ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਜ਼ਿਲ੍ਹੇ ਦੇ ਸਾਰੇ 1926 ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਐਸ. ਆਈ.ਆਰ.ਕੈਂਪ, ਅੱਜ ਵੀ ਲੱਗਣਗੇ ਮੁਹਿੰਮ ਦਾ ਉਦੇਸ਼ ਗਣਨਾ ਫਾਰਮਾਂ ਦੀ ਇਕੱਤਰਤਾ ਤੇ ਡਿਜੀਟਾਈਜ਼ੇਸ਼ਨ ’ਚ ਤੇਜ਼ੀ ਲਿਆਉਣਾ- ਡੀ.ਸੀ.

Ad Position 21
No active advertisement
ਅਜੀਤ ਡੈਸਕ 12-07-2026
ਜਲੰਧਰ, 11 ਜੁਲਾਈ (ਜਤਿੰਦਰ ਪੰਮੀ)–ਵੋਟਰਾਂ ਦੀ ਸਹੂਲਤ ਅਤੇ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ)-2026 ਦੀ ਚੱਲ ਰਹੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਸਨਿਚਰਵਾਰ ਨੂੰ ਜ਼ਿਲ੍ਹੇ ਦੇ ਸਾਰੇ 1926 ਪੋਲਿੰਗ ਬੂਥਾਂ ’ਤੇ ਸਫ਼ਲਤਾਪੂਰਵਕ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਵਿਸ਼ੇਸ਼ ਕੈਂਪ ਦੌਰਾਨ ਵੋਟਰਾਂ ਨੇ ਗਣਨਾ (ਇਨੂਮੀਰੇਸ਼ਨ) ਫਾਰਮ ਭਰਨ ਤੇ ਜਮ੍ਹਾ ਕਰਵਾਉਣ ਅਤੇ ਵੇਰਵਿਆਂ ਦੀ ਤਸਦੀਕ ਕਰਨ ਲਈ ਵੱਧ-ਚੜ੍ਹ ਕੇ ਭਾਗ ਲਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਅੱਜ ਲਗਾਏ ਇਹ ਵਿਸ਼ੇਸ਼ ਕੈਂਪ ਐਸ.ਆਈ.ਆਰ. ਤਹਿਤ 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਗਣਨਾ ਪੜਾਅ ਦੇ ਹਿੱਸੇ ਵਜੋਂ ਗਣਨਾ ਫਾਰਮਾਂ ਦੀ ਇਕੱਤਰਤਾ ਅਤੇ ਡਿਜੀਟਾਈਜੇਸ਼ਨ ਦੇ ਕੰਮ ਨੂੰ ਹੋਰ ਤੇਜ਼ ਕਰਨ ਲਈ ਲਗਾਏ ਗਏ ਹਨ। ਡੀ. ਸੀ. ਵਾਲੀਆ ਨੇ ਦੱਸਿਆ ਕਿ ਉਨ੍ਹਾਂ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ, ਜਿਥੇ ਫਾਰਮ ਪ੍ਰਾਪਤ ਕਰਨ ਅਤੇ ਡਿਜੀਟਾਈਜ਼ੇਸ਼ਨ ਦਾ ਕੰਮ ਤੁਲਨਾਤਮਕ ਤੌਰ ’ਤੇ ਘੱਟ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਹ ਵਿਸ਼ੇਸ਼ ਕੈਂਪ 12 ਜੁਲਾਈ ਨੂੰ ਵੀ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ, ਜਿਥੇ ਸਾਰੇ ਬੂਥ ਲੈਵਲ ਅਫ਼ਸਰ ਸਵੇਰੇ 8 ਤੋਂ ਦੁਪਹਿਰ 3 ਵਜੇ ਤੱਕ ਮੌਜੂਦ ਰਹਿ ਕੇ ਵੋਟਰਾਂ ਨੂੰ ਫਾਰਮ ਭਰਨ ਤੇ ਜਮ੍ਹਾ ਕਰਵਾਉਣ ਵਿੱਚ ਸਹਿਯੋਗ ਕਰਨਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਧ ਤੋਂ ਵੱਧ ਲੋਕ ਭਾਗੀਦਾਰੀ ਯਕੀਨੀ ਬਣਾਉਣ ਲਈ ਐੱਸ.ਆਈ.ਆਰ. ਸੰਬੰਧੀ ਵੱਖ-ਵੱਖ ਮਾਧਿਅਮਾਂ ਰਾਹੀ ਵਿਆਪਕ ਜਾਗਰੂਕਤਾ ਮੁਹਿੰਮ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਮਾਨਤਾ ਪ੍ਰਾਪਤ ਪਾਰਟੀਆਂ ਨੂੰ ਵੀ ਜਾਣੂ ਕਰਵਾਇਆ ਗਿਆ ਹੈ ਤਾਂ ਜੋ ਉਨ੍ਹਾਂ ਦੇ ਬੂਥ ਲੈਵਲ ਏਜੰਟ ਵੱਧ ਤੋਂ ਵੱਧ ਵੋਟਰਾਂ ਨੂੰ ਜਾਗਰੂਕ ਕਰ ਸਕਣ।
ਵੋਟਰ ਸੂਚੀਆਂ ਦੀ ਰਵੀਜ਼ਨ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਅਜੇ ਤੱਕ ਆਪਣੇ ਫਾਰਮ ਜਮ੍ਹਾ ਨਹੀਂ ਕਰਵਾਏ, ਉਹ ਜਲਦ ਤੋਂ ਜਲਦ ਫਾਰਮ ਜਮ੍ਹਾਂ ਕਰਵਾ ਕੇ ਚੋਣ ਅਮਲੇ ਨਾਲ ਸਹਿਯੋਗ ਕਰਨ ਤਾਂ ਜੋ ਕੋਈ ਵੀ ਯੋਗ ਵਿਅਕਤੀ ਵੋਟਰ ਸੂਚੀ ਵਿੱਚ ਸ਼ਾਮਿਲ ਹੋਣ ਤੋਂ ਵਾਂਝਾ ਨਾ ਰਹੇ।
Ad Position 22
No active advertisement
ਪਿਛਲੀ ਖ਼ਬਰ ਥਾਣਾ ਮੁਖੀ ਆਪੋ-ਆਪਣੇ ਇਲਾਕੇ ’ਚ ਵੀ. ਡੀ. ਸੀ. ਦੀਆਂ ਮੀਟਿੰਗਾਂ ਨਿਯਮਤ ਤੌਰ ’ਤੇ ਕਰਵਾਉਣ-ਵਿਰਕ ਐੱਸ.ਐੱਸ.ਪੀ. ਦਿਹਾਤੀ... ਅਗਲੀ ਖ਼ਬਰ ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ, ਪਦਮਸ੍ਰੀ ਸੰਤ ਨਿਰੰਜਨ ਦਾਸ ਤੋਂ ਲਿਆ ਆਸ਼ੀਰਵਾਦ...
Ad Position 24
No active advertisement