16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸਰਕਾਰੀ ਸਿਹਤ ਸੰਸਥਾਵਾਂ ’ਚ ਡੇਂਗੂ ਸੰਬੰਧੀ ਮੁਫ਼ਤ ਇਲਾਜ ਦੀਆਂ ਸਹੂਲਤਾਂ ਉਪਲੱਬਧ- ਡਾ. ਗੁਰਪ੍ਰੀਤ ਸਿੰਘ

Ad Position 21
repet_subhas-goyals [Copy P29]
ਅਜੀਤ ਡੈਸਕ 18-07-2026
ਸ਼ਾਹਕੋਟ, 17 ਜੁਲਾਈ (ਸੁਖਦੀਪ ਸਿੰਘ)- ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਡਿਸਪੈਂਸਰੀ, ਤਲਵੰਡੀ ਸੰਘੇੜਾ ਵਲੋਂ ਰੂਰਲ ਮੈਡੀਕਲ ਅਫ਼ਸਰ ਡਾ. ਗੁਰਪ੍ਰੀਤ ਸਿੰਘ ਪ੍ਰਿੰਸ ਦੀ ਅਗਵਾਈ ਹੇਠ ਸਰਕਾਰੀ ਮਿਡਲ ਸਕੂਲ ਤਲਵੰਡੀ ਸੰਘੇੜਾ (ਸ਼ਾਹਕੋਟ) ਵਿਖੇ ‘ਡਰਾਈ ਡੇ-ਫਰਾਈ ਡੇ’ ਮਨਾਇਆ ਗਿਆ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ‘ਡਰਾਈ ਡੇ-ਫਰਾਈ ਡੇ’ ਦਾ ਉਦੇਸ਼ ਡੇਂਗੂ ਫੈਲਾਉਣ ਵਾਲੇ ਏਡੀਜ਼ ਮੱਛਰ ਦੇ ਪ੍ਰਜਨਨ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਇਹ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਹਰ ਸ਼ੁੱਕਰਵਾਰ ਕੂਲਰਾਂ, ਫਰਿੱਜ ਦੀਆਂ ਟਰੇਆਂ, ਗਮਲਿਆਂ, ਟਾਇਰਾਂ ਅਤੇ ਹੋਰ ਪਾਣੀ ਵਾਲੇ ਭਾਂਡਿਆਂ ਨੂੰ ਖਾਲੀ ਕਰਕੇ ਸੁਕਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਦੇਸ਼ ਨੂੰ ਆਪਣੇ ਪਰਿਵਾਰਾਂ ਤੱਕ ਵੀ ਪਹੁੰਚਾਉਣ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਦੀ ਰੋਕਥਾਮ ਲਈ ਘਰ-ਘਰ ਜਾ ਕੇ ਲਾਰਵਾ ਸਰਵੇ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਬਿਮਾਰੀ ਤੋਂ ਬਚਾਅ ਲਈ ਮੁਫ਼ਤ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਸਿਹਤ ਸੰਸਥਾਵਾਂ ‘ਚ ਡੇਂਗੂ ਸਬੰਧੀ ਮੁਫ਼ਤ ਸਲਾਹ-ਮਸ਼ਵਰਾ ਅਤੇ ਲੋੜ ਅਨੁਸਾਰ ਇਲਾਜ ਦੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਕਿਸੇ ਵੀ ਵਿਅਕਤੀ ਨੂੰ ਤੇਜ਼ ਬੁਖ਼ਾਰ, ਸਰੀਰ ਦਰਦ ਜਾਂ ਡੇਂਗੂ ਵਰਗੇ ਲੱਛਣ ਦਿਖਾਈ ਦੇਣ ‘ਤੇ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਇਸ ਮੌਕੇ ਪੰਕਜ ਅਰੋੜਾ ਫਾਰਮੇਸੀ ਅਫ਼ਸਰ, ਅੰਮ੍ਰਿਤਪਾਲ ਹੈਲਥ ਵਰਕਰ, ਕਮਲਜੀਤ ਕੌਰ ਐੱਲ. ਐੱਚ. ਵੀ., ਕਿਰਨਦੀਪ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ Racial Attack in Utah | Utah 'ਚ ਭਾਰਤੀ ਮੂਲ ਦੇ ਵਿਅਕਤੀ ’ਤੇ ਨਸਲੀ ਹਮਲਾ,ਹਾਲਤ ਗੰਭੀਰ ਅਗਲੀ ਖ਼ਬਰ ਪਿੰਡ ਬਹਿਲੋਲਪੁਰ ਵਿਖੇ ‘ਮੇਰੀ ਰਸੋਈ’ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ
Ad Position 24