05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਮੇਅਰ ਨੇ ਕਈ ਇਲਾਕਿਆਂ ਦਾ ਦੌਰਾ ਕਰ ਕੇ ਕੰਮਾਂ ਦਾ ਲਿਆ ਜਾਇਜ਼ਾ ਖ਼ਾਮੀਆਂ ਦੂਰ ਕਰਨ ਦੇ ਦਿੱਤੇ ਨਿਰਦੇਸ਼

Ad Position 21
No active advertisement
ਅਜੀਤ ਡੈਸਕ 15-07-2026
ਜਲੰਧਰ, 14 ਜੁਲਾਈ (ਸ਼ਿਵ)- ਜਲੰਧਰ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਅਤੇ ਹੋਰ ਕੰਮਾਂ ਦਾ ਜਾਇਜ਼ਾ ਲੈਣ ਲਈ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸੜਕਾਂ ਨਿਰਮਾਣ, ਸੀਵਰੇਜ, ਸਫ਼ਾਈ, ਗਲੀਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸੰਬੰਧਿਤ ਚੱਲ ਰਹੇ ਕੰਮਾਂ ਦਾ ਮੌਕੇ ’ਤੇ ਨਿਰੀਖਣ ਕੀਤਾ ਤੇ ਖ਼ਾਮੀਆਂ ਨੂੰ ਠੀਕ ਕਰਨ ਦੀਆਂ ਸਖ਼ਤ ਹਦਾਇਤਾਂ ਵੀ ਦਿੱਤੀਆਂ। ਦੌਰੇ ਦੌਰਾਨ ਇਲਾਕਾ ਵਾਸੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਪ੍ਰੇਸ਼ਾਨੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਲੋਕਾਂ ਵੱਲੋਂ ਰੱਖੀਆਂ ਗਈਆਂ ਮੰਗਾਂ ਅਤੇ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਦੇ ਹੋਏ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਅਤੇ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਨਿਰੀਖਣ ਦੌਰਾਨ ਕੁੱਝ ਥਾਵਾਂ ’ਤੇ ਵਿਕਾਸ ਕਾਰਜਾਂ ਵਿਚ ਖ਼ਾਮੀਆਂ ਅਤੇ ਲਾਪਰਵਾਹੀ ਵੀ ਸਾਹਮਣੇ ਆਈ। ਇਸ ’ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਵਿਚ ਸੁਧਾਰ ਲਿਆਉਣ, ਨਿਰਧਾਰਿਤ ਸਮੇਂ ਅੰਦਰ ਕੰਮ ਮੁਕੰਮਲ ਕਰਨ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਣ ਦੇ ਸਖ਼ਤ ਨਿਰਦੇਸ਼ ਦਿੱਤੇ ਗਏ। ਨਾਲ ਹੀ ਕਿਹਾ ਗਿਆ ਕਿ ਜੇਕਰ ਕਿਸੇ ਵੀ ਪੱਧਰ ’ਤੇ ਲਾਪਰਵਾਹੀ ਪਾਈ ਗਈ ਤਾਂ ਜ਼ਿੰਮੇਵਾਰਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ । ਇਸ ਮੌਕੇ ਕਿਹਾ ਗਿਆ ਕਿ ਨਗਰ ਨਿਗਮ ਜਲੰਧਰ ਅਤੇ ਆਮ ਆਦਮੀ ਪਾਰਟੀ ਜਲੰਧਰ ਸ਼ਹਿਰ ਸ਼ਹਿਰ ਦੇ ਲੋਕਾਂ ਦੀ ਭਲਾਈ, ਤਰੱਕੀ ਅਤੇ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ । ਸ਼ਹਿਰ ਦੇ ਹਰ ਵਾਰਡ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ ਤਾਂ ਜੋ ਜਲੰਧਰ ਨੂੰ ਇੱਕ ਸਾਫ਼-ਸੁਥਰਾ, ਸੁੰਦਰ ਅਤੇ ਆਧੁਨਿਕ ਸ਼ਹਿਰ ਬਣਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਜਯੋਤੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋੰ ਆਡੀਓ-ਵਿਜ਼ੂਅਲ ਟੂਲਸ ਰਾਹੀਂ ਆਪਣੇ ਤਕਨੀਕੀ ਹੁਨਰ ਦਾ ਪ੍ਰਦਰਸ਼ਨ ਅਗਲੀ ਖ਼ਬਰ ਵਰਲਡ ਸਿੱਖ ਚੈਂਬਰ ਆਫ਼ ਕਾਮਰਸ ਵਲੋਂ ਵੱਖ-ਵੱਖ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ
Ad Position 24
No active advertisement