07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਜਲੰਧਰ ਸਿੱਖ ਯੂਥ ਕਾਫ਼ਲਾ ਵਲੋਂ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਕਰਵਾਏ ਵਿਸ਼ੇਸ਼ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 17-07-2026
ਜਲੰਧਰ, 16 ਜੁਲਾਈ (ਐੱਮ. ਐੱਸ. ਲੋਹੀਆ) - ‘ਜਲੰਧਰ ਸਿੱਖ ਯੂਥ ਕਾਫ਼ਲਾ’ ਵਲੋਂ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ, ਨਵੀਂ ਦਾਣਾ ਮੰਡੀ, ਨੇੜੇ ਵਰਕਸ਼ਾਪ ਚੌਕ, ਜਲੰਧਰ ਵਿਖੇ ਕਰਵਾਏ ਗਏ, ਜਿਸ ਦੌਰਾਨ ਸੰਤਾਂ-ਮਹਾਂਪੁਰਸ਼ਾਂ ਅਤੇ ਪੰਥ ਪ੍ਸਿੱਧ ਰਾਗੀ ਜਥਿਆਂ ਨੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਦੂਰੋ-ਨੇੜਿਉਂ ਚੱਲ ਕੇ ਵੱਡੀ ਗਿਣਤੀ ’ਚ ਆਈ ਸੰਗਤ ਨੇ ਹਾਜ਼ਰੀ ਭਰੀ ਅਤੇ ਹਰਜੱਸ ਸਰਵਣ ਕੀਤਾ। ਸ਼ਾਮ ਸਮੇਂ ਉਦਾਸੀਨ ਆਸ਼ਰਮ ਪ੍ਰੀਤਮ ਭਵਨ, ਗੋਪਾਲ ਨਗਰ ਤੋਂ ਵਿਸ਼ੇਸ਼ ਤੌਰ ’ਤੇ ਸਜਾਈ ਗਈ ਪਾਲਕੀ ਸਾਹਿਬ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੁਸ਼ੋਭਿਤ ਕਰਕੇ, ਨਗਰ ਕੀਰਤਨ ਦੇ ਰੂਪ ’ਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਖੁਲ੍ਹੇ ਪੰਡਾਲ ’ਚ ਲਿਆਂਦਾ ਗਿਆ, ਜਿੱਥੇ ਪ੍ਰਕਾਸ਼ ਕਰਨ ਉਪਰੰਤ ਇਸਤਰੀ ਸਤਿਸੰਗ ਸਭਾ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਦੀ ਹਾਜ਼ਰੀ ਲਗਵਾਈ ਗਈ ਅਤੇ ਸੋਦਰ ਰਹਿਰਾਸ ਸਾਹਿਬ ਦੇ ਪਾਠ ਹੋਏ। ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾਨੰਦ ਉਦਾਸੀਨ ਦੀ ਸਰਪ੍ਰਸਤੀ ਹੇਠ ਕਰਵਾਏ ਇਨ੍ਹਾਂ ਸਮਾਗਮਾਂ ਦੌਰਾਨ ਜਥੇਦਾਰ ਬਾਬਾ ਬਲਬੀਰ ਸਿੰਘ (96 ਕਰੋੜੀ, ਬੁੱਢਾ ਦੱਲ) ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਅਤੇ ਸੰਗਤ ਨੂੰ ਗੁਰਇਤਿਹਾਸ ਨਾਲ ਜੋੜਿਆ। ਸਮਾਗਮ ਦੌਰਾਨ ਭਾਈ ਹਰਜਿੰਦਰ ਸਿੰਘ (ਸ੍ਰੀ ਨਗਰ ਵਾਲੇ), ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਭਾਈ ਮਨਿੰਦਰ ਸਿੰਘ (ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ), ਭਾਈ ਕੁਲਵਿੰਦਰ ਸਿੰਘ (ਖ਼ਰੜ ਵਾਲੇ), ਭਾਈ ਤਰਨਵੀਰ ਸਿੰਘ ‘ਰੱਬੀ’ (ਲੁਧਿਆਣੇ ਵਾਲੇ), ਭਾਈ ਬ੍ਰਹਮਜੋਤ ਸਿੰਘ (ਗੋਪਾਲ ਨਗਰ) ਵਾਲਿਆਂ ਦੇ ਜਥੇ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਇਸ ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਗਿਆਨੀ ਗੁਰਮੀਤ ਸਿੰਘ ਵਲੋਂ ਬਾਖ਼ੂਬੀ ਨਿਭਾਈ ਗਈ। ਸਮਾਗਮ ਦੀ ਸਮਾਪਤੀ ’ਤੇ ਗਿਆਨੀ ਪ੍ਰੇਮ ਸਿੰਘ (ਅਰਦਾਸੀਏ ਸੱਚਖੰਡ, ਸ੍ਰੀ ਹਰਿਮੰਦਰ ਸਾਹਿਬ) ਵਲੋਂ ਗੁਰੂ ਚਰਨਾਂ ’ਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਸਮਾਗਮ ਦੀ ਨਿਰਵਿਘਨ ਸੰਪੂਰਨਤਾ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ। ਇਸ ਮੌਕੇ ਬਾਬਾ ਰਾਮ ਦਾਸ, ਬਾਬਾ ਚਰਨ ਦਾਸ, ਜਲੰਧਰ ਸਿੱਖ ਯੂਥ ਕਾਫ਼ਲਾ ਦੇ ਜਸਪ੍ਰੀਤ ਸਿੰਘ ਮੱਕੜ, ਰਿਪੂਦਮਨ ਸਿੰਘ ਜੌਲੀ, ਗੋਬਿੰਦਪ੍ਰੀਤ ਸਿੰਘ, ਕੁਕੂ ਮੱਕੜ, ਰੋਮੀ ਮੱਕੜ, ਗੁਰਪ੍ਰੀਤ ਸਿੰਘ ਬਜਾਜ, ਜਸਕਰਨ ਸਿੰਘ, ਸਿਮਰਨ ਚੱਢਾ, ਕਮਲਜੀਤ ਸਿੰਘ ਕਾਕਾ ਅਤੇ ਹੋਰਾਂ ਨੇ ਸਮਾਗਮ ਦੀ ਚੜ੍ਹਦੀਕਲਾ ਲਈ ਵਿਸ਼ੇਸ਼ ਯੋਗਦਾਨ ਪਾਇਆ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ, ਬਾਬਾ ਦਵਿੰਦਰ ਸਿੰਘ (ਬੁੱਢਾ ਦੱਲ, ਕਪੂਰਥਲਾ), ਬੀਬਾ ਸੁਖਵਿੰਦਰ ਕੌਰ (ਬਸ਼ੀਰਪੁਰਾ), ਤਬਾਬਾ ਬਘੇਲ ਸਿੰਘ, ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ, ਸਾਬਕਾ ਵਿਧਾਇਕ ਕੇ.ਡੀ. ਭੰਡਾਰੀ, ਸਾਬਕਾ ਵਿਧਾਇਕ ਰਜਿੰਦਰ ਬੇਰੀ, ਕਾਉਂਸਲਰ ਸ਼ੈਰੀ ਚੱਢਾ, ਕਾਉਂਸਲਰ ਗੁਰਵਿੰਦਰ ਪਾਲ ਸਿੰਘ (ਬੰਟੀ ਨੀਲਕੰਠ), ਅਮਰਜੀਤ ਸਿੰਘ ਅਮਰੀ, ਅਮਿਤ ਤਨੇਜਾ, ਭਾਈ ਪ੍ਰਿੰਸਪਾਲ ਸਿੰਘ (ਪੰਜਾਬ ਪੁਲਿਸ), ਸੁਰਿੰਦਰ ਸਿੰਘ ਸੋਢੀ, ਦਵਿੰਦਰ ਸਿੰਘ ਰਹੇਜਾ, ਮਨਜੀਤ ਸਿੰਘ ਜੌਲੀ, ਗੁਰਬਖ਼ਸ਼ ਸਿੰਘ ਜੁਨੇਜਾ, ਦਵਿੰਦਰ ਪਾਲ ਸਿੰਘ ਸੈਣੀ, ਚਰਨਜੀਵ ਸਿੰਘ ਲਾਲੀ, ਸੰਦੀਪ ਸਿੰਘ, ਸਤਪਾਲ ਸਿੰਘ ਸਿਦਕੀ, ਅਮਰਜੀਤ ਸਿੰਘ ਬਜਾਜ, ਪ੍ਰਿਤਪਾਲ ਸਿੰਘ (ਸੁਆਮੀ ਸੰਤ ਦਾਸ ਪਬਲਿਕ ਸਕੂਲ), ਗਿਆਨੀ ਮਨਦੀਪ ਸਿੰਘ, ਰਣਜੀਤ ਸਿੰਘ ਰਾਣਾ, ਰਜਿੰਦਰ ਸਿੰਘ ਮਿਗਲਾਨੀ, ਹਰਪ੍ਰੀਤ ਸਿੰਘ ਨੀਟੂ, ਹਰਭਜਨ ਸਿੰਘ ਸੈਣੀ, ਸੁਖਵਿੰਦਰ ਸਿੰਘ ਮੱਕੜ, ਗੁਰਸ਼ਰਨ ਸਿੰਘ (ਇੰਡਸਟਰੀਅਲਿਸਟ), ਨਰਿੰਦਰ ਸਿੰਘ (ਲੱਕੀ ਖ਼ਾਲਸਾ), ਜਤਿੰਦਰ ਪਾਲ ਸਿੰਘ ਮਝੈਲ, ਹਰਪ੍ਰੀਤ ਸਿੰਘ (ਅੰਮ੍ਰਿਤ ਕੰਪਿਊਟਰਜ਼) ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਮਾਡਲ ਟਾਊਨ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਨੀਟ-ਯੂ.ਜੀ. 2026 ਦਾ ਨਤੀਜਾ ਐਲਾਨਿਆ, ਲੁਧਿਆਣਾ ਦੇ ਆਰੀਅਨ ਗੁਪਤਾ ਤੇ ਹਰਿਆਣਾ ਦੇ ਪੰਸ਼ੁਲ ਬਾਂਸਲ ਨੇ ਕੀਤਾ ਟਾਪ
Ad Position 24