07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

5 ਨੂੰ ਪੇਂਡੂ ਤੇ ਖੇਤ ਮਜ਼ਦੂਰਾਂ ਦੀ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ ਦਿਹਾਤੀ ਮਜ਼ਦੂਰ -ਨਾਹਰ, ਨੂਰਪੁਰੀ ਮੁੱਖ ਮੰਤਰੀ ਦੀ ਜਲੰਧਰ ਸਥਿਤ ਰਿਹਾਇਸ਼ ਵੱਲ ਕੀਤਾ ਜਾਵੇਗਾ ਮਾਰਚ-ਸਹੋਤਾ/ਰੰਧਾਵਾ

Ad Position 21
No active advertisement
ਅਜੀਤ ਡੈਸਕ 17-07-2026
ਜਮਸ਼ੇਰ ਖਾਸ/ਜੰਡਿਆਲਾ ਮੰਜਕੀ,16 ਜੁਲਾਈ (ਹਰਵਿੰਦਰ ਕੁਮਾਰ )-ਦਿਹਾਤੀ ਮਜ਼ਦੂਰ ਸਭਾ ਦੀ ਜ਼ਿਲ੍ਹਾ ਜਲੰਧਰ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸਾਥੀ ਸਾਥੀ ਨਿਰਮਲ ਸਹੋਤਾ ਦੀ ਪ੍ਰਧਾਨਗੀ ਹੇਠ ਸਭਾ ਦੇ ਦਫਤਰ ਨਕੋਦਰ ਵਿਖੇ ਹੋਈ। ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ ਨੇ ਦੇਸ਼ ਦੀ ਮੌਜੂਦਾ ਰਾਜਨੀਤਿਕ ਅਵਸਥਾ ‘ਤੇ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਦੀ ਸਰਕਾਰ ਨੇ ਉਦਾਰੀਕਰਨ, ਸੰਸਾਰੀਕਰਨ ਅਤੇ ਨਿੱਜੀਕਰਨ ਦੀਆਂ ਨੀਤੀਆਂ ਤੇਜ਼ੀ ਨਾਲ ਲਾਗੂ ਕਰਕੇ ਪਬਲਿਕ ਸੈਕਟਰ ਤਬਾਹ ਕਰ ਦਿੱਤਾ ਹੈ ਅਤੇ ਕਾਰਪੋਰੇਟ ਘਰਾਣਿਆਂ ਨੂੰ ਲੋਕਾਂ ਦੀ ਲੁੱਟ ਦੀਆਂ ਖੁੱਲਾਂ ਦਿੱਤੀਆਂ ਹੋਈਆਂ ਹਨ। ਜਿਸ ਕਾਰਨ ਮਹਿੰਗਾਈ ਨੇ ਗਰੀਬਾਂ ਅਤੇ ਆਮ ਲੋਕਾਂ ਦਾ ਜਿਊਂਣਾ ਦੁੱਭਰ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਰਹਿੰਦੀ ਕਸਰ ਪੈਟਰੋਲ, ਡੀਜਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਬੇਤਹਾਸ਼ਾ ਵਾਧਾ ਕਰਕੇ ਪੂਰੀ ਕਰ ਦਿੱਤੀ ਹੈ। ਬੇਰੁਜ਼ਗਾਰੀ ਸਭ ਹੱਦਾਂ ਬੰਨੇ ਪਾਰ ਕਰ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਮਜ਼ਦੂਰ ਜਥੇਬੰਦੀਆਂ ਨੂੰ ਪੰਜ ਵਾਰ ਮੀਟਿੰਗ ਦਾ ਸੱਦਾ ਦੇ ਕੇ ਮੁੱਕਰ ਜਾਂਦਾ ਰਿਹਾ ਅਤੇ ਕੈਬਨਿਟ ਸਬ ਕਮੇਟੀ ਵਲੋਂ ਮੀਟਿੰਗਾਂ ਵਿੱਚ ਮੰਨੀਆਂ ਹੋਈਆਂ ਮੰਗਾਂ ਨੂੰ ਵੀ ਲਾਗੂ ਨਹੀਂ ਕੀਤਾ ਗਿਆ, ਜਿਸ ਦਾ ਮਜ਼ਦੂਰਾਂ ਦੇ ਮਨਾਂ ਅੰਦਰ ਭਾਰੀ ਰੋਸ ਹੈ।
ਮੀਟਿੰਗ ਦੇ ਫੈਸਲੇ ਪ੍ਰੈਸ ਨੂੰ ਜਾਰੀ ਕਰਦਿਆਂ ਜ਼ਿਲ੍ਹਾ ਸਕੱਤਰ ਪਰਮਜੀਤ ਰੰਧਾਵਾ ਨੇ ਦੱਸਿਆ ਕਿ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਬੇਜ਼ਮੀਨੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਪੰਜਾਬ ਸਰਕਾਰ ਵੱਲੋਂ ਲਗਾਤਾਰ ਅਣਗੌਲਿਆ ਕਰਨ ਵਿਰੁੱਧ 5 ਅਗਸਤ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪੱਧਰੀ ਵਿਸ਼ਾਲ ਰੈਲੀ ਕਰਕੇ, ਮੁੱਖ ਮੰਤਰੀ ਦੀ ਜਲੰਧਰ ਸਥਿਤ ਰਿਹਾਇਸ਼ ਵੱਲ ਮਾਰਚ ਕੀਤਾ ਜਾਵੇਗਾ। ਰੈਲੀ ਦੀ ਤਿਆਰੀ ਲਈ ਜ਼ਿਲਿਆਂ ਅੰਦਰ ਮੀਟਿੰਗਾਂ ਕਰਕੇ 19 ਜੁਲਾਈ ਤੋਂ 3 ਅਗਸਤ ਤੱਕ ਪਿੰਡਾਂ ਅੰਦਰ ਮੀਟਿੰਗਾਂ ਕਰਕੇ ਮਜ਼ਦੂਰਾਂ ਦੀ ਲਾਮਬੰਦੀ ਕੀਤੀ ਜਾਵੇਗੀ।ਉਹਨਾਂ ਕਿਹਾ ਕਿ 5 ਅਗਸਤ ਨੂੰ ਪੰਜਾਬ ਭਰ ‘ਚੋਂ ਮਜ਼ਦੂਰ ਆਪਣੇ ਪਰਿਵਾਰਾਂ ਸਮੇਤ ਰੈਲੀ ਅਤੇ ਮੁਜ਼ਾਹਰੇ ਵਿੱਚ ਸ਼ਾਮਲ ਹੋਣਗੇ।ਇਸ ਸਮੇ ਮੀਟਿੰਗ ਵਿੱਚ ਇਹ ਵੀ ਵਿਚਾਰਿਆ ਗਿਆ ਹੈ ਕਿ 21 ਜੁਲਾਈ ਨੂੰ ਪੁਲਿਸ ਪ੍ਰਸਾਸ਼ਨ ਦੀਆਂ ਵਧੀਕੀਆਂ ਖਿਲਾਫ ਡੀਐਸਪੀ ਸ਼ਾਹਕੋਟ ਨੂੰ ਦਿਹਾਤੀ ਮਜ਼ਦੂਰ ਸਭਾ ਦੀ ਜ਼ਿਲ੍ਹਾ ਕਮੇਟੀ ਵਲੋਂ ਕਾਮਰੇਡ ਦਰਸ਼ਨ ਨਾਹਰ ਦੀ ਹਾਜ਼ਰੀ ਵਿੱਚ ਡੈਪੂਟੇਸ਼ਨ ਮਿਲੇਗੀ। ਇਸ ਸਮੇਂ ਜ਼ਿਲ੍ਹਾ ਕਮੇਟੀ ਮੈਂਬਰ ਐਡਵੋਕੇਟ ਦਲਵੀਰ ਸਹੋਤਾ,ਸਰਬਜੀਤ ਢੇਰੀਆਂ,ਮੇਜਰ ਫਿਲੌਰ, ਅਮ੍ਰਿੰਤ ਨੰਗਲ,ਬਲਵੀਰ ਰਸੂਲਪੁਰ,ਨਛੱਤਰ ਮਾਹੂਂਵਾਲ,ਗੁਰਦੀਪ ਸਿੰਘ ਗੋਗੀ,ਰੀਨਾ ਕੋਟਲੀ ਨੇਗਾਜਰਾਂ,ਚਰਨਜੀਤ ਥੰਮੂਵਾਲ,ਬਲਕਾਰ ਨੂਰਪੁਰੀ,ਤਾਰਾ ਸਿੰਘ ਥੰਮੂਵਾਲ ਅਤੇ ਮਾਸਟਰ ਕੁਲਦੀਪ ਵਾਲੀਆ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਚੌਕ ਅੱਡਾ ਹੁਸ਼ਿਆਰਪੁਰ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਭਾਰਤ-ਯੂ. ਕੇ ਵਿਚਾਲੇ ਹੋਏ ਮੁਕਤ ਵਪਾਰ ਸਮਝੌਤੇ ’ਤੇ ਖੇਡ ਉਦਯੋਗ ਸੰਘ ਨੇ ਜ਼ਾਹਰ ਕੀਤੀ ਖ਼ੁਸ਼ੀ
Ad Position 24
No active advertisement