07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਗੁਰਦੁਆਰਾ ਮਾਡਲ ਟਾਊਨ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਮੌਕੇ ਕਰਵਾਏ ਵਿਸ਼ੇਸ਼ ਸਮਾਗਮ

Ad Position 21
No active advertisement
ਅਜੀਤ ਡੈਸਕ 17-07-2026
ਜਲੰਧਰ, 16 ਜੁਲਾਈ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਦੀ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਮਹਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਾਵਣ ਮਹੀਨੇ ਦੀ ਸੰਗਰਾਂਦ ਅਤੇ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਵੇਰ ਅਤੇ ਸ਼ਾਮ ਦੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਦੌਰਾਨ ਭਾਈ ਦਵਿੰਦਰ ਸਿੰਘ ‘ਬਟਾਲਾ’ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ) ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਭਾਈ ਗੁਰਦੇਵ ਸਿੰਘ ਅਤੇ ਭਾਈ ਆਤਮਾ ਸਿੰਘ (ਹਜੂਰੀ ਰਾਗੀ ਗੁਰਦੁਆਰਾ ਸਾਹਿਬ) ਨੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਦੁਆਰਾ ਹਾਜ਼ਰੀ ਲਗਵਈ। ਕਥਾਵਾਚਕ ਭਾਈ ਪਰਮਜੀਤ ਸਿੰਘ ਅਤੇ ਬੀਬੀ ਜਸਜੀਤ ਕੌਰ ਨੇ ਸਾਵਣ ਮਹੀਨੇ ਦੀ ਗੁਰਬਾਣੀ ਅਨੁਸਾਰ ਮਹੱਤਤਾ ਅਤੇ ਭਾਈ ਤਾਰੂ ਸਿੰਘ ਜੀ ਦੀ ਸ਼ਹੀਦੀ ਅਤੇ ਉਨ੍ਹਾਂ ਦੇ ਜੀਵਨ ਸਬੰਧੀ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ, ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਪਰਮਿੰਦਰ ਸਿੰਘ (ਕਪੂਰਥਲਾ ਗਰੁੱਪ), ਜੁਗਿੰਦਰ ਸਿੰਘ ਗੁੰਬਰ, ਕੁਲਤਾਰਨ ਸਿੰਘ ਅਨੰਦ, ਐੱਚ.ਐੱਸ. ਭਸੀਨ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ, ਮਨਮੀਤ ਸਿੰਘ ਸੋਢੀ, ਕੈਪਟਨ ਸਤਿੰਦਰਪਾਲ ਸਿੰਘ, ਪੀ.ਐੱਸ. ਓਬਰਾਏ, ਲਖਬੀਰ ਸਿੰਘ ਛਾਬੜਾ ਅਤੇ ਸ਼ਹਿਰ ਦੀਆਂ ਹੋਰ ਨਾਮੀ ਹਸਤੀਆਂ ਗੁਰੂ ਘਰ ਵਿਖੇ ਨਤਮਸਤਕ ਹੋਈਆਂ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਲਿਖਾਰੀ ਸਭਾ ਨੇ ਕਰਵਾਇਆ ਕਵੀ ਦਰਬਾਰ ਤੇ ਮਹੀਨਾਵਾਰੀ ਸਮਾਗਮ ਅਗਲੀ ਖ਼ਬਰ ਜਲੰਧਰ ਸਿੱਖ ਯੂਥ ਕਾਫ਼ਲਾ ਵਲੋਂ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਕਰਵਾਏ ਵਿਸ਼ੇਸ਼ ਗੁਰਮਤਿ ਸਮਾਗਮ
Ad Position 24
No active advertisement