02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਚੋਰੀ ਦੀ ਐਕਟਿਵਾ ਵੇਚਣ ਜਾ ਰਹੇ ਦੋ ਮੁਲਜ਼ਮ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 18-07-2026
ਜਲੰਧਰ, 17 ਜੁਲਾਈ (ਜਤਿੰਦਰ ਪੰਮੀ)–ਥਾਣਾ ਡਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਚੋਰੀਸ਼ੁਦਾ ਐਕਟਿਵਾ ਤੇ ਮੋਬਾਈਲ ਫੋਨਾਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਤਫਤੀਸ਼ ਤੋਂ ਬਾਅਦ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਪੁਲਿਸ ਨੇ ਤਿੰਨ ਐਕਟਿਵਾ ਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਅਕਾਸ਼ ਤੇ ਹਰਮਨਦੀਪ ਸਿੰਘ ਉਰਫ ਹਰਮਨ ਦੋਵੇਂ ਵਾਸੀ ਗਲੀ ਨੰਬਰ-1 ਸ਼ੀਤਲ ਨਗਰ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਮੁਖੀ ਅਜਮੇਰ ਲਾਲ ਨੇ ਦੱਸਿਆ ਕਿ ਲੰਘੇ ਦਿਨ ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮੁਲਜ਼ਮ ਅਕਾਸ਼ ਤੇ ਹਰਮਨਦੀਪ ਸਿੰਘ ਉਰਫ ਹਰਮਨ, ਜੋ ਕਿ ਚੋਰੀ ਦੀ ਐਕਟਿਵਾ ਵੇਚਣ ਜਾ ਰਹੇ ਸਨ, ਨੂੰ ਰੋਕ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਮੁਲਜ਼ਮਾਂ ਨੇ ਮੰਨਿਆ ਕਿ ਉਕਤ ਐਕਟਿਵਾ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਮਾਡਲ ਟਾਊਨ ਤੋਂ ਚੋਰੀ ਕੀਤੀ ਹੈ। ਦੋਵਾਂ ਕੋਲੋਂ ਐਕਟਿਵਾ ਬਰਾਮਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ। ਬੀਤੇ ਦਿਨ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ। ਰਿਮਾਂਡ ਦੌਰਾਨ ਕੀਤੀ ਗਈ ਪੁੱਛਗਿੱਛ ਦੇ ਆਧਾਰ ’ਤੇ ਪੁਲਿਸ ਨੇ ਚੋਰੀ ਦੀਆਂ ਦੋ ਹੋਰ ਐਕਟਿਵਾ ਤੇ 2 ਮੋਬਾਈਲ ਫੋਨ ਬਰਾਮਦ ਕੀਤੇ ਹਨ। ਥਾਣਾ ਮੁਖੀ ਅਜਮੇਰ ਲਾਲ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਈ. ਪੀ. ਐਫ. ਓ. ਵਲੋਂ ਹਰਜਾਨੇ ਨਾਲ ਸੰਬੰਧਿਤ ਕੇਸਾਂ ਦੇ ਨਿਪਟਾਰੇ ਲਈ ‘ਵਿਸ਼ਵਾਸ-2026’ ਯੋਜਨਾ ਸ਼ੁਰੂ ਅਗਲੀ ਖ਼ਬਰ ਨਵ-ਨਿਯੁਕਤ ਚੇਅਰਮੈਨ ਸਮਾਜ ਦੀ ਭਲਾਈ ਲਈ ਅਹਿਮ ਭੂਮਿਕਾ ਨਿਭਾਉਣਗੇ-ਕੋਹਲੀ
Ad Position 24
No active advertisement