ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਅੱਜ ਤੇ ਕੱਲ੍ਹ ਲਾਏ ਜਾਣਗੇ ਵਿਸ਼ੇਸ਼ ਕੈਂਪ- ਜ਼ਿਲ੍ਹਾ ਚੋਣ ਅਫ਼ਸਰ

Ad Position 21
No active advertisement
ਅਜੀਤ ਡੈਸਕ 11-07-2026
ਜਲੰਧਰ, 10 ਜੁਲਾਈ (ਜਤਿੰਦਰ ਪੰਮੀ)–ਭਾਰਤ ਚੋਣ ਕਮਿਸ਼ਨ ਵੱਲੋਂ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਤਹਿਤ ਗਣਨਾ ਫਾਰਮਾਂ ਦੀ ਭਰਵਾਈ, ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਵਿੱਚ ਤੇਜ਼ੀ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 11 ਅਤੇ 12 ਜੁਲਾਈ ਨੂੰ ਜ਼ਿਲ੍ਹੇ ਭਰ ਦੇ ਸਮੂਹ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਹ ਕੈਂਪ ਸਨਿਚਰਵਾਰ ਤੇ ਐਤਵਾਰ ਦੋਵੇਂ ਦਿਨ ਸਵੇਰੇ 8 ਤੋਂ ਦੁਪਹਿਰ 3 ਵਜੇ ਤੱਕ ਲਗਾਏ ਜਾਣਗੇ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਕਿ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਬੂਥਾਂ ’ਤੇ ਮੌਜੂਦ ਰਹਿਣਗੇ ਤਾਂ ਜੋ ਵੋਟਰਾਂ ਨੂੰ ਗਣਨਾ ਫਾਰਮ ਭਰਨ ਅਤੇ ਜਮ੍ਹਾ ਕਰਵਾਉਣ ਵਿੱਚ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਐਸ.ਆਈ.ਆਰ.-2026 ਤਹਿਤ ਚੱਲ ਰਹੇ ਘਰ-ਘਰ ਗਣਨਾ ਪੜਾਅ ਦਾ ਹਿੱਸਾ ਹਨ, ਜੋ ਕਿ 25 ਜੂਨ ਤੋਂ ਸ਼ੁਰੂ ਹੋਇਆ ਸੀ ਅਤੇ 24 ਜੁਲਾਈ ਤੱਕ ਜਾਰੀ ਰਹੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਬੀ.ਐਲ.ਓਜ਼ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਬੂਥਾਂ ‘ਤੇ ਫਾਰਮ ਪ੍ਰਾਪਤੀ ਤੇ ਡਿਜੀਟਾਈਜ਼ੇਸ਼ਨ ਦਾ ਕੰਮ ਅਜੇ ਬਾਕੀ ਹੈ, ਉਥੇ ਫਾਰਮ ਇਕੱਤਰ ਕਰਨ ਅਤੇ ਡਿਜੀਟਾਈਜ਼ੇਸ਼ਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇ ਅਤੇ ਜਿਨ੍ਹਾਂ ਬੀ.ਐਲ.ਓਜ਼ ਨੇ ਡਿਜੀਟਾਈਜ਼ੇਸ਼ਨ ਵਿੱਚ ਪਹਿਲਾਂ ਹੀ ਮਹੱਤਵਪੂਰਣ ਪ੍ਰਗਤੀ ਹਾਸਲ ਕਰ ਲਈ ਹੈ, ਉਹ ਬਾਕੀ ਰਹਿੰਦੀ ਡਿਜੀਟਾਈਜ਼ੇਸ਼ਨ ਮੁਕੰਮਲ ਕਰਨ ਅਤੇ ਜੇਕਰ ਕੋਈ ਤਰੁੱਟੀਆਂ ਹਨ ਤਾਂ ਉਨ੍ਹਾਂ ਨੂੰ ਦੂਰ ਕਰਨ ਵੱਲ ਵਿਸ਼ੇਸ਼ ਧਿਆਨ ਦੇਣਗੇ। ਉਨ੍ਹਾਂ ਕਿਹਾ ਕਿ ਇਹ ਕੈਂਪ ਗਣਨਾ ਫਾਰਮਾਂ ਨੂੰ ਇਕੱਤਰ, ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਲਗਾਏ ਜਾ ਰਹੇ ਹਨ ਕਿ ਕੋਈ ਵੀ ਯੋਗ ਵੋਟਰ, ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹਿ ਜਾਵੇ।
Ad Position 22
No active advertisement
ਪਿਛਲੀ ਖ਼ਬਰ ਬਰਸਾਤਾਂ ਦੌਰਾਨ ਸ਼ਹਿਰ ਦੀਆਂ ਕਈ ਖ਼ਸਤਾ- ਹਾਲ ਇਮਾਰਤਾਂ ਕਰਕੇ ਵਧੇਗਾ ਖ਼ਤਰਾ ਅਗਲੀ ਖ਼ਬਰ ਸਰਕਾਰ ਪ੍ਰਤੀ ਰੋਸ ਵਜੋਂ ‘ਬਲੈਕ ਡੇ’ ਮਨਾਉਂਦੇ ਹੋਏ ਕਾਲੇ ਚੋਲੇ ’ਚ ਸੜਕਾਂ ’ਤੇ ਉਤਰੀਆਂ ਆਂਗਣਵਾੜੀ ਵਰਕਰਾਂ
Ad Position 24
No active advertisement