ਫਿਲੌਰ, 10 ਜੁਲਾਈ (ਵਿਪਨ ਗੈਰੀ)-ਉੱਘੇ ਸਮਾਜ ਸੇਵੀ ਅਤੇ ਅੰਬੇਡਕਰਵਾਦੀ ਆਗੂ ਡਾ.ਕੁਲਦੀਪ ਰਾਏ ਨੂੰ ਆਲ ਇੰਡੀਆ ਅੰਬੇਡਕਰ ਮਹਾ ਸਭਾ (ਰਜਿ.) ਪੰਜਾਬ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ‘ਤੇ ਸੰਸਥਾ ਦੇ ਅਹੁਦੇਦਾਰਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸਮਾਜ ਦੀ ਭਲਾਈ ਲਈ ਹੋਰ ਵੱਧ ਜੋਸ਼ ਨਾਲ ਕੰਮ ਕਰਨਗੇ।ਡਾ.ਕੁਲਦੀਪ ਰਾਏ ਨੇ ਸੰਸਥਾ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਮਾਜਿਕ ਏਕਤਾ, ਸਿੱਖਿਆ ਦੇ ਪ੍ਰਚਾਰ ਅਤੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਉਹ ਲਗਾਤਾਰ ਯਤਨਸ਼ੀਲ ਰਹਿਣਗੇ।