03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

‘ਆਪ’ ਦੇ ਹਲਕਾ ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ ਨੇ ਹਲਕੇ ਦੇ ਨਵੇਂ ਨਿਯੁਕਤ ਕੀਤੇ ਚੇਅਰਮੈਨਾਂ ਦਾ ਕੀਤਾ ਸਵਾਗਤ

Ad Position 21
No active advertisement
ਅਜੀਤ ਡੈਸਕ 19-07-2026
ਸ਼ਾਹਕੋਟ, 18 ਜੁਲਾਈ (ਨਗਿੰਦਰ ਸਿੰਘ ਬਾਂਸਲ)- ਪੰਜਾਬ ਸਰਕਾਰ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਜ ਭਰ ਵਿਚ ਬੂਥ ਪੱਧਰ ਤੱਕ ਆਪਣੀ ਪਕੜ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਸਮਾਜਿਕ ਵਰਗਾਂ ਦੇ ਹਲਕਾ ਵਿਧਾਨ ਸਭਾ ਪੱਧਰ `ਤੇ ਚੇਅਰਮੈਨ ਨਿਯੁਕਤ ਕੀਤੇ ਹਨ। ਸਰਕਾਰ ਦਾ ਉਦੇਸ਼ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਤਾਲਮੇਲ ਨੂੰ ਹੋਰ ਮਜ਼ਬੂਤ ਕਰਨਾ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣਾ ਹੈ। ‘ਆਪ’ ਸ਼ਾਹਕੋਟ ਦੇ ਹਲਕਾ ਸੰਗਠਨ ਇੰਚਾਰਜ ਤੇ ਬੈਕਫਿੰਕੋ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਸੀਚੇਵਾਲ ਨੇ ਹਲਕਾ ਸ਼ਾਹਕੋਟ ਦੇ ਸਾਰੇ ਨਵ-ਨਿਯੁਕਤ ਚੇਅਰਮੈਨਾਂ ਦਾ ਸਵਾਗਤ ਕਰਨ ਲਈ ਇੱਕ ਵਿਸ਼ੇਸ ਮੀਟਿੰਗ ਕੀਤੀ। ਉਨਾਂ ਨੇ ਸਾਰੇ ਚੇਅਰਮੈਨਾਂ ਨੂੰ ਜੀ ਆਇਆਂ ਕਹਿੰਦਿਆਂ ਜਿਥੇ ਉਨਾਂ ਨੂੰ ਸਨਮਾਨਿਤ ਕੀਤਾ ਉਥੇ ਹੀ ਉਨਾਂ ਨੇ ਆਸ ਪ੍ਰਗਟ ਕੀਤੀ ਕਿ ਨਵੇਂ ਚੁਣੇ ਚੇਅਰਮੈਨ ਆਪਣੇ ਆਪਣੇ ਵਰਗ ਦੀ ਨੁਮਾਇੰਦਗੀ ਕਰਦੇ ਹੋਏ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਆਮ ਲੋਕਾਂ ਨੂੰ ਜਾਣੂ ਕਰਵਾਉਣਗੇ। ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਨਗਰ ਪੰਚਾਇਤ ਸ਼ਾਹਕੋਟ ਦੇ ਕੌਂਸਲਰ ਪ੍ਰਵੀਨ ਗਰੋਵਰ, ਬਲਜੀਤ ਸਿੰਘ ਸਰਪੰਚ, ਜਸਵੰਤ ਸਿੰਘ ਨੰਬਰਦਾਰ, ਲਹਿੰਬਰ ਭੱਟੀ, ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਅਰੋੜਾ-ਖਤਰੀ ਮਹਾਂਸਭਾ ਵੈਲਫੇਅਰ ਬੋਰਡ ਦੇ ਚੇਅਰਮੈਨ ਮਨੋਜ ਅਰੋੜਾ, ਰਾਮਗੜ੍ਹੀਆ ਵੈਲਫੇਅਰ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਮਠਾੜੂ, ਕੰਬੋਜ ਵੈਲਫੇਅਰ ਬੋਰਡ ਦੇ ਚੇਅਰਮੈਨ ਹਰਜਿੰਦਰ ਸਿੰਘ, ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਕ੍ਰਾਂਤੀਜੀਤ ਸਿੰਘ, ਸਵਰਨਕਾਰ ਵੈਲਫੇਅਰ ਬੋਰਡ ਦੇ ਚੇਅਰਮੈਨ ਦੇਵ ਰਾਜ ਵਰਮਾਂ, ਬ੍ਰਾਹਮਣ ਵੈਲਫੇਅਰ ਬੋਰਡ ਦੇ ਚੇਅਰਮੈਨ ਰਣਜੀਤ ਬਹਾਦੁਰ ਸ਼ਾਹਕੋਟ, ਸੈਨ ਬਰਾਦਰੀ ਵੈਲਫੇਅਰ ਬੋਰਡ ਦੇ ਚੇਅਰਮੈਨ ਹਰਜਿੰਦਰ ਸਿੰਘ ਮੱਲੀ, ਅਗਰਵਾਲ ਵੈਲਫੇਅਰ ਬੋਰਡ ਦੇ ਚੇਅਰਮੈਨ ਸ਼ਿਵ ਸ਼ੰਭੂ ਗੁਪਤਾ, ਵੈਰਾਗੀ ਵੈਲਫੇਅਰ ਬੋਰਡ ਦੇ ਚੇਅਰਮੈਨ ਸੁਖਜਿੰਦਰ ਬਾਵਾ, ਸੈਣੀ ਵੈਲਫੇਅਰ ਬੋਰਡ ਦੇ ਚੇਅਰਮੈਨ ਮਾ.ਪ੍ਰਮਿੰਦਰ ਸਿੰਘ ਸੈਣੀ, ਸਪੋਰਟਸ ਵੈਲਫ਼ੇਅਰ ਬੋਰਡ ਦੇ ਚੇਅਰਮੈਨ ਸ਼ਮਸ਼ੇਰ ਸਿੰਘ, ਰਾਜਪੂਤ ਵੈਲਫ਼ੇਅਰ ਬੋਰਡ ਦੇ ਚੇਅਰਮੈਨ ਪ੍ਰਮਵੀਰ ਪੰਮਾਂ, ਬਾਜੀਗਰ ਵੈਲਫੇਅਰ ਬੋਰਡ ਦੀ ਚੇਅਰਪਰਸਨ ਪਰਮਜੀਤ ਕੌਰ, ਰਾਇ ਸਿੱਖ ਬਰਾਦਰੀ ਵੈਲਫ਼ੇਅਰ ਬੋਰਡ ਦੇ ਚੇਅਰਮੈਨ ਰਵਿੰਦਰ ਸਿੰਘ, ਪ੍ਰਜਾਪਤ ਵੈਲਫ਼ੇਅਰ ਬੋਰਡ ਦੇ ਚੇਅਰਮੈਨ ਕੁਲਵੀਰ ਸਿੰਘ, ਵਿਮੁਕਤ ਜਾਤੀ ਵੈਲਫ਼ੇਅਰ ਬੋਰਡ ਦੇ ਚੇਅਰਮੈਨ ਅਵਤਾਰ ਚੰਦ, ਮਸੀਹ ਵੈਲਫ਼ੇਅਰ ਬੋਰਡ ਦੇ ਚੇਅਰਮੈਨ ਦਲਬੀਰ ਸਿੰਘ ਟਿੰਕਾ, ਮੁਸਲਿਮ ਵੈਲਫ਼ੇਅਰ ਬੋਰਡ ਦੇ ਚੇਅਰਮੈਨ ਰਾਂਝਾ ਅਤੇ ਗੁੱਜਰ ਵੈਲਫੇਅਰ ਬੋਰਡ ਦੇ ਚੇਅਰਮੈਨ ਨਿਜ਼ਾਮਦੀਨ ਹਾਜ਼ਰ ਸਨ । ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਨਵ ਨਿਯੁਕਤ ਚੇਅਰਮੈਨਾਂ ਨੇ ਹਲਕਾ ਇੰਚਾਰਜ ਪਿੰਦਰ ਪੰਡੋਰੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਅੱਪਰਾ ’ਚ ਕਰਵਾਈ ਲੋਕ ਮਿਲਣੀ, ਵਿਸ਼ੇਸ਼ ਤੌਰ ’ਤੇ ਪਹੁੰਚੇ ਹਲਕਾ ਇੰਚਾਰਜ ਲੋਹਟੀਆ ਤੇ ਨਵ ਨਿਯੁਕਤ ਚੇ... ਅਗਲੀ ਖ਼ਬਰ ਜ਼ੋਨਲ ਟੂਰਨਾਮੈਂਟ ਜੋਨ ਨੰਬਰ-15 ਮਲਸੀਆਂ ਦੀ ਨਵੀਂ ਕਮੇਟੀ ਦਾ ਗਠਨ
Ad Position 24
No active advertisement