ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

‘ਸਤਲੁਜ’ ਫ਼ਿਲਮ ’ਤੇ ਲਾਈ ਪਾਬੰਦੀ ਸਿੱਖ ਕੌਮ ਨੂੰ ਬੇਗਾਨਗੀ ਦਾ ਅਹਿਸਾਸ ਕਰਾ ਰਹੀ ਹੈ -ਰਾਣਾ

Ad Position 21
No active advertisement
ਅਜੀਤ ਡੈਸਕ 13-07-2026

ਚੁਗਿੱਟੀ/ ਜੰਡੂ ਸਿੰਘਾ, 12 ਜੁਲਾਈ ( ਨਰਿੰਦਰ ਲਾਗੂ) ਅੱਜ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਦੇ ਅਧਾਰ ‘ਤੇ ਫਿਲਮ ‘ਸਤਲੁਜ’ ‘ਤੇ ਪਬੰਦੀ ਲਗਾਉਣ ਨਾਲ ਇੱਕ ਵਾਰ ਫਿਰ ਸੰਗਤਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਕਿ ਸਰਕਾਰ ਸਿੱਖ ਕੌਮ ਨੂੰ ਬੇਗਾਨਗੀ ਵਾਲਾ ਅਹਿਸਾਸ ਕਰਾ ਰਹੀ ਹੈ। ਇਹ ਵਿਚਾਰ ਸਿੱਖ ਚੜਦੀਕਲਾ ਫਰੰਟ ਪੰਜਾਬ ਦੇ ਸੀਨੀਅਰ ਮੈਂਬਰ ਰਣਜੀਤ ਸਿੰਘ ਰਾਣਾ ਨੇ ਆਪਣੇ ਸਾਥੀਆਂ ਸਮੇਤ ਪ੍ਰੈਸ ਨਾਲ ਸਾਂਝੇ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਫਿਲਮ ‘ਸਤਲੁਜ’ ‘ਤੇ ਪਬੰਦੀ ਲਾਉਣ ਨਾਲ ਸਿੱਖ ਕੌਮ ਵਿਚ ਵੱਡੇ ਪੱਧਰ ‘ਤੇ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਸਤਿੰਦਰ ਸਿੰਘ ਪੀਤਾ, ਦਲਜੀਤ ਸਿੰਘ, ਪਰਵਿੰਦਰ ਸਿੰਘ ਬਬਲੂ, ਗੁਰਪ੍ਰੀਤ ਸਿੰਘ ਕਾਕਾ, ਮਹਿੰਦਰ ਸਿੰਘ, ਫੁੰਮਣ ਸਿੰਘ, ਸੁਖਬੀਰ ਸਿੰਘ, ਜਤਿੰਦਰ ਸਿੰਘ ਰਿੰਕਾ, ਅਪਿੰਦਰ ਸਿੰਘ, ਸੁਖਦੀਪ ਸਿੰਘ, ਰਾਜਵੀਰ, ਸਤਨਾਮ ਸਿੰਘ,ਲਾਲ ਚੰਦ, ਸੁਰਿੰਦਰ ਪਾਲ, ਗੁਰਪ੍ਰੀਤ ਸਿੰਘ ਤੇ ਹੋਰ ਮੈਂਬਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਇਤਿਹਾਸਿਕ ਨਗਰ ਬਿਲਗਾ ਵਿਖੇ ਗੁਰੂ ਅਰਜਨ ਦੇਵ ਜੀ ਦੇ ਵਿਆਹ ਪੁਰਬ ’ਤੇ 5 ਸਮੂਹਿਕ ਅਨੰਦ ਕਾਰਜ ਕਰਵਾਏ ਅਗਲੀ ਖ਼ਬਰ 8 ਗ੍ਰਾਮ ਤੇ 50 ਗ੍ਰਾਮ ਹੈਰੋਇਨ ਸਮੇਤ 2 ਕਾਬੂ
Ad Position 24
No active advertisement