02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

‘ਆਪ’ ਆਗੂ ਮੁਨੀਸ਼ ਸਿਸੋਦੀਆ ਨੇ ਨਾਰੀ ਨਿਕੇਤਨ ਦਾ ਕੀਤਾ ਦੌਰਾ, ਬੱਚਿਆਂ ਨਾਲ ਕੀਤੀ ਗੱਲਬਾਤ

Ad Position 21
No active advertisement
ਅਜੀਤ ਡੈਸਕ 10-07-2026
ਜਲੰਧਰ, 9 ਜੁਲਾਈ ( ਜਤਿੰਦਰ ਪੰਮੀ)–ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮੁਨੀਸ਼ ਸਿਸੋਦੀਆ ਨੇ ਵੀਰਵਾਰ ਨੂੰ ਨਾਰੀ ਨਿਕੇਤਨ ਦਾ ਦੌਰਾ ਕੀਤਾ। ਸੰਸਥਾ ’ਚ ਪੁੱਜਣ ’ਤੇ ਉਨ੍ਹਾਂ ਦਾ ਸਵਾਗਤ ਨਾਰੀ ਨਿਰਕੇਤ ਟਰੱਸਟ ਦੇ ਜਨਰਲ ਸਕੱਤਰ ਗੁਰਜੋਤ ਕੌਰ ਤੇ ਟਰੱਸਟੀ ਸੀਮਾ ਚੋਪੜਾ ਵਲੋਂ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਾਰੀ ਨਿਕੇਤਨ ਵਲੋਂ ਕੀਤੇ ਜਾ ਰਹੇ ਕਾਰਜਾਂ ਅਤੇ ਉਥੇ ਰਹਿਣ ਵਾਲੇ ਬੱਚਿਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਮੁਨੀਸ਼ ਸਿਸੋਦੀਆ ਨੇ ਸੰਸਥਾ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਸੰਸਥਾ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਨੇ ਸਾਰੇ ਬੱਚਿਆਂ ਨਾਲ ਗੱਲਬਾਤ ਕੀਤੀ। ਉਪਰੰਤ ਉਹ ਨਾਰੀ ਨਿਕੇਤਨ ਦੀ ਸ਼ਿਸ਼ੂ ਗ੍ਰਹਿ ਵਿਖੇ ਵੀ ਗਏ ਅਤੇ ਛੋਟੇ ਬੱਚਿਆਂ ਨੂੰ ਦੇਖਿਆ ਅਤੇ ਗੋਦੀ ਚੁੱਕ ਕੇ ਪਿਆਰ ਕੀਤਾ। ਟਰੱਸਟੀਆਂ ਨੇ ‘ਆਪ’ ਆਗੂ ਨੂੰ ਵੱਡੇ ਬੱਚਿਆਂ ਵਲੋਂ ਕੀਤੇ ਜਾ ਰਹੇ ਵੱਖ-ਵੱਖ ਕੋਰਸਾਂ ਬਾਰੇ ਵੀ ਜਾਣਕਾਰ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸੰਸਥਾ ’ਚ ਕੰਮ ਕਰਨ ਵਾਲੇ ਸਟਾਫ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਕੰਮਕਾਰ ਬਾਰੇ ਜਾਣਕਾਰੀ ਹਾਸਲ ਕੀਤੀ। ਬੱਚਿਆਂ ਨੇ ਨਾਰੀ ਸ਼ਸ਼ਕਤੀਕਰਨ ਸੰਬੰਧੀ ਯੋਗਾ ਸੈਸ਼ਨ ਦੌਰਾਨ ਵੱਖ-ਵੱਖ ਆਸਨਾਂ ਦੀ ਪੇਸ਼ਕਾਰੀ ਦੇ ਕੇ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਮੁਨੀਸ਼ ਸਿਸੋਦੀਆ ਨੇ ਬੱਚਿਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। ਇਸ ਉਪਰੰਤ ਉਨ੍ਹਾਂ ਨੇ ਏ. ਐੱਨ. ਗੁਜਰਾਲ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕੀਤਾ ਅਤੇ ਵੱਡੀਆਂ ਜਮਾਤਾਂ ਦੇ ਨਾਲ-ਨਾਲ਼ ਕੇ. ਜੀ. ਵਿੰਗ ਵੀ ਦੇਖਿਆ। ਕਲਾਸ ਵਿੱਚ ਵਿਦਿਆਰਥੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਪੜ੍ਹਾਈ ਬਾਰੇ ਜਾਣਿਆ। ਉਨ੍ਹਾਂ ਨੇ ਸਮਾਰਟ ਕਲਾਸ ਰੂਮ ਤੇ ਕੰਪਿਊਟਰ ਲੈਬ ਵੀ ਦੇਖੀ। ਵਿਦਿਆਰਥੀਆਂ ਨੇ ਮੁਨੀਸ਼ ਸਿਸੋਦੀਆ ਨੂੰ ਪਲਾਂਟਰ ਤੇ ਹੱਥੀਂ ਤਿਆਰ ਕੀਤਾ ਕਾਰਡ ਦੇ ਕੇ ਸਵਾਗਤ ਕੀਤਾ, ਜਿਸ ’ਤੇ ‘ਆਪ’ ਆਗੂ ਨੇ ਵਿਦਿਆਰਥੀਆਂ ਦੀ ਹੌਸਲਾ-ਅਫਜ਼ਾਈ ਕਰਦਿਆਂ ਸ਼ਲਾਘਾ ਕੀਤੀ। ਸਕੂਲ ਦੀ ਪ੍ਰਿੰਸੀਪਲ ਜੋਤੀ ਨੇ ਸਕੂਲ ਵਿੱਚ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਆਧੁਨਿਕ ਸਹੂਲਤਾਂ ਬਾਰੇ ਦੱਸਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਸਿੱਖਿਆ ਮੰਤਰੀ ਨੇ ਕਿਹਾ ਕਿ ਨਾਰੀ ਨਿਕੇਤਨ ਵਲੋਂ ਬੇਸਹਾਰਾ ਬੱਚਿਆਂ ਨੂੰ ਨਾ ਸਿਰਫ ਸਹਾਰਾ ਦਿੱਤਾ ਜਾ ਰਿਹਾ ਹੈ, ਸਗੋਂ ਉਨ੍ਹਾਂ ਨੂੰ ਮਾਪਿਆਂ ਤੋਂ ਵੀ ਵੱਧ ਪਿਆਰ ਦਿੱਤਾ ਜਾ ਰਿਹਾ ਹੈ। ਬੱਚਿਆਂ ਦੇ ਚਿਹਰੇ ’ਤੇ ਖੁਸ਼ੀ ਤੇ ਉਨ੍ਹਾਂ ਦਾ ਰਹਿਣ-ਸਹਿਣ ਦੇਖ ਕੇ ਲੱਗਦਾ ਹੀ ਨਹੀਂ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਘਾਟ ਹੈ। ਉਨ੍ਹਾਂ ਨੇ ਸੰਸਥਾ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੱਥੇ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ ਤੇ ਬੱਚਿਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਘਰਾਂ ਦੇ ਪ੍ਰਬੰਧਕ ਸੰਗਤ ਨੂੰ ‘ਸਤਲੁਜ’ ਫ਼ਿਲਮ ਜ਼ਰੂਰ ਦਿਖਾਉਣ-ਜਥੇਦਾਰ ਮੰਨਣ ਅਗਲੀ ਖ਼ਬਰ 99 ਨਾਜਾਇਜ਼ ਕਾਲੋਨੀਆਂ ’ਚ ਬਿਜਲੀ ਕੁਨੈਕਸ਼ਨ ਦੇਣ ਦੇ ਮਾਮਲੇ ਵਿਚ ਨਹੀਂ ਦਿੱਤੀ ਰਿਪੋਰਟ ਪਾਵਰਕਾਮ ਅਧਿਕਾਰੀਆਂ ਵਲੋਂ 10 ਜ...
Ad Position 24
No active advertisement