07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਗੁਰਦੁਆਰਾ ਚੌਕ ਅੱਡਾ ਹੁਸ਼ਿਆਰਪੁਰ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਮੌਕੇ ਕਰਵਾਏ ਵਿਸ਼ੇਸ਼ ਸਮਾਗਮ

Ad Position 21
No active advertisement
ਅਜੀਤ ਡੈਸਕ 17-07-2026
ਜਲੰਧਰ, 16 ਜੁਲਾਈ (ਐੱਮ. ਐੱਸ. ਲੋਹੀਆ) - ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ, ਚੌਕ ਅੱਡਾ ਹੁਸ਼ਿਆਰਪੁਰ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਮੌਕੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ’ਚ ਭਾਈ ਅਜਮੇਰ ਸਿੰਘ, ਭਾਈ ਪਵਨੀਤ ਸਿੰਘ ਅਤੇ ਭਾਈ ਗੁਰਪਾਲ ਸਿੰਘ ਦੇ ਜਥੇ ਵਲੋਂ ਗੁਰਬਾਣੀ ਦੇ ਰੱਸਭਿੰਨੇ ਕੀਰਤਨ ਅਤੇ ਕਥਾ ਰਾਹੀਂ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਸੰਗਤ ਨੇ ਵੱਡੀ ਗਿਣਤੀ ’ਚ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਲਗਵਾਈ ਸਮਾਪਤੀ ਦੀ ਅਰਦਾਸ ਉਪਰੰਤ ਖੀਰ ਅਤੇ ਮਾਲ੍ਹ ਪੂੜਿਆਂ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ (ਹੀਰਾ ਭਾਟੀਆ), ਪ੍ਰਧਾਨ ਅੰਮ੍ਰਿਤਪਾਲ ਸਿੰਘ ਭਾਟੀਆ, ਜਨਰਲ ਸਕੱਤਰ ਮੱਖਣ ਸਿੰਘ, ਬੂਟਾ ਸਿੰਘ ਭਾਟੀਆ, ਮਨਮਹਿੰਦਰ ਸਿੰਘ ਸੰਦਲ, ਸਰਦਾਰਾ ਸਿੰਘ ਮੱਕੜ, ਦਵਿੰਦਰ ਸਿੰਘ ਮਠਾਰੂ, ਮਲਕੀਤ ਸਿੰਘ, ਬੀਬੀ ਸੁਰਿੰਦਰ ਕੌਰ (ਜਨਤਾ ਕੋਚ), ਬੀਬੀ ਪਰਮਿੰਦਰ ਕੌਰ, ਬੀਬੀ ਰੁਪਿੰਦਰ ਕੌਰ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਰਦਾਨ ਹਸਪਤਾਲ ਵਿਖੇ ਆਈ.ਵੀ.ਐਫ਼ ਕੈਂਪ 19 ਤੋਂ 26 ਜੁਲਾਈ ਤੱਕ ਅਗਲੀ ਖ਼ਬਰ 5 ਨੂੰ ਪੇਂਡੂ ਤੇ ਖੇਤ ਮਜ਼ਦੂਰਾਂ ਦੀ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ ਦਿਹਾਤੀ...
Ad Position 24
No active advertisement