02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਵਾਤਾਵਰਨ ਸੁਧਾਰ ਸੁਸਾਇਟੀ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਨੂੰ ਮੁੜ ਸ਼ੁਰੂ ਕਰਨ ਦਾ ਫ਼ੈਸਲਾ ਬੂਟੇ ਲਗਾਉਣਾ ਹੀ ਕਾਫ਼ੀ ਨਹੀਂ, ਸਗੋਂ ਸਾਂਭ-ਸੰਭਾਲ ਕਰਨੀ ਵੀ ਜ਼ਰੂਰੀ-ਬੰਟੀ ਬੱਠਲਾ

Ad Position 21
No active advertisement
ਅਜੀਤ ਡੈਸਕ 20-07-2026
ਸ਼ਾਹਕੋਟ, 19 ਜੁਲਾਈ (ਦਲਜੀਤ ਸਿੰਘ ਸਚਦੇਵਾ)- ਵਾਤਾਵਰਨ ਸੁਧਾਰ ਸੁਸਾਇਟੀ ਸ਼ਾਹਕੋਟ ਵਲੋਂ ਵਾਤਾਵਰਨ ਨੂੰ ਹਰਿਆ-ਭਰਿਆ ਤੇ ਸਾਫ਼-ਸੁਥਰਾ ਰੱਖਣ ਦੇ ਮਕਸਦ ਨਾਲ ਇਕ ਵਿਸ਼ੇਸ਼ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਰਾਕੇਸ਼ ਕੁਮਾਰ ਬੰਟੀ ਬੱਠਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਸਾਰੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਫ਼ੈਸਲਾ ਲਿਆ ਕਿ ਸੰਸਥਾ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਨੂੰ ਮੁੜ ਤੋਂ ਸ਼ੁਰੂ ਕੀਤਾ ਜਾਵੇਗਾ। ਪ੍ਰਧਾਨ ਬੰਟੀ ਬੱਠਲਾ ਨੇ ਦੱਸਿਆ ਕਿ ਪਿਛਲੇ ਸਾਲ ਵੀ ਸੁਸਾਇਟੀ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਵੱਡੇ ਪੱਧਰ ’ਤੇ ਬੂਟੇ ਲਗਾਏ ਗਏ ਸਨ। ਵਾਤਾਵਰਨ ਨੂੰ ਬਚਾਉਣ ਲਈ ਸਿਰਫ਼ ਬੂਟੇ ਲਗਾਉਣਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਦੀ ਸਾਂਭ-ਸੰਭਾਲ ਕਰਨਾ ਵੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਸੁਸਾਇਟੀ ਦਾ ਟੀਚਾ ਸ਼ਹਿਰ ਦੀਆਂ ਜਨਤਕ ਥਾਵਾਂ ਤੇ ਪਾਰਕਾਂ ਵਿਚ ਵੱਧ ਤੋਂ ਵੱਧ ਪੌਦੇ ਲਗਾਉਣਾ ਹੈ। ਇਸ ਕਾਰਜ ਲਈ ਸੰਸਥਾ ਵਲੋਂ ਸ਼ਹਿਰ ਦੇ ਸਮਾਜ ਸੇਵੀ ਆਗੂਆਂ ਤੇ ਪਤਵੰਤੇ ਸੱਜਣਾਂ ਦਾ ਵੀ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਦਾ ਮਕਸਦ ਸਿਰਫ਼ ਸ਼ਹਿਰ ਦੀ ਸੁੰਦਰਤਾ ਵਧਾਉਣਾ ਨਹੀਂ, ਸਗੋਂ ਪ੍ਰਦੂਸ਼ਣ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਨਜਿੱਠਣਾ ਵੀ ਹੈ। ਆਉਣ ਵਾਲੇ ਦਿਨਾਂ ਵਿਚ ਸੁਸਾਇਟੀ ਵਲੋਂ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਮੌਕੇ ਡਾ: ਗੁਰਪ੍ਰੀਤ ਸਿੰਘ ਪ੍ਰਿੰਸ, ਭੁਪਿੰਦਰ ਜੱਸਲ, ਡਾ: ਰਾਜੇਸ਼ ਚੌਹਾਨ, ਬੱਗਾ ਗੋਸਾਈਂ, ਗਗਨਦੀਪ ਗੋਇਲ, ਸੋਨਾ ਸਿੱਧੂ, ਸੁਖਪ੍ਰੀਤ ਸਿੰਘ ਢੱਡਾ, ਸਿਦਕਪ੍ਰੀਤ ਸਿੰਘ ਸਚਦੇਵਾ, ਜਸਵੀਰ ਸਿੰਘ ਜੱਸੀ, ਡਾ: ਬੂਟਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੱਕ ਦੇਸ਼ ਰਾਜ ਦੇ ਹੁੰਦਲ ਪਰਿਵਾਰ ਵਲੋਂ ਗੁਰਦੁਆਰਾ ਸਾਹਿਬ ਲਈ ਭਾਂਡਿਆਂ ਦੀ ਸੇਵਾ ਕੀਤੀ ਅਗਲੀ ਖ਼ਬਰ ਪੰਡੋਰੀ ਨੇ ਆਪਣੇ ਹਲਕਾ ਇੰਚਾਰਜ ਦੇ 2 ਸਾਲ ਤੇ 5 ਮਹੀਨਿਆਂ ਦੇ ਕਾਰਜਕਾਲ ਦੌਰਾਨ ਪਾਰਟੀ ਨੂੰ ਬੁਲੰਦੀਆਂ ’ਤੇ ਪਹੁੰਚਾਇਆ ਸ਼...
Ad Position 24
No active advertisement