02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਗੁਰੂ ਘਰਾਂ ਦੇ ਪ੍ਰਬੰਧਕ ਸੰਗਤ ਨੂੰ ‘ਸਤਲੁਜ’ ਫ਼ਿਲਮ ਜ਼ਰੂਰ ਦਿਖਾਉਣ-ਜਥੇਦਾਰ ਮੰਨਣ

Ad Position 21
No active advertisement
ਅਜੀਤ ਡੈਸਕ 10-07-2026
ਜਲੰਧਰ, 9 ਜੁਲਾਈ (ਐੱਮ. ਐੱਸ. ਲੋਹੀਆ) - ਮਨੁੱਖੀ ਅਧਿਕਾਰ ਕਾਰਕੁਨ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ ‘ਤੇ ਅਧਾਰਿਤ ਅਦਾਕਾਰ ਦਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’ ਨੂੰ ਓ.ਟੀ.ਟੀ. ਪਲੇਟਫਾਰਮ ਤੋਂ ਅਚਾਨਕ ਹਟਾਏ ਜਾਣ ਅਤੇ ਇਸ ‘ਤੇ ਲਗਾਈ ਗਈ ਪਾਬੰਦੀ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸਰਕਾਰ ਦੀ ਇਸ ਕਾਰਵਾਈ ਪ੍ਰਤੀ ਸੰਗਤ ’ਚ ਭਾਰੀ ਰੋਸ ਹੈ। ਉਨ੍ਹਾਂ ਇਸ ਕਾਰਵਾਈ ਨੂੰ ਲੋਕਤੰਤਰ ਅਤੇ ਪ੍ਰਗਟਾਵੇ ਦੀ ਅਜ਼ਾਦੀ ਦੇ ਉਲਟ ਦਸਿਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਫ਼ਿਲਮ ਤੋਂ ਪਾਬੰਦੀ ਤੁਰੰਤ ਹਟਾਈ ਜਾਵੇ। ਇਸਦੇ ਨਾਲ ਹੀ ਜਥੇਦਾਰ ਮੰਨਣ ਨੇ ਸਾਰੇ ਹੀ ਗੁਰੂ ਘਰਾਂ ਦੇ ਪ੍ਰਬੰਧਕਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਆਪਣੇ ਗੁਰਦੁਆਰਾ ਸਾਹਿਬਾਂ ’ਚ ਵਿਸ਼ੇਸ਼ ਪ੍ਰਬੰਧ ਕਰਕੇ ਵੱਧ ਤੋਂ ਵੱਧ ਸੰਗਤ ਨੂੰ ਇਹ ਫਿਲਮ ਦਿਖਾਉਣ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਇਤਿਹਾਸ ਅਤੇ ਹੱਕ-ਸੱਚ ਦੀ ਅਵਾਜ਼ ਨੂੰ ਜਿਊਂਦਾ ਰੱਖਣ ਲਈ ਅਜਿਹਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਹੀ ਕੌਮ ਨੂੰ ਆਪਸੀ ਏਕਤਾ ਬਣਾਈ ਰੱਖਣ ਅਤੇ ਜ਼ਾਲਮ ਸਰਕਾਰਾਂ ਖ਼ਿਲਾਫ਼ ਇਕਜੁੱਟ ਹੋਣ ਦੀ ਪ੍ਰੇਰਣਾ ਦਿੰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ‘ਆਪ’ ਆਗੂ ਮੁਨੀਸ਼ ਸਿਸੋਦੀਆ ਨੇ ਨਾਰੀ ਨਿਕੇਤਨ ਦਾ ਕੀਤਾ ਦੌਰਾ, ਬੱਚਿਆਂ ਨਾਲ ਕੀਤੀ ਗੱਲਬਾਤ
Ad Position 24
No active advertisement