05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸਿਵਲ ਹਸਪਤਾਲ ’ਚ ਬਿਜਲੀ ਸਪਲਾਈ ਠੱਪ ਹੋਣ ਨਾਲ ਐਮਰਜੈਂਸੀ ਵਾਰਡ ਤੇ ਪਰਚੀ ਕਾਊਂਟਰ ਕਰਨੇ ਪਏ ਬੰਦ

Ad Position 21
No active advertisement
ਅਜੀਤ ਡੈਸਕ 15-07-2026
ਜਲੰਧਰ, 14 ਜੁਲਾਈ (ਜਤਿੰਦਰ ਪੰਮੀ)–ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਸਭ ਤੋਂ ਵੱਡੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਇਨ੍ਹੀਂ ਦਿਨੀਂ ਖੁਦ ਖਸਤਾ ਹਾਲਤ ’ਚੋਂ ਲੰਘ ਰਿਹਾ ਹੈ। ਸਿਵਲ ਹਸਪਤਾਲ ਕੰਪਲੈਕਸ ’ਚ ਨਵੇਂ ਸੀਵਰੇਜ ਸਿਸਟਮ ਦੇ ਨਿਰਧਾਰਤ ਮਿਤੀ ਤੋਂ ਪਛੜਨ ਕਾਰਨ ਨਾ ਸਿਰਫ਼ ਇੱਥੇ ਆਉਣ ਵਾਲੇ ਮਰੀਜ਼ਾਂ ਤੇ ਉਨ੍ਹਾਂ ਦੇ ਸਹਾਇਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬਲਕਿ ਹਸਪਤਾਲ ਦੇ ਸਟਾਫ ਨੂੰ ਵੀ ਆਪਣੇ ਵਾਹਨ ਖੜ੍ਹੇ ਕਰਨ ਲਈ ਜਗ੍ਹਾ ਲੱਭਣੀ ਪੈਂਦੀ ਹੈ। ਸੀਵਰੇਜ ਦਾ ਕੰਮ ਕਰਨ ਵਾਲੇ ਠੇਕੇਦਾਰ ਦੇ ਕਰਿੰਦਿਆਂ ਦੀ ਲਾਪ੍ਰਵਾਹੀ ਦਾ ਖਮਿਆਜ਼ਾ ਉਥੇ ਆਉਣ ਵਾਲੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ ਪਰ ਹਸਪਤਾਲ ਪ੍ਰਸ਼ਾਸਨ ਦੀ ਜਾਗ ਉਸ ਵੇਲੇ ਹੀ ਖੁੱਲ੍ਹਦੀ ਹੈ ਜਦੋਂ ਮਰੀਜ਼ਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਵਲੋਂ ਹਾਲ-ਦੁਹਾਈ ਪਾਈ ਜਾਂਦੀ ਹੈ। ਮੀਂਹ ਵਾਲੇ ਦਿਨ ਤੋਂ ਹਸਪਤਾਲ ਦੇ ਹਾਲਾਤ ਹੋਰ ਵੀ ਵਧੇਰੇ ਖਰਾਬ ਹੋ ਜਾਂਦੇ ਹਨ, ਜਦੋਂ ਸਾਰੇ ਪਾਸੇ ਚਿੱਕੜ ਹੋ ਜਾਂਦਾ ਹੈ ਤਾਂ ਲੋਕਾਂ ਦੇ ਏਧਰ-ਓਧਰ ਜਾਣਾ ਵੀ ਮੁਹਾਲ ਹੋ ਜਾਂਦਾ ਹੈ। ਪਿਛਲੇ ਦਿਨਾਂ ਤੋਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਤੇ ਪਰਚੀ ਕਾਊਂਟਰ ਦੀ ਬਿਜਲੀ ਸਪਲਾਈ ਠੱਪ ਹੋਣ ਨਾਲ ਐਮਰਜੈਂਸੀ ਵਿੱਚ ਦਾਖਲ ਮਰੀਜ਼ਾਂ ਤੇ ਓ. ਪੀ. ਡੀ. ਲਈ ਆਉਣ ਵਾਲੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਤ ਇਹ ਬਣ ਗਏ ਕਿ ਮੰਗਲਵਾਰ ਨੂੰ ਐਮਰਜੈਂਸੀ ਵਾਰਡ ਦੇ ਸਾਰੇ ਮਰੀਜ਼ਾਂ ਨੂੰ ਟਰੌਮਾ ਸੈਂਟਰ ’ਚ ਤਬਦੀਲ ਕਰਕੇ ਉਸਨੂੰ ਤਾਲਾ ਲਾ ਦਿੱਤਾ ਗਿਆ। ਓਧਰ ਪਰਚੀ ਕਾਊਂਟਰ ਬੰਦ ਹੋਣ ਨਾਲ ਵੀ ਵੱਖ-ਵੱਖ ਥਾਵਾਂ ’ਤੇ ਪਰਚੀਆਂ ਬਣਾਉਣ ਦਾ ਕੰਮ ਚਲਾਉਣ ਕਰਕੇ ਲੋਕਾਂ ਨੂੰ ਪਰਚੀ ਬਣਵਾਉਣ ਲਈ ਏਧਰ-ਓਧਰ ਭਟਕਣਾ ਪਿਆ, ਜਿਸ ਨਾਲ ਸਮਾਂ ਵਿਅਰਥ ਜਾਣ ਤੋਂ ਇਲਾਵਾ ਮਾਨਸਿਕ ਪਰੇਸ਼ਾਨੀ ਵੀ ਝੱਲਣੀ ਪਈ। ਇਲਾਜ ਕਰਵਾਉਣ ਲਈ ਲੋਕਾਂ ਦਾ ਕਹਿਣਾ ਹੈ ਕਿ ਸੂਬੇ ਦੇ ਸਭ ਤੋਂ ਵੱਡੇ ਹਸਪਤਾਲ ਦੀ ਹਾਲਤ ਏਨੀ ਮਾੜੀ ਹੋ ਚੁੱਕੀ ਹੈ ਕਿ ਉਹ ਇਲਾਜ ਕਰਵਾਉਣ ਆਉਂਦੇ ਪਰ ਇੱਥੇ ਆ ਕੇ ਹੋਰ ਵਧੇਰੇ ਪਰੇਸ਼ਾਨੀ ਸਹਿਣੀ ਪੈਂਦੀ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਸਿਵਲ ਹਸਪਤਾਲ ਦੀ ਰੋਗੀ ਕਲਿਆਣ ਸਮਿਤੀ ਦੇ ਮੈਂਬਰ ਤੇ ਸਮਾਜ ਸੇਵੀ ਸੁਰਿੰਦਰ ਸੈਣੀ ਨੇ ਕਿਹਾ ਕਿ ਹਸਪਤਾਲ ਪ੍ਰਸ਼ਾਸਨ ਤੇ ਸੀਵਰੇਜ ਪਾਉਣ ਦਾ ਕੰਮ ਕਰ ਰਹੇ ਠੇਕੇਦਾਰ ਦੀ ਘੋਰ ਅਣਗਹਿਲੀ ਕਾਰਨ ਹੀ ਉਥੇ ਆਉਣ ਵਾਲੇ ਮਰੀਜ਼ਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਾਂਗਰਸੀ ਆਗੂ ਬੇਰੀ ਨੇ ਕੀਤਾ ਸਿਵਲ ਹਸਪਤਾਲ ਦਾ ਦੌਰਾ, ਵਿਭਾਗ ਤੇ ਸਰਕਾਰ ਦੀ ਕੀਤੀ ਆਲੋਚਨਾ
ਇਸੇ ਦੌਰਾਨ ਮੰਗਲਵਾਰ ਨੂੰ ਕੇਂਦਰੀ ਹਲਕੇ ਦੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ ਨੇ ਸਵੇਰੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਅਤੇ ਹਸਪਤਾਲ ਦੀ ਮਾੜੀ ਹਾਲਤ ਕਾਰਨ ਸਿਹਤ ਵਿਭਾਗ ਤੇ ਸਰਕਾਰ ਦੀ ਰੱਜ ਕੇ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਉਹ ਉੱਥੇ ਪੁੱਜੇ ਤਾਂ ਪਤਾ ਲੱਗਾ ਕਿ ਐਮਰਜੈਂਸੀ ਵਾਰਡ ਦੀ ਪਿਛਲੇ ਕਈ ਘੰਟਿਆਂ ਤੋ ਲਾਈਟ ਬੰਦ ਪਈ ਸੀ ਅਤੇ ਪੀਣ ਵਾਲੇ ਪਾਣੀ ਦਾ ਕੋਈ ਪ੍ਰਬੰਧ ਨਹੀ, ਜਿਸ ਕਾਰਨ ਮਰੀਜ਼ ਬੇਹਾਲ ਹੋ ਰਹੇ ਸਨ। ਐਮਰਜੈਂਸੀ ਲਈ ਹਸਪਤਾਲ ਵਿਚ ਕੋਈ ਵੀ ਜਰਨੇਟਰ ਦਾ ਕੋਈ ਪ੍ਰਬੰਧ ਨਹੀ। ਹੋਰ ਤਾਂ ਹੋਰ ਮੈਡੀਕਲ ਸੁਪਰਡੈਂਟ ਦੇ ਦਫਤਰ ਤੇ ਆਪਣੇ ਕਮਰੇ ਦੀ ਬਿਜਲੀ ਸਪਲਾਈ ਵੀ ਬੰਦ ਪਈ ਸੀ ਅਤੇ ਉਹ ਹਨੇਰੇ ’ਚ ਬੈਠੇ ਹੋਏ ਸਨ। ਬੇਰੀ ਨੇ ਕਿਹਾ ਕਿ ਮੁੱਖ ਮੰਤਰੀ ਤੇ ਸਿਹਤ ਮੰਤਰੀ ਪੰਜਾਬ ਵਿੱਚ ਸਿਹਤ ਕ੍ਰਾਂਤੀ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕਰਦੇ ਹਨ ਪਰ ਸਿਵਲ ਹਸਪਤਾਲ ਦੇ ਹਾਲਾਤ ਤੋ ਇਹ ਦਿਖ ਰਿਹਾ ਹੈ ਕਿ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਸਟੇਜਾਂ ’ਤੇ ਭਾਸ਼ਣ ਦੇਣ ਤੇ ਇਸ਼ਤਿਹਾਰਬਾਜ਼ੀ ਤੱਕ ਹੀ ਸੀਮਿਤ ਹੈ। ਪੰਜਾਬ ਦੇ ਸਿਹਤ ਮੰਤਰੀ ਜੋ ਕਿ ਕੁੰਭਕਰਨੀ ਨੀਂਦ ਸੁੱਤੇ ਪਏ ਹਨ, ਨੂੰ ਲੋਕਾਂ ਦੀ ਜਾਨ ਦੀ ਕੋਈ ਪ੍ਰਵਾਹ ਨਹੀਂ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ 1 ਲੱਖ ਮੈਂਬਰ ਬਣਾਏਗੀ ਏ. ਬੀ. ਵੀ. ਪੀ. -ਭੁੱਲਰ ਅਗਲੀ ਖ਼ਬਰ ਜਥੇਦਾਰ ਵਡਾਲਾ ਦੀ ਅਗਵਾਈ ਹੇਠ ਵੱਖ-ਵੱਖ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ
Ad Position 24
No active advertisement