11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਸੜਕ ਹਾਦਸੇ ਦੌਰਾਨ ਪੰਜਾਬ ਆਰਮਡ ਪੁਲਿਸ ਦੇ ਸਿਪਾਹੀ ਦੀ ਮੌਤ

Ad Position 21
No active advertisement
ਅਜੀਤ ਡੈਸਕ 22-07-2026
ਚੁਗਿੱਟੀ/ ਜੰਡੂ ਸਿੰਘਾ,21 ਜੁਲਾਈ ( ਨਰਿੰਦਰ ਲਾਗੂ) ਥਾਣਾ ਰਾਮਾ ਮੰਡੀ ਅਧੀਨ ਆਉਂਦੇ ਸੁੱਚੀ ਪਿੰਡ ਦੇ ਨਜ਼ਦੀਕ ਬੀਤੀ ਦੇਰ ਰਾਤ ਹੋਏ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਪੰਜਾਬ ਆਰਮਡ ਪੁਲਿਸ ਦੇ ਇੱਕ ਸਿਪਾਹੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਪਛਾਣ ਰਾਜ ਕੁਮਾਰ ਦੇ ਰੂਪ ਵਿੱਚ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਦੇਰ ਰਾਤ ਕਿਸੇ ਕੰਮ ਦੇ ਸਿਲਸਿਲੇ ਵਿੱਚ ਜਾ ਰਿਹਾ ਸੀ ਕਿ ਇਸੇ ਦੌਰਾਨ ਜਦੋਂ ਉਹ ਸੁੱਚੀ ਪਿੰਡ ਦੇ ਲਾਗੇ ਪਹੁੰਚਿਆ ਤਾਂ ਉਸ ਦੇ ਮੋਟਰਸਾਈਕਲ ਨੂੰ ਇੱਕ ਤੇਜ਼ ਰਫ਼ਤਾਰ ਵਾਹਨ ਵਲੋਂ ਟੱਕਰ ਮਾਰੀ ਦਿੱਤੀ ਗਈ। ਜਿਸ ਕਾਰਨ ਗੰਭੀਰ ਜ਼ਖ਼ਮੀ ਹੋ ਜਾਣ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਮੌਕੇ ‘ਤੇ ਇਕੱਠੇ ਹੋਏ ਲੋਕਾਂ ਵਲੋਂ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਜਿਸ ਵਲੋਂ ਹਾਦਸੇ ਵਾਲੀ ਥਾਂ ‘ਤੇ ਪਹੁੰਚਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ।ਇਸ ਸਬੰਧੀ ਥਾਣਾ ਰਾਮਾ ਮੰਡੀ ਦੇ ਏ.ਐਸ.ਆਈ. ਜਸਵੰਤ ਸਿੰਘ ਨੇ ਹਾਦਸੇ ਵਾਲੀ ਜਗ੍ਹਾ ‘ਤੇ ਜਾਂਚ ਕਰਨ ਉਪਰੰਤ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਪੁਲਿਸ ਮੁਲਾਜ਼ਮ ਦੀ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ। ਕੱਲ੍ਹ ਸਵੇਰੇ ਇਸ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਕਰਦੇ ਹੋਏ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪ੍ਰੈੱਸ ਕਲੱਬ ਵਲੋਂ ਦਿੱਲੀ ’ਚ ਵਿਦਿਆਰਥੀਆਂ ’ਤੇ ਲਾਠੀਚਾਰਜ ਦੀ ਨਿੰਦਾ ਅਗਲੀ ਖ਼ਬਰ ਵਕੀਲਾਂ ਵਲੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ
Ad Position 24