ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਇਲਾਕਾ ਵਾਸੀਆਂ ਵਲੋਂ ਕੌਂਸਲਰ ਹੈਪੀ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 14-07-2026
ਜਲੰਧਰ, 13 ਜੁਲਾਈ (ਸ਼ਿਵ)- ਗੁਰੂ ਤੇਗ਼ ਬਹਾਦਰ ਨਗਰ ਵੈੱਲਫੇਅਰ ਸੁਸਾਇਟੀ ਵਲੋਂ ਵਾਰਡ ਨੰਬਰ 35 ਦੇ ਕੌਂਸਲਰ ਸ੍ਰੀਮਤੀ ਹਰਸ਼ਰਨ ਕੌਰ ਹੈਪੀ ਦਾ ਵਿਕਾਸ ਤੇ ਸਮਾਜ ਸੇਵਾ ਦੇ ਕੰਮਾਂ ਨੂੰ ਲੈ ਕੇ ਸਨਮਾਨਿਤ ਕੀਤਾ ਗਿਆ। ਇਲਾਕਾ ਵਾਸੀਆਂ ਦਾ ਕਹਿਣਾ ਸੀ ਕਿ ਵਾਰਡ ਵਿਚ ਵਿਕਾਸ ਦੇ ਕੰਮ ਕਰਵਾਉਣ ਲਈ ਕੌਂਸਲਰ ਹਮੇਸ਼ਾ ਹੀ ਮੋਹਰੀ ਰਹੇ ਹਨ। ਲੋਕਾਂ ਦੇ ਮਸਲੇ ਹੱਲ ਕਰਨ ਲਈ ਉਨਾਂ ਦਾ ਲਗਾਤਾਰ ਸਹਿਯੋਗ ਮਿਲਦਾ ਰਿਹਾ ਹੈ। ਇਸ ਮੌਕੇ ਸਨਮਾਨਿਤ ਕੀਤੇ ਜਾਣ ’ਤੇ ਕੌਂਸਲਰ ਹਰਸ਼ਰਨ ਕੌਰ ਹੈਪੀ ਨੇ ਵੈੱਲਫੇਅਰ ਸੁਸਾਇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੇ ਸਹਿਯੋਗ ਨਾਲ ਵਿਕਾਸ ਤੇ ਲੋਕਾਂ ਦੇ ਕੰਮ ਕਰਵਾਉਣ ਵਿਚ ਸਫਲ ਹੋਏ ਹਨ। ਮੇਅਰ ਸਮੇਤ ਨਿਗਮ ਅਫ਼ਸਰਾਂ ਵਲੋਂ ਵਾਰਡ ਦੇ ਮਸਲੇ ਹੱਲ ਕਰਵਾਉਣ ਲਈ ਹਰ ਸੰਭਵ ਸਹਿਯੋਗ ਕੀਤਾ ਗਿਆ ਹੈ। ਇਸ ਮੌਕੇ ਧੀਰਜ ਬਾਹਰੀ, ਮਨਜੀਤ ਸਿੰਘ, ਸੰਜੇ ਕੁੰਦਰਾ, ਜਸਵੰਤ ਸਿੰਘ, ਧਨਵੰਤ ਸਿੰਘ, ਆਸ਼ੂ ਓਬਰਾਏ, ਵਿਸ਼ੂ ਸ਼ਰਮਾ, ਆਸ਼ੂ ਸ਼ਰਮਾ, ਹਰਪ੍ਰੀਤ ਕੌਰ, ਨੀਨਾ, ਪ੍ਰਭਜੋਤ ਕੌਰ, ਰਾਧਿਕਾ ਬਾਠਲਾ, ਦੀਪ ਮਾਲਾ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਦੇ ਨਵੇਂ ਅਕਾਦਮਿਕ ਸੈਸ਼ਨ ਦੀ ਪਵਿੱਤਰ ਹਵਨ ਯੱਗ ਨਾਲ ਸ਼ੁਰੂਆਤ ਅਗਲੀ ਖ਼ਬਰ ਤਰਸੇਮ ਸਿੰਘ ਨੂੰ ਰੋਟਰੀ ਕਲੱਬ ਜਲੰਧਰ ਵੈਸਟ ਦੇ ਪ੍ਰਧਾਨ ਵਜੋਂ ਤਾਜ ਪਹਿਨਾਇਆ
Ad Position 24
No active advertisement