03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਨੰਬਰਦਾਰ ਬੀਰ ਚੰਦ ਸੁਰੀਲਾ ਹਲਕਾ ਕਰਤਾਰਪੁਰ ਦੇ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਨਿਯੁਕਤ

Ad Position 21
No active advertisement
ਅਜੀਤ ਡੈਸਕ 18-07-2026
ਕਿਸ਼ਨਗੜ੍ਹ, 17 ਜੁਲਾਈ (ਹੁਸਨ ਲਾਲ)-ਪੰਜਾਬ ਸਰਕਾਰ ਜਾਰੀ ਕੀਤੇ ਗਏ ਇਕ ਜਨਤਕ ਨੋਟਿਸ ਰਾਹੀਂ ਨੰਬਰਦਾਰ ਬੀਰ ਚੰਦ ਸੁਰੀਲਾ ਹਲਕਾ ਕੋਆਰਡੀਨੇਟਰ ਐੱਸ. ਸੀ. ਵਿੰਗ, ਹਲਕਾ ਕਰਤਾਰਪੁਰ ਨੂੰ ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਦਲਿਤ ਵਿਕਾਸ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ‘ਤੇ ਨੰਬਰਦਾਰ ਬੀਰ ਚੰਦ ਸੁਰੀਲਾ ਨੇ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ , ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ , ਬਲਕਾਰ ਸਿੰਘ ਵਿਧਾਇਕ ਕਰਤਾਰਪੁਰ, ਹਲਕਾ ਇੰਚਾਰਜ ਤੇ ਚੇਅਰਮੈਨ ਗੁਰਪਾਲ ਸਿੰਘ ਮਾਂਗੇਕੀ ਅਤੇ ਸਮੂਹ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਉਸ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਉਨਾਂ ਕਿਹਾ ਕਿ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਦੀ ਜਿੰਮੇਵਾਰੀ ਜੋ ਹਲਕਾ ਕਰਤਾਰਪੁਰ ਤੋਂ ਮਿਲੀ ਹੈ, ਉਸ ਵਿਚ ਦਲਿਤ ਵਰਗ ਦੀਆਂ ਸਮੱਸਿਆਵਾਂ ਤੇ ਦਲਿਤਾਂ ਦੇ ਉਥਾਨ ਲਈ ਉਹ ਜੀ-ਜਾਨ ਨਾਲ ਤੇ ਸਭ ਨੂੰ ਨਾਲ ਲੈ ਕੇ ਚੱਲਣਗੇ।
Ad Position 22
No active advertisement
ਪਿਛਲੀ ਖ਼ਬਰ ਐਸ.ਆਈ.ਆਰ. ਸੰਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ -ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਆਕਾਸ਼ ਇੰਸਟੀਚਿਊਟ ਦੇ ਵਿਦਿਆਰਥੀ ਗੀਤਾਂਸ਼ ਸਰੀਨ ਨੇ ਨੀਟ ਦੀ ਪ੍ਰੀਖਿਆ ’ਚ ਆਲ ਇੰਡੀਆ 8ਵਾਂ ਰੈਂਕ ਹਾਸਿਲ ਕੀਤਾ-720 ’ਚੋਂ 7...
Ad Position 24
No active advertisement