07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਨਵੇਂ ਵਿੱਦਿਅਕ ਸੈਸ਼ਨ ਦਾ ਸ਼ੁੱਭ ਆਰੰਭ

Ad Position 21
No active advertisement
ਅਜੀਤ ਡੈਸਕ 17-07-2026
ਜਲੰਧਰ, 16 ਜੁਲਾਈ (ਜਸਪਾਲ ਸਿੰਘ)-ਲਾਇਲਪੁਰ ਖ਼ਾਲਸਾ ਕਾਲਜ ਵਿਖੇ ਨਵੇਂ ਵਿਦਿਅਕ ਸੈਸ਼ਨ 2026-27 ਦੇ ਸ਼ੁਭ ਆਰੰਭ ਸਮੇਂ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀਆਂ ਵਲੋਂ ਕਾਲਜ ਦੇ ਗੁਰੂਦੁਆਰਾ ਸਾਹਿਬ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ। ਇਸ ਉਪਰੰਤ ਭਾਈ ਭੁਪਿੰਦਰ ਸਿੰਘ ਖਾਲਸਾ (ਰਾਮਾਮੰਡੀ) ਨੇ ਆਪਣੀ ਰਸਭਿੰਨੀ ਤੇ ਮਧੁਰ ਆਵਾਜ਼ ਨਾਲ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਪ੍ਰਕਾਰ ਗੁਰੂ ਸਾਹਿਬ ਦੇ ਓਟ ਆਸਰੇ ਵਿਚ ਕਾਲਜ ਦੀ ਚੜ੍ਹਦੀ ਕਲਾ ਦੀ ਅਰਦਾਸ ਕਰਨ ਉਪਰੰਤ ਸੈਸ਼ਨ ਦਾ ਆਰੰਭ ਹੋਇਆ। ਇਸ ਸਮੇਂ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਕਾਲਜ ਦੀ ਇਹ ਪਰੰਪਰਾ ਰਹੀ ਹੈ ਕਿ ਇਥੇ ਹਰ ਕੰਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਕੀਤਾ ਜਾਂਦਾ ਹੈ। ਉਨ੍ਹਾਂ ਆਖਿਆ ਕਿ ਪਿਛਲੇ ਸਾਲਾਂ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵਿਦਿਅਕ, ਖੇਡਾਂ, ਖੋਜ ਅਤੇ ਸੱਭਿਆਚਾਰਕ ਗਤੀਵਿਧੀਆਂ ਦੇ ਖੇਤਰ ਵਿੱਚ ਉੱਚ ਪ੍ਰਾਪਤੀਆਂ ਕੀਤੀਆਂ ਹਨ। ਗਵਰਨਿੰਗ ਕੌਂਸਲ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਨੇ ਸਮੂਹ ਸਟਾਫ ਮੈਬਰਾਨ ਅਤੇ ਵਿਦਿਆਰਥੀਆਂ ਨੂੰ ਨਵੇਂ ਵਿਦਿਅਕ ਵਰ੍ਹੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ । ਇਸ ਮੌਕੇ ਛਬੀਲ, ਚਾਹ ਅਤੇ ਬਦਾਨਾ ਸੇਵੀਆਂ ਦਾ ਲੰਗਰ ਵਰਤਾਇਆ ਗਿਆ। ਮੰਚ ਸੰਚਾਲਨ ਦੀ ਭੂਮਿਕਾ ਡਾ. ਹਰਜਿੰਦਰ ਸਿੰਘ ਸੇਖੋਂ ਨੇ ਨਿਭਾਈ ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੀ ਫੇਰੀ ਨੂੰ ਲੈ ਕੇ ਕਮਿਸ਼ਨਰੇਟ ਤੇ ਦਿਹਾਤੀ ਪੁਲਿਸ ਵਲੋਂ ਆਵਾਜਾਈ... ਅਗਲੀ ਖ਼ਬਰ ਪੰਜਾਬੀ ਲਿਖਾਰੀ ਸਭਾ ਨੇ ਕਰਵਾਇਆ ਕਵੀ ਦਰਬਾਰ ਤੇ ਮਹੀਨਾਵਾਰੀ ਸਮਾਗਮ
Ad Position 24
No active advertisement