02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਗੁਰਦੁਆਰਾ ਸੈਂਟਰਲ ਟਾਊਨ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਸੰਬੰਧੀ ਕਰਵਾਏ ਸਮਾਗਮ

Ad Position 21
No active advertisement
ਅਜੀਤ ਡੈਸਕ 18-07-2026
ਜਲੰਧਰ, 17 ਜੁਲਾਈ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ, ਜਲੰਧਰ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਬੜੀ ਸ਼ਰਧਾ-ਭਾਵਨਾ ਨਾਲ ਕਰਵਾਏ ਗਏ, ਜਿਸ ਦੌਰਾਨ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ। ਸਜਾਏ ਗਏ ਦੀਵਾਨ ’ਚ ਪ੍ਰਸਿੱਧ ਕੀਰਤਨੀਏ ਭਾਈ ਤਰਨਵੀਰ ਸਿੰਘ ‘ਰੱਬੀ’ (ਲੁਧਿਆਣਾ ਵਾਲੇ) ਦੇ ਜਥੇ ਨੇ ਕੀਰਤਨ ਦੀ ਛਹਿਬਰ ਲਗਾਈ। ਸਮਾਗਮ ਦੌਰਾਨ ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਦੀ ਹਾਜ਼ਰੀ ਭਰੀ, ਪ੍ਰਸਿੱਧ ਵਿਦਵਾਨ ਗਿਆਨੀ ਮਨਜੀਤ ਸਿੰਘ ‘ਸੇਵਕ’ ਨੇ ਗੁਰਮਤਿ ਅਨੁਸਾਰ ਸਾਵਣ ਮਹੀਨੇ ਦੀ ਮਹੱਤਤਾ ਸਬੰਧੀ ਵਿਚਾਰਾਂ ਦੀ ਸਾਂਝ ਪਾਈ। ਸਮਾਗਮ ਦੀ ਸਮਾਪਤੀ ’ਤੇ ਗਿਆਨੀ ਜੁਗਿਦੰਰ ਸਿੰਘ (ਤਰਨਤਾਰਨ ਵਾਲਿਆਂ) ਨੇ ਅਰਦਾਸ ਅਤੇ ਹੁਕਮਨਾਮਾ ਲੈਣ ਦੀ ਸੇਵਾ ਨਿਭਾਈ। ਪ੍ਰਧਾਨ ਚਰਨਜੀਤ ਸਿੰਘ (ਡੀ. ਸੀ. ਟਾਇਰ) ਨੇ ਆਈ ਸੰਗਤ ਦਾ ਧੰਨਵਾਦ ਕੀਤਾ। ਸਟੇਜ ਦਾ ਸੰਚਾਲਨ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਕੀਤਾ। ਗੁਰੂ ਕੇ ਲੰਗਰ ਅਤੇ ਵਿਸ਼ੇਸ਼ ਤੌਰ ਤੇ ਤਿਆਰ ਕੀਤੇ ਮਾਲ੍ਹ ਪੂੜੇ ਅਤੇ ਖੀਰ ਦੇ ਲੰਗਰ ਅਤੁੱਟ ਵਰਤਾਏ ਗਏ । ਇਸ ਮੌਕੇ ਜਤਿੰਦਰ ਸਿੰਘ ਖ਼ਾਲਸਾ, ਰਜਿੰਦਰ ਸਿੰਘ ਬੇਦੀ, ਬਲਜੀਤ ਸਿੰਘ ਸੇਠੀ, ਰਵਿੰਦਰ ਸਿੰਘ, ਦਵਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਹਰਜਿੰਦਰ ਸਿੰਘ, ਪਰਮਜੀਤ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ ਸਹਿਗਲ, ਬਲਦੇਵ ਸਿੰਘ ਕੁੰਦੀ, ਗੁਰਜੀਤ ਸਿੰਘ, ਗੁਰਮਿੰਦਰ ਸਿੰਘ, ਜਸਵਿੰਦਰ ਸਿੰਘ, ਚਰਨਜੀਤ ਸਿੰਘ ਮੱਕੜ, ਹਰਵਿੰਦਰ ਸਿੰਘ ਸੱਗੂ, ਵਿਜੇ ਸਿੰਘ, ਅਮਰਜੀਤ ਸਿੰਘ ਬੰਟੀ, ਗੁਰਿੰਦਰ ਸਿੰਘ ਮਝੈਲ, ਜਤਿੰਦਰ ਪਾਲ ਸਿੰਘ ਮਝੈਲ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇੰਨੋਸੈਂਟ ਹਾਰਟਸ ਦੇ ਵਿਦਿਆਰਥੀ ਨਿਲੇਸ਼ ਦੱਤਾ ਨੇ ਨੀਟ ਪ੍ਰੀਖਿਆ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਨਰੇਸ਼ ਸਹਿਗਲ ਬਣੇ ਸਪੋਰਟਸ ਵੈਲਫੇਅਰ ਬੋਰਡ ਦੇ ਚੇਅਰਮੈਨ
Ad Position 24
No active advertisement