03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਕੈਂਪ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

Ad Position 21
No active advertisement
ਅਜੀਤ ਡੈਸਕ 19-07-2026
ਕਰਤਾਰਪੁਰ, 18 ਜੁਲਾਈ (ਭਜਨ ਸਿੰਘ)-ਪੰਜਾਬ ਰਾਜ ਅਤੇ ਚੰਡੀਗੜ੍ਹ ਯੂ.ਟੀ.ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅਤੇ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ ਪੰਜਾਬ ਭਰ ਵਿਚ ਜਨਤਕ ਸੁਣਵਾਈ ਕੈਂਪਾਂ ਦੀ ਲੜੀ ਤਹਿਤ ਜੰਗ-ਏ-ਆਜ਼ਾਦੀ ਯਾਦਗਾਰ ਕਰਤਾਰਪੁਰ ਵਿਖੇ ਸਬ ਡਵੀਜ਼ਨ ਪੱਧਰੀ ਓਪਨ ਹੀਅਰਿੰਗ ਕੈਂਪ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਤੁਰੰਤ ਤੇ ਢੁੱਕਵੇਂ ਨਿਪਟਾਰੇ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਪੰਜਾਬ ਰਾਜ ਅਤੇ ਚੰਡੀਗੜ੍ਹ ਯੂ.ਟੀ.ਮਨੁੱਖੀ ਅਧਿਕਾਰ ਕਮਿਸ਼ਨ ਦਾ ਮੁੱਖ ਉਦੇਸ਼ ਮਨੁੱਖੀ ਅਧਿਕਾਰਾਂ ਦੀ ਰਾਖੀ, ਜਾਗਰੂਕਤਾ ਅਤੇ ਪੀੜਤਾਂ ਨੂੰ ਸਮੇਂ ਸਿਰ ਨਿਆਂ ਦਿਵਾਉਣਾ ਹੈ। ਪਦਮ ਸ੍ਰੀ ਜਤਿੰਦਰ ਸਿੰਘ ਨੇ ਕਿਹਾ ਕਿ ਕਮਿਸ਼ਨ ਵਲੋਂ ਵਟਸਐਪ ਹੈਲਪਲਾਈਨ 9855475547 ਜਾਰੀ ਕੀਤੀ ਗਈ ਹੈ। ਜੇਕਰ ਕਿਸੇ ਵਿਅਕਤੀ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੁੰਦੀ ਹੈ ਤਾਂ ਉਹ ਇਸ ਹੈਲਪਲਾਈਨ ਨੰਬਰ ’ਤੇ ਵਟਸਐਪ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਾਇਜ਼ ਸ਼ਿਕਾਇਤਾਂ ’ਤੇ ਦੋ ਦਿਨਾਂ ਵਿੱਚ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਮਿਸ਼ਨ ਕੋਲ ਹੁਣ ਰੋਜ਼ਾਨਾ 500 ਤੋਂ ਵੱਧ ਸ਼ਿਕਾਇਤਾਂ ਪਹੁੰਚ ਰਹੀਆਂ ਹਨ, ਜਿਨ੍ਹਾਂ ਦੀ ਗਿਣਤੀ ਪਹਿਲਾਂ 40-50 ਸੀ।
ਉਨ੍ਹਾਂ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ਲਾਘਾ ਕੀਤੀ
ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਮਨਿੰਦਰ ਕੌਰ, ਐਸ.ਡੀ.ਐਮ. ਜਲੰਧਰ-2 ਸ਼ਾਇਰੀ ਮਲਹੋਤਰਾ, ਜੁਆਇੰਟ ਕਮਿਸ਼ਨਰ ਨਗਰ ਨਿਗਮ ਜਲੰਧਰ ਮਨਦੀਪ ਕੌਰ ਡੀ.ਐਸ.ਪੀ. ਨਰਿੰਦਰ ਸਿੰਘ, ਨਸ਼ਾ ਮੁਕਤੀ ਮੋਰਚਾ ਦੇ ਦੁਆਬਾ ਇੰਚਾਰਜ ਅਤਿਨ ਅਗਨੀਹੋਤਰੀ, ਜ਼ਿਲ੍ਹਾ ਇੰਚਾਰਜ ਦਿਹਾਤੀ ਅਜੈ ਭੀਲ, ਕਮਿਸ਼ਨ ਦੇ ਕੋਰ ਗਰੁੱਪ ਮੈਂਬਰ ਮਹਿੰਦਰਜੀਤ ਕੌਰ, ਸਕੱਤਰ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ, ਪ੍ਰਧਾਨ ਨਗਰ ਕੌਂਸਲ ਵਰੁਣ ਬਾਵਾ, ਈ ਓ ਰਾਜੀਵ ਓਬਰਾਏ, ਐਕਸੀਅਨ ਵਿਨੈ ਸ਼ਰਮਾ, ਚੇਅਰਮੈਨ ਚਰਨਜੀਤ ਸਿੰਘ ਪੁਰੇਵਾਲ, ਹਰਵਿੰਦਰ ਸਿੰਘ ਬਾਬਾ, ਮਾਸਟਰ ਅਮਰੀਕ ਸਿੰਘ, ਗੁਰਦਿੱਤ ਸਿੰਘ, ਕਾਨੂੰਗੋ ਵਰਿੰਦਰ ਕੁਮਾਰ, ਪਟਵਾਰੀ ਰਨਜੋਧ ਸਿੰਘ, ਲਾਇਨ ਅਨਿਲ ਵਰਮਾ, ਹਨੀ ਛਾਬੜਾ ਆਦਿ ਕਈ ਸਮਾਜ ਸੇਵੀ ਸੰਸਥਾਵਾਂ ਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ੋਨਲ ਟੂਰਨਾਮੈਂਟ ਜੋਨ ਨੰਬਰ-15 ਮਲਸੀਆਂ ਦੀ ਨਵੀਂ ਕਮੇਟੀ ਦਾ ਗਠਨ ਅਗਲੀ ਖ਼ਬਰ ਆਸਥਾ ਦਾ ਕੇਂਦਰ ਬਿੰਦੂ ਹੈ ਨਕੋਦਰ, ਸ਼ਹਿਰ ਨਿਵਾਸੀਆਂ ਵਲੋਂ ਬੱਸ ਸਟੈਂਡ ਦੇ ਨਵੀਨੀਕਰਨ ਦੀ ਮੰਗ
Ad Position 24
No active advertisement