ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਪਿੰਡ ਰਾਮੇਆਣਾ ਵਿਖੇ ਆਮ ਆਦਮੀ ਕਲੀਨਿਕ ਕੀਤਾ ਲੋਕ ਅਰਪਣ

ਜੈਤੋ, 27 ਜੁਲਾਈ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਉੱਚ ਪੱਧਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਨੇੜਲੇ ਪਿੰਡ ਰਾਮੇਆਣਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਨੂੰ ਵਿਧਾਇਕ ਅਮੋਲਕ ਸਿੰਘ ਵਲੋਂ ਲੋਕ ਅਰਪਣ ਕੀਤਾ ਗਿਆ। ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਤੱਕ ਬਿਹਤਰੀਨ ਸਿਹਤ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

Ad Position 21
No active advertisement
ਪਿੰਡ ਰਾਮੇਆਣਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਮੌਕੇ ਵਿਧਾਇਕ ਅਮੋਲਕ ਸਿੰਘ, ਧਰਮਜੀਤ ਸਿੰਘ, ਡਾ. ਲਛਮਣ ਭਗਤੂਆਣਾ, ਡਾ. ਅਨੁਰਾਗ ਗੋਇਲ ਤੇ ਹੋਰ। ਤਸਵੀਰ: ਗੁਰਮੀਤਪਾਲ ਰੋੜੀਕਪੂਰਾ 28-07-2026
ਜੈਤੋ, 27 ਜੁਲਾਈ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਉੱਚ ਪੱਧਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਨੇੜਲੇ ਪਿੰਡ ਰਾਮੇਆਣਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਨੂੰ ਵਿਧਾਇਕ ਅਮੋਲਕ ਸਿੰਘ ਵਲੋਂ ਲੋਕ ਅਰਪਣ ਕੀਤਾ ਗਿਆ। ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਤੱਕ ਬਿਹਤਰੀਨ ਸਿਹਤ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨੀਕੀ ਸਹੂਲਤਾਂ ਨਾਲ ਲੈਸ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮਾਹਿਰ ਡਾਕਟਰਾਂ ਦੀ ਸਲਾਹ, ਮੁਫ਼ਤ ਦਵਾਈਆਂ ਅਤੇ ਲੋੜੀਂਦੇ ਮੈਡੀਕਲ ਟੈਸਟ ਇੱਕੋ ਛੱਤ ਹੇਠ ਬਿਨਾਂ ਕਿਸੇ ਖ਼ਰਚ ਦੇ ਉਪਲਬਧ ਕਰਵਾਏ ਜਾ ਰਹੇ ਹਨ। ਜਲ ਅਤੇ ਸੀਵਰੇਜ ਬੋਰਡ ਦੇ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ ਨੇ ਵਿਧਾਇਕ ਅਮੋਲਕ ਸਿੰਘ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕ ਪੇਂਡੂ ਖੇਤਰਾਂ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਅਤੇ ਇਨ੍ਹਾਂ ਰਾਹੀਂ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਮੁਫ਼ਤ ਮਿਲ ਰਹੀਆਂ ਹਨ। ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਪ੍ਰੀਤ ਗਰੇਵਾਲ ਨੇ ਦੱਸਿਆ ਕਿ ਇਸ ਕਲੀਨਿਕ ਵਿਚ ਮਰੀਜ਼ਾਂ ਨੂੰ ਓ.ਪੀ.ਡੀ. ਸੇਵਾਵਾਂ, ਮੁਫ਼ਤ ਦਵਾਈਆਂ, ਵੱਖ-ਵੱਖ ਤਰ੍ਹਾਂ ਦੇ ਲੈਬ ਟੈਸਟ ਅਤੇ ਹੋਰ ਬੁਨਿਆਦੀ ਸਿਹਤ ਸੇਵਾਵਾਂ ਉਪਲਬਧ ਹੋਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਇਸ ਕਲੀਨਿਕ ਵਿਚ ਮੈਡੀਕਲ ਅਫ਼ਸਰ ਡਾ. ਅਨੁਰਾਗ ਗੋਇਲ ਆਪਣੀ ਟੀਮ ਸਮੇਤ ਸੇਵਾਵਾਂ ਨਿਭਾਉਣਗੇ। ਇਸ ਮੌਕੇ ਮੈਡੀਕਲ ਅਫ਼ਸਰ ਡਾ. ਸਤਿੰਦਰ ਸਿੰਘ, ਡਾ. ਲਛਮਣ ਭਗਤੂਆਣਾ ਚੇਅਰਮੈਨ ਮਾਰਕੀਟ ਕਮੇਟੀ ਜੈਤੋ, ਏ.ਐਮ.ਓ. ਡਾ. ਸਨਮੀਤ ਸਿੰਘ, ਬੀ.ਈ.ਈ. ਫਲੈਗ ਚਾਵਲਾ, ਸਿਹਤ ਸੁਪਰਵਾਈਜ਼ਰ ਅਮਰਜੀਤ ਕੌਰ, ਐਮ.ਪੀ.ਐਚ. ਡਬਲਯੂ. ਚਮਕੌਰ ਸਿੰਘ, ਪਰਮਜੀਤ ਕੌਰ, ਰਣਜੀਤ ਸਿੰਘ, ਸੁਖਦੇਵ ਸਿੰਘ, ਫਾਰਮਾਸਿਸਟ ਜੋਤੀ, ਪਰਮਿੰਦਰ ਸਿੰਘ, ਸੰਦੀਪ ਕੌਰ, ਪੰਚਾਇਤ ਮੈਂਬਰ ਸੁਖਦੇਵ ਸਿੰਘ, ਹਰਜੀਤ ਸਿੰਘ ਸੋਢੀ, ਸੰਤ ਰਾਮ, ਕੁਲਦੀਪ ਸਿੰਘ, ਗੁਰਚੇਤਨ ਸਿੰਘ, ਪਰਮਜੀਤ ਸਿੰਘ ਧਾਲੀਵਾਲ, ਗੁਰਮੇਲ ਸਿੰਘ, ਅਮਨਦੀਪ ਸਿੰਘ, ਗੁਰਸੇਵਕ ਸਿੰਘ, ਰੁਪਿੰਦਰ ਸਿੰਘ ਯੂਥ ਆਗੂ, ਗੁਰਮੀਤ ਸਿੰਘ, ਨਿਰਮਲ ਸਿੰਘ ਧਾਲੀਵਾਲ, ਨੈਬ ਸਿੰਘ, ਜੋਗਿੰਦਰ ਸਿੰਘ ਕਾਲੜਾ, ਰਣਜੀਤ ਸਿੰਘ ਨੰਬਰਦਾਰ, ਜਗਸੀਰ ਸਿੰਘ ਤੋਂ ਇਲਾਵਾ ਸਮੂਹ ਆਸ਼ਾ ਵਰਕਰਾਂ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਮੁਕਤ ਜਾਤੀਆਂ ਦੇ ਆਗੂਆਂ ਵਲੋਂ ਸੰਮੇਲਨ ਲਈ ਬਰਗਾੜੀ ਇਲਾਕੇ ਦੇ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਰੋਜ਼ ਇਨਕਲੇਵ ਵੈਲਫੇਅਰ ਸੁਸਾਇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ
Ad Position 24
No active advertisement