ. ਪੀ. ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਮੁਲਜ਼ਮ ਦੇ ਹੋਰ ਸਾਥੀਆਂ ਦੀ ਭਾਲ ਜਾਰੀ ਹੈ ਅਤੇ ਲੱਕੀ ਪਟਿਆਲ ਗੈਂਗ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਵੀ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਬਰਾਮਦ ਕੀਤੇ ਗਏ ਗੈਰ-ਕਾਨੂੰਨੀ ਹਥਿਆਰਾਂ ਦੇ ਸਰੋਤ, ਗੈਂਗ ਦੇ ਅੰਤਰਰਾਜੀ ਅਤੇ ਅੰਤਰਰਾਸ਼ਟਰੀ ਸਬੰਧਾਂ ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਅਗਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਹੋਰ ਅਹਿਮ ਖੁਲਾਸੇ ਹੋ ਸਕਦੇ ਹਨ ਅਤੇ ਗੈਂਗ ਨਾਲ ਜੁੜੇ ਹੋਰ ਵਿਅਕਤੀਆਂ ਦੀਆਂ ਗ੍ਰਿਫ਼ਤਾਰੀਆਂ ਅਤੇ ਵਾਧੂ ਬਰਾਮਦਗੀਆਂ ਵੀ ਸੰਭਵ ਹਨ।
ਡਾਕਟਰ ਕੋਲੋ ਫਿਰੌਤੀ ਮੰਗਣ ’ਤੇ ਹੋਰ ਵੀ ਕਈ ਅਪਰਾਧਕ ਮਾਮਲਿਆਂ ’ਚ ਸ਼ਾਮਲ ਹੈ ਮੁਲਜ਼ਮ
ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਯੋਧ ਸਿੰਘ ਯੋਧਾ ਉਰਫ਼ ਲੱਭੀ ਗੈਂਗਸਟਰ ਲੱਕੀ ਪਟਿਆਲ ਗੈਂਗ ਦਾ ਸਰਗਰਮ ਮੈਂਬਰ ਹੈ ਅਤੇ ਉਸ ਦਾ ਅਪਰਾਧਿਕ ਪਿਛੋਕੜ ਕਾਫ਼ੀ ਲੰਮਾ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਥਾਣਿਆਂ ਵਿੱਚ ਉਸ ਖ਼ਿਲਾਫ਼ ਸੰਗਠਿਤ ਅਪਰਾਧ, ਫਿਰੌਤੀ ਵਸੂਲੀ, ਕਤਲ ਦੀ ਕੋਸ਼ਿਸ਼, ਐਨ.ਡੀ.ਪੀ.ਐਸ. ਐਕਟ, ਅਸਲਾ ਐਕਟ ਅਤੇ ਹੋਰ ਸੰਗੀਨ ਅਪਰਾਧਾਂ ਸਬੰਧੀ ਕਈ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਨਿੱਜੀ ਹਸਪਤਾਲ ’ਤੇ ਫਾਇਰਿੰਗ ਵੀ ਇਸ ਨੇ ਲੱਕੀ ਪਟਿਆਲ ਦੇ ਕਹਿਣ ’ਤੇ ਕੀਤੀ ਸੀ। ਪਤਾ ਲੱਗਾ ਹੈ ਕਿ ਕੈਨੇਡਾ ਬੈਠੇ ਇਕ ਵਿਅਕਤੀ ਨੇ, ਜਿਸ ਦੀ ਡਾਕਟਰ ਨਾਲ ਰੰਜਿਸ਼ ਸੀ, ਨੇ ਹੀ ਫਾਇਰਿੰਗ ਕਰਨ ਲਈ ਆਖਿਆ ਸੀ। ਉਸ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਸੀ .ਪੀ. ਨੇ ਦੱਸਿਆ ਕਿ ਪੁਲਿਸ ਰਿਕਾਰਡ ਅਨੁਸਾਰ ਉਹ ਕਈ ਕੇਸਾਂ ਵਿੱਚ ਲੋੜੀਂਦਾ ਸੀ ਅਤੇ ਲੰਬੇ ਸਮੇਂ ਤੋਂ ਗ੍ਰਿਫ਼ਤਾਰੀ ਤੋਂ ਬਚਣ ਲਈ ਲੁਕਦਾ ਫਿਰ ਰਿਹਾ ਸੀ। ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮ ਕੋਲੋਂ ਦੋ .32 ਬੋਰ ਪਿਸਤੌਲ, ਦੋ ਜ਼ਿੰਦਾ ਕਾਰਤੂਸ, ਦੋ ਖਾਲੀ ਖੋਲ ਅਤੇ ਬਿਨਾਂ ਨੰਬਰੀ ਕਾਲੇ-ਨੀਲੇ ਰੰਗ ਦਾ ਬਜਾਜ ਡਿਸਕਵਰ ਮੋਟਰਸਾਈਕਲ ਬਰਾਮਦ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਆਰ. ਟੀ. ਓ. ਵਲੋਂ 16 ਗੱਡੀਆਂ ਦੇ ਚਲਾਨ - 3 ਲੱਖ ਵਸੂਲਿਆ ਜੁਰਮਾਨਾ ਸਖ਼ਤ ਕਾਰਵਾਈ ਤੋਂ ਬਚਣ ਲਈ ਲੋਕ ਟ੍ਰੈਫਿਕ ਨਿਯਮਾਂ ਦ... ਅਗਲੀ ਖ਼ਬਰ ਆਮ ਨਾਗਰਿਕ ਸਰਕਾਰੀ ਸਹੂਲਤਾਂ ਜਾਰੀ ਰੱਖਣ ਲਈ ਬੀ. ਐਲ. ਓ. ਨੂੰ ਵੋਟਰ ਬਣੇ ਰਹਿਣ ਲਈ ਸਹਿਯੋਗ ਕਰਨ-ਚੇਅਰਮੈਨ ਗੁਰਵਿੰਦਰ ਢਿ...
Ad Position 24
No active advertisement