ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਥਾਣਾ ਮੁਖੀ ਆਪੋ-ਆਪਣੇ ਇਲਾਕੇ ’ਚ ਵੀ. ਡੀ. ਸੀ. ਦੀਆਂ ਮੀਟਿੰਗਾਂ ਨਿਯਮਤ ਤੌਰ ’ਤੇ ਕਰਵਾਉਣ-ਵਿਰਕ ਐੱਸ.ਐੱਸ.ਪੀ. ਦਿਹਾਤੀ ਹਰਵਿੰਦਰ ਸਿੰਘ ਵਿਰਕ ਵਲੋਂ ਜ਼ਿਲ੍ਹਾ ਅਪਰਾਧ ਸਮੀਖਿਆ ਮੀਟਿੰਗ

Ad Position 21
No active advertisement
ਅਜੀਤ ਡੈਸਕ 12-07-2026
ਜਲੰਧਰ, 11 ਜੁਲਾਈ (ਜਤਿੰਦਰ ਪੰਮੀ)–ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਦੀ ਸਮੀਖਿਆ ਕਰਨ ਤੇ ਅਪਰਾਧਿਕ ਗਤੀਵਿਧੀਆਂ ਵਿਰੁੱਧ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਐੱਸ. ਐੱਸ. ਪੀ. ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮੁਕੇਸ਼ ਕੁਮਾਰ ਐੱਸ.ਪੀ. (ਸਥਾਨਿਕ), ਮਨਜੀਤ ਕੌਰ ਐੱਸ.ਪੀ. (ਪੀ.ਬੀ.ਆਈ.), ਸਮੂਹ ਡੀ.ਐੱਸ.ਪੀ., ਐੱਸ.ਐੱਚ.ਓ., ਪੁਲਿਸ ਚੌਕੀ ਇੰਚਾਰਜ ਅਤੇ ਹੋਰ ਜ਼ਿਲ੍ਹਾ ਪੁਲਿਸ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਨਸ਼ਾ ਤਸਕਰੀ, ਗੈਂਗਸਟਰ ਨੈੱਟਵਰਕ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿਰੁੱਧ ਚੱਲ ਰਹੀ ਕਾਰਵਾਈ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਐੱਸ.ਐੱਸ.ਪੀ. ਵਿਰਕ ਨੇ ਸਮੂਹ ਅਧਿਕਾਰੀਆਂ ਨੂੰ ਰੋਜ਼ਾਨਾ ਸਪੈਸ਼ਲ ਨਾਕਾਬੰਦੀ, ਨਾਈਟ ਡੋਮੀਨੇਸ਼ਨ, ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਆਧੁਨਿਕ ਨਿਗਰਾਨੀ ਪ੍ਰਣਾਲੀਆਂ ਦੀ ਪ੍ਰਭਾਵਸ਼ਾਲੀ ਵਰਤੋਂ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਨਸ਼ਾ ਤਸਕਰਾਂ ਅਤੇ ਭਗੌੜੇ ਅਪਰਾਧੀਆਂ (ਪੀ.ਓ.) ਵਿਰੁੱਧ ਕਾਰਵਾਈ ਹੋਰ ਤੇਜ਼ ਕਰਨ ਦੇ ਨਾਲ-ਨਾਲ ਜ਼ਮਾਨਤ ‘ਤੇ ਰਿਹਾਅ ਵਿਅਕਤੀਆਂ ਦੀ ਨਿਯਮਤ ਤਸਦੀਕ ਅਤੇ ਨਿਗਰਾਨੀ ਕਰਨ ਲਈ ਵੀ ਹਦਾਇਤ ਕੀਤੀ, ਤਾਂ ਜੋ ਉਨ੍ਹਾਂ ਦੀਆਂ ਗਤੀਵਿਧੀਆਂ ‘ਤੇ ਲਗਾਤਾਰ ਨਜ਼ਰ ਰੱਖੀ ਜਾ ਸਕੇ।
ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਪਣੇ-ਆਪਣੇ ਇਲਾਕਿਆਂ ਵਿੱਚ ਵਿਲੇਜ ਡਿਫੈਂਸ ਕਮੇਟੀ (ਵੀ.ਡੀ.ਸੀ.) ਦੀਆਂ ਨਿਯਮਤ ਮੀਟਿੰਗਾਂ ਕਰਵਾਉਣ ਦੇ ਵੀ ਨਿਰਦੇ। ਇਸ ਤੋਂ ਇਲਾਵਾ ਅਪਰਾਧਿਕ ਮਾਮਲਿਆਂ ਤੇ ਐੱਫ.ਆਈ.ਆਰ. ਦੀ ਰਜਿਸਟ੍ਰੇਸ਼ਨ, ਜਾਂਚ ਅਤੇ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਐੱਸ.ਐੱਸ.ਪੀ. ਵਿਰਕ ਨੇ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕਰਨ, ਲੋੜ ਅਨੁਸਾਰ ਵਾਹਨਾਂ ਨੂੰ ਇੰਪਾਊਂਡ ਕਰਨ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਇੰਪਾਊਂਡ ਕੀਤੇ ਵਾਹਨਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਸਬ-ਡਿਵੀਜ਼ਨਾਂ ਵਿੱਚ ਨਿਯਮਤ ਵੈਲਫੇਅਰ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਪੁਲਿਸ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਅਤੇ ਸੇਵਾ-ਸਬੰਧੀ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪਬਲਿਕ ਸੇਫਟੀ ਫਰਸਟ ਪਹਿਲਕਦਮੀ ਅਤੇ ਪਿੰਡ ਪੱਧਰੀ ਕਮੇਟੀਆਂ ਰਾਹੀਂ ਕਮਿਊਨਿਟੀ ਪੁਲਿਸਿੰਗ ਨੂੰ ਹੋਰ ਮਜ਼ਬੂਤ ਕਰਨ ‘ਤੇ ਵੀ ਜ਼ੋਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸੰਸਥਾਪਕ ਪ੍ਰਿੰਸੀਪਲ ਡਾ. ਰਸ਼ਮੀ ਵਿੱਜ ਦੀ ਵਿਦਾਇਗੀ ਮੌਕੇ ਸਨਮਾਨ ਸਮਾਰੋਹ ਅਗਲੀ ਖ਼ਬਰ ਜ਼ਿਲ੍ਹੇ ਦੇ ਸਾਰੇ 1926 ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਐਸ. ਆਈ.ਆਰ.ਕੈਂਪ, ਅੱਜ ਵੀ ਲੱਗਣਗੇ ਮੁਹਿੰਮ ਦਾ ਉਦੇਸ਼ ਗਣ...
Ad Position 24
No active advertisement