ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਭਗਤ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ, ਤੁਰੰਤ ਹੱਲ ਦਾ ਦਿੱਤਾ ਭਰੋਸਾ ਲੋਕ ਮਿਲਣੀ ਪ੍ਰੋਗਰਾਮ ਸਰਕਾਰ ਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਬਣਾਉਣ ਦਾ ਪ੍ਰਭਾਵਸ਼ਾਲੀ ਮਾਧਿਅਮ - ਮੋਹਿੰਦਰ ਭਗਤ

Ad Position 21
No active advertisement
ਅਜੀਤ ਡੈਸਕ 12-07-2026
ਜਲੰਧਰ, 11 ਜੁਲਾਈ (ਜਤਿੰਦਰ ਪੰਮੀ)–ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਭਾਰਗਵ ਕੈਂਪ ਦੇ ਵਾਰਡ ਨੰਬਰ 44 ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕਾ ਵਾਸੀਆਂ ਨਾਲ ਰੂ-ਬਰੂ ਹੁੰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਬਣਾਉਣ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ, ਜਿਸ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨੋਟਿਸ ਲੈ ਕੇ ਢੁੱਕਵੇਂ ਹੱਲ ਲਈ ਸਬੰਧਿਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। ਮੰਤਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਸਮਾਂਬੱਧ ਹੱਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਹਰ ਵਾਰਡ ਅਤੇ ਹਰ ਮੁਹੱਲੇ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਵਿਕਾਸ ਦੀ ਰਫ਼ਤਾਰ ਨੂੰ ਤੇਜ਼ ਕੀਤਾ ਗਿਆ ਹੈ ਉਥੇ ਲੋਕ ਹਿੱਤ ਨਾਲ ਜੁੜੇ ਮਾਮਲਿਆਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ । ਇਸ ਮੌਕੇ ਇਲਾਕੇ ਦੇ ਲੋਕਾਂ ਨੇ ਸੜਕਾਂ, ਸੀਵਰੇਜ ਸਿਸਟਮ ਦੀ ਅਪਗ੍ਰੇਡੇਸ਼ਨ ਸਮੇਤ ਸਥਾਨਕ ਮੁੱਦੇ ਮੰਤਰੀ ਦੇ ਧਿਆਨ ਵਿੱਚ ਲਿਆਂਦੇ। ਉਨ੍ਹਾਂ ਇਲਾਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਸਾਰੇ ਜਾਇਜ਼ ਮੁੱਦਿਆਂ ਦਾ ਜਲਦ ਹੱਲ ਕਰਵਾਇਆ ਜਾਵੇਗਾ। ਪ੍ਰੋਗਰਾਮ ਦੌਰਾਨ ਸਥਾਨਕ ਲੋਕਾਂ ਵੱਲੋਂ ਇਲਾਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਹੋਰ ਲੋੜਾਂ ਬਾਰੇ ਵੀ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਇਸ ’ਤੇ ਮੰਤਰੀ ਭਗਤ ਨੇ ਸਬੰਧਿਤ ਅਧਿਕਾਰੀਆਂ ਰਾਹੀਂ ਯੋਗ ਕਾਰਵਾਈ ਦਾ ਭਰੋਸਾ ਦਿਵਾਇਆ। ਇਸ ਮੌਕੇ ਕੌਂਸਲਰ ਰਾਜ ਕੁਮਾਰ ਰਾਜੂ, ਵਾਰਡ ਇੰਚਾਰਜ ਵਿਕੀ ਕਾਕਾ, ਜੋਗਿੰਦਰ ਸਿੰਘ, ਸੁਮਨ ਬਾਲਾ, ਮਨੀ ਕੁਮਾਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਲੀਵੁੱਡ ਅਦਾਕਾਰਾ ਹੁਮਾ ਕੁਰੈਸ਼ੀ ਨੇ ਦੁਨੀਆ ਦੀ ਸਭ ਤੋਂ ਵੱਡੀ ਪਰਫਿਊਮ ਵਾਲ ‘ਵੇਸੈਂਸ ਲਕਸ’ ਦਾ ਕੀਤਾ ਦੌਰਾ ਅਗਲੀ ਖ਼ਬਰ ਸ਼ਹੀਦ ਦਲਜੀਤ ਸਿੰਘ ਨੂੰ 27ਵੀਂ ਬਰਸੀ ਮੌਕੇ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ
Ad Position 24
No active advertisement