02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਪ੍ਰਧਾਨ ਮੰਤਰੀ ਦੇ ਜਲੰਧਰ ਦੌਰੇ ਤੋਂ ਪਹਿਲਾਂ, ਪੁਲਿਸ ਨੇ ਪੰਜਾਬ ਮੁਸਲਿਮ ਸੰਗਠਨ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਨੂੰ ਘਰ ’ਚ ਕੀਤਾ ਨਜ਼ਰਬੰਦ

Ad Position 21
No active advertisement
ਅਜੀਤ ਡੈਸਕ 18-07-2026
ਜਲੰਧਰ, 17 ਜੁਲਾਈ (ਐੱਮ. ਐੱਸ. ਲੋਹੀਆ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਫੇਰੀ ਦੌਰਾਨ ਮੁਸਲਿਮ ਸੰਗਠਨ ਪੰਜਾਬ ਦੇ ਪ੍ਰਧਾਨ ਐਡਵੋਕੇਟ ਨਈਮ ਖਾਨ ਅਤੇ ਜਨਰਲ ਸਕੱਤਰ ਮਜ਼ਹਰ ਆਲਮ ਮਜ਼ਹਿਰੀ ਨੂੰ ਪੁਲਿਸ ਵਲੋਂ ਉਨ੍ਹਾਂ ਦੀ ਖਾਂਬਰਾ ਸਥਿਤ ਰਿਹਾਇਸ਼ ‘ਤੇ ਨਜ਼ਰਬੰਦ ਕੀਤਾ ਗਿਆ ਜਿਸ ਦਾ ਮੁਸਲਿਮ ਭਾਈਚਾਰੇ ਅੰਦਰ ਵਿਆਪਕ ਰੋਸ ਹੈ। ਆਲ ਇੰਡੀਆ ਜਮਾਤ ਏ ਸਲਮਾਨੀ ਟਰੱਸਟ ਪੰਜਾਬ ਦੇ ਪ੍ਰਧਾਨ ਹਾਜੀ ਆਬਿਦ ਹਸਨ ਸਲਮਾਨੀ ਨੇ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਕਿਹਾ ਕਿ ਭਾਰਤ ਇਕ ਲੋਕਤੰਤਰੀ ਦੇਸ਼ ਹੈ, ਜਿੱਥੇ ਹਰ ਨਾਗਰਿਕ ਨੂੰ ਆਪਣੇ ਵਿਚਾਰ ਪ੍ਰਗਟ ਕਰਨ, ਸ਼ਾਂਤਮਈ ਵਿਰੋਧ ਦਰਜ ਕਰਵਾਉਣ ਅਤੇ ਸਰਕਾਰ ਅੱਗੇ ਆਪਣੀਆਂ ਮੰਗਾਂ ਪੇਸ਼ ਕਰਨ ਦਾ ਸੰਵਿਧਾਨਕ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਜਾਂ ਸੰਗਠਨ ਦੀ ਆਵਾਜ਼ ਨੂੰ ਦਬਾਉਣ ਲਈ ਅਜਿਹੀਆਂ ਕਾਰਵਾਈਆਂ ਲੋਕਤੰਤਰੀ ਕਦਰਾਂ-ਕੀਮਤਾਂ ਦੇ ਵਿਰੁੱਧ ਹਨ। ਹਾਜੀ ਆਬਿਦ ਹਸਨ ਸਲਮਾਨੀ ਨੇ ਕਿਹਾ ਕਿ ਸਿਰਫ਼ ਵਿਰੋਧ ਪ੍ਰਦਰਸ਼ਨਾਂ ਦੇ ਡਰੋਂ ਸਮਾਜਿਕ ਸੰਗਠਨਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਘਰਾਂ ’ਚ ਨਜ਼ਰਬੰਦ ਕਰਨਾ ਜਾਇਜ਼ ਨਹੀਂ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਭਵਿੱਖ ’ਚ ਅਜਿਹੀਆਂ ਕਾਰਵਾਈਆਂ ਤੋਂ ਬਚੇ ਤੇ ਸਾਰੇ ਨਾਗਰਿਕਾਂ ਦੇ ਸੰਵਿਧਾਨਕ ਅਤੇ ਜਮਹੂਰੀ ਅਧਿਕਾਰਾਂ ਦਾ ਸਤਿਕਾਰ ਯਕੀਨੀ ਬਣਾਏ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਮੁਸਲਿਮ ਭਾਈਚਾਰੇ ਅੰਦਰ ਡੂੰਘੀ ਨਰਾਜ਼ਗੀ ਪੈਦਾ ਕਰ ਦਿੱਤੀ ਹੈ ਅਤੇ ਲੋਕ ਇਸਨੂੰ ਜਮਹੂਰੀ ਅਧਿਕਾਰਾਂ ‘ਤੇ ਰੋਕ ਵਜੋਂ ਦੇਖਦੇ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਨਿਰਪੱਖ ਅਤੇ ਜਮਹੂਰੀ ਢੰਗ ਨਾਲ ਕੰਮ ਕਰਨ ਦੀ ਵੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨਿਊ ਜਰਸੀ ਬਣਿਆ ਦੁਨੀਆ ਦਾ ਕੇਂਦਰ, ਟਰੰਪ, ਸਪੇਨ ਦੇ ਬਾਦਸ਼ਾਹ ਤੇ ਪ੍ਰਧਾਨ ਮੰਤਰੀ ਦੀ ਮੌਜੂਦਗੀ ’ਚ ਹੋਵੇਗਾ ਫੀਫਾ ਵਿਸ਼ਵ... ਅਗਲੀ ਖ਼ਬਰ ਪਾਰਟੀ ਵਰਕਰਾਂ ’ਚ ਨਵਾਂ ਜੋਸ਼ ਭਰ ਗਈ ਪ੍ਰਧਾਨ ਮੰਤਰੀ ਦੀ ਫੇਰੀ
Ad Position 24
No active advertisement