ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

8 ਗ੍ਰਾਮ ਤੇ 50 ਗ੍ਰਾਮ ਹੈਰੋਇਨ ਸਮੇਤ 2 ਕਾਬੂ

Ad Position 21
No active advertisement
ਅਜੀਤ ਡੈਸਕ 13-07-2026

ਆਦਮਪੁਰ, 12 ਜੁਲਾਈ (ਹਰਪ੍ਰੀਤ ਸਿੰਘ)- ਥਾਣਾ ਆਦਮਪੁਰ ਦੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇੱਕ ਨੌਜਵਾਨ ਨੂੰ ਟੀ-ਪੁਆਇਟ ਬਿਆਸ ਪਿੰਡ ਰੋਡ ਅਲਾਵਲਪੁਰ ਤੋ 8 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਐਸ.ਆਈ ਰਵਿੰਦਰ ਸਿੰਘ ਨੇ ਦੱਸਿਆ ਫੜੇ ਗਏ ਮੁਲਜ਼ਮ ਦੀ ਪਛਾਣ ਸੁਰਜੀਤ ਸਿੰਘ ਪੁੱਤਰ ਜਸਪਾਲ ਸਿੰਘ, ਵਾਸੀ ਪਿੰਡ ਡਰੋਲੀ ਕਲਾਂ (ਥਾਣਾ ਆਦਮਪੁਰ) ਵਜੋਂ ਹੋਈ ਹੈ। ਇਸੇ ਤਰ੍ਹਾਂ ਆਦਮਪੁਰ ਦੀ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਅਲਾਵਲਪੁਰ ਤੋਂ ਕਿਸਨਗੜ੍ਹ ਸਾਹਿਬ ਵੱਲ ਜਾ ਰਹੀ ਸੀ। ਜਦੋਂ ਪੁਲਿਸ ਪਾਰਟੀ ਅਲਾਵਲਪੁਰ ਦੇ ਦਾਣਾ ਮੰਡੀ ਦੇ ਸਾਹਮਣੇ ਸਥਿਤ ਬੱਸ ਸਟਾਪ ਕੋਲ ਪਹੁੰਚੀ, ਤਾਂ ਉੱਥੇ ਖੜ੍ਹੇ ਇੱਕ ਨੌਜਵਾਨ ਨੇ ਪੁਲਿਸ ਨੂੰ ਦੇਖ ਕੇ ਘਬਰਾਹਟ ਵਿੱਚ ਆਪਣੇ ਕੋਲ ਮੌਜੂਦ ਇੱਕ ਕਾਲੇ ਰੰਗ ਦਾ ਮੋਮੀ ਲਿਫ਼ਾਫ਼ਾ ਬੱਸ ਸਟਾਪ ਦੇ ਸ਼ੈੱਡ ਦੇ ਅੰਦਰ ਸੁੱਟ ਦਿੱਤਾ। ਪੁਲਿਸ ਮੁਲਾਜ਼ਮਾਂ ਨੇ ਤੁਰੰਤ ਮੁਸਤੈਦੀ ਦਿਖਾਉਂਦੇ ਹੋਏ ਉਕਤ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁੱਛਗਿੱਛ ਦੌਰਾਨ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਨਰੇਸ਼ ਕੁਮਾਰ ਉਰਫ਼ ਕੇਸ਼ਾ ਪੁੱਤਰ ਰਾਜ ਕੁਮਾਰ, ਵਾਸੀ ਮੁਹੱਲਾ ਸੋਂਗਰਾ, ਆਦਮਪੁਰ (ਜ਼ਿਲ੍ਹਾ ਜਲੰਧਰ) ਵਜੋਂ ਹੋਈ। ਇਹਨਾਂ ਦੋਵਾਂ ਨੌਜਵਾਨਾਂ ਖਿਲਾਫ ਖਾਣਾ ਆਦਮਪੁਰ ਵਿਖੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ‘ਸਤਲੁਜ’ ਫ਼ਿਲਮ ’ਤੇ ਲਾਈ ਪਾਬੰਦੀ ਸਿੱਖ ਕੌਮ ਨੂੰ ਬੇਗਾਨਗੀ ਦਾ ਅਹਿਸਾਸ ਕਰਾ ਰਹੀ ਹੈ -ਰਾਣਾ ਅਗਲੀ ਖ਼ਬਰ ਅਲਮਸਤ ਬਾਪੂ ਗੁਰਚਰਨ ਸ਼ਾਹ ਦੀ ਯਾਦ ’ਚ ਕਰਵਾਇਆ ਸਾਲਾਨਾ ਜੋੜ ਮੇਲਾ
Ad Position 24
No active advertisement