02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਗੁਰਦੁਆਰਾ ਅਰਬਨ ਅਸਟੇਟ ਫੇਜ਼-1 ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਤੇ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 18-07-2026
ਜਲੰਧਰ, 17 ਜੁਲਾਈ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1, ਜਲੰਧਰ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਅਤੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਸਹਿਤ ਮਨਾਇਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਵੇਰ ਅਤੇ ਸ਼ਾਮ ਸਮੇਂ ਦੇ ਵਿਸ਼ੇਸ਼ ਦੀਵਾਨ ਸਜਾਏ ਗਏ। ਸ਼ਾਮ ਦੇ ਦੀਵਾਨਾਂ ਅੰਦਰ ਭਾਈ ਰਵਿੰਦਰ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ) ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਗੁਰੂ ਚਰਨਾ ਨਾਲ ਜੋੜਿਆ। ਇਨ੍ਹਾਂ ਸਮਾਗਮਾਂ ਦੌਰਾਨ ਬੀਬੀ ਬਲਜਿੰਦਰ ਕੌਰ (ਖਡੂਰ ਸਾਹਿਬ) ਅਤੇ ਭਾਈ ਸਰਬਜੀਤ ਸਿੰਘ ਦੇ ਜਥਿਆਂ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਭਾਈ ਅਵਤਾਰ ਸਿੰਘ ‘ਖੋਜੀ’, ਗਿਆਨੀ ਜਸਵਿੰਦਰ ਸਿੰਘ ‘ਦਰਦੀ’ ਅਤੇ ਭਾਈ ਗੁਰਮੀਤ ਸਿੰਘ ਨੇ ਗੁਰਮਤਿ ਅਨੁਸਾਰ ਸਾਵਣ ਮਹੀਨੇ ਦੀ ਮਹੱਤਤਾ ਅਤੇ ਭਾਈ ਤਾਰੂ ਸਿੰਘ ਦੀ ਸ਼ਹੀਦੀ ਬਾਰੇ ਸੰਗਤ ਨੂੰ ਜਾਗਰੂਕ ਕੀਤਾ। ਵੱਡੀ ਗਿਣਤੀ ’ਚ ਸੰਗਤ ਨੇ ਸਮਾਗਮ ਦੌਰਾਨ ਹਾਜ਼ਰੀ ਭਰੀ। ਇਸ ਮੌਕੇ ਪ੍ਰਧਾਨ ਹਰਮਿੰਦਰ ਸਿੰਘ, ਸੁਖਪ੍ਰੀਤ ਸਿੰਘ, ਮਨਪ੍ਰੀਤ ਸਿੰਘ ਸਚਦੇਵਾ, ਪਰਮਿੰਦਰ ਸਿੰਘ ਖਰਬੰਦਾ, ਹਰਦੀਪ ਸਿੰਘ, ਹਰਪ੍ਰੀਤ ਸਿੰਘ ਸਚਦੇਵਾ, ਰਵਿੰਦਰ ਸਿੰਘ, ਜਤਿੰਦਰ ਸਿੰਘ, ਕੈਪਟਨ ਪੀ. ਐੱਸ. ਭੱਲਾ, ਸਿਮਰਪ੍ਰੀਤ ਸਿੰਘ, ਸਹਿਜਪ੍ਰੀਤ ਸਿੰਘ, ਮੈਨੇਜਰ ਨਰਿੰਦਰ ਪਾਲ ਸਿੰਘ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ’ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਇੰਨੋਸੈਂਟ ਹਾਰਟਸ ਦੇ ਵਿਦਿਆਰਥੀ ਨਿਲੇਸ਼ ਦੱਤਾ ਨੇ ਨੀਟ ਪ੍ਰੀਖਿਆ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Ad Position 24
No active advertisement