11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਆਜ਼ਾਦੀ ਦਿਹਾੜੇ ਦੇ ਸਮਾਗਮ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਵਿੱਢੀਆਂ

Ad Position 21
No active advertisement
ਅਜੀਤ ਡੈਸਕ 22-07-2026
ਜਲੰਧਰ, 21 ਜੁਲਾਈ (ਜਤਿੰਦਰ ਪੰਮੀ)–ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਆਜ਼ਾਦੀ ਦਿਵਸ ਸਮਾਗਮ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸ ਸੰਬੰਧੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਸਮੇਤ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦੌਰਾਨ ਆਜ਼ਾਦੀ ਦਿਵਸ ਸਮਾਗਮ ਨੂੰ ਨਿਰਵਿਘਨ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਵਾਸਤੇ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਨਿਰਧਾਰਿਤ ਕੀਤੀਆਂ। ਇਸ ਮੌਕੇ ਏ.ਡੀ.ਸੀ.ਪੀ. ਹੈੱਡਕੁਆਰਟਰ ਸੁਖਵਿੰਦਰ ਸਿੰਘ ਵੀ ਮੌਜੂਦ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਸ ਰਾਸ਼ਟਰੀ ਮਹੱਤਤਾ ਵਾਲੇ ਸਮਾਗਮ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਸਾਰੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਡੀ. ਸੀ. ਵਾਲੀਆ ਨੇ ਕਿਹਾ ਕਿ ਸਮਾਗਮ ਦੌਰਾਨ ਸ਼ਾਨਦਾਰ ਮਾਰਚ ਪਾਸਟ, ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ ਅਤੇ ਦੇਸ਼ ਭਗਤੀ ਦੀ ਭਾਵਨਾ ’ਤੇ ਆਧਾਰਿਤ ਸੱਭਿਆਚਾਰਕ ਸਮਾਗਮ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਸਮਾਗਮ ਦੌਰਾਨ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਭਾਗੀਦਾਰੀ ’ਤੇ ਜ਼ੋਰ ਦਿੱਤਾ। ਇਸਦੇ ਨਾਲ ਹੀ ਉਨ੍ਹਾਂ ਹਦਾਇਤ ਕੀਤੀ ਕਿ ਸਨਮਾਨਿਤ ਕੀਤੇ ਜਾਣ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੀਆਂ ਸੂਚੀਆਂ ਸੰਬੰਧਤ ਵਿਭਾਗ ਮੁਖੀ 7 ਅਗਸਤ ਤੱਕ ਭੇਜਣੀਆਂ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਉਪਲਬਧੀਆਂ ਹਾਸਲ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਡੀ. ਸੀ. ਵਾਲੀਆ ਵੱਖ-ਵੱਖ ਵਿਭਾਗਾਂ ਨੂੰ ਸਮਾਗਮ ਦੇ ਸਾਰੇ ਪ੍ਰਬੰਧਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧਾਂ ਦੀ ਵਿਅਕਤੀਗਤ ਤੌਰ ’ਤੇ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਮਹੱਤਵਪੂਰਣ ਸਮਾਗਮ ਨੂੰ ਸੁਚਾਰੂ ਢੰਗ ਨਾਲ ਕਰਵਾਇਆ ਜਾ ਸਕੇ। ਮੀਟਿੰਗ ਵਿੱਚ ਐੱਸ.ਡੀ.ਐੱਮ. ਸ਼ੁਭੀ ਆਂਗਰਾ ਤੇ ਸ਼ਾਇਰੀ ਮਲਹੋਤਰਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ) ਡਾ. ਗੁਰਿੰਦਰਜੀਤ ਕੌਰ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਭੋਗਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗਾਜ਼ੀਗੁੱਲਾ ਦੇ ਕੋਲ ਅਜੇ ਤੱਕ ਨਹੀਂ ਬਣਾਈ ਗਈ ਤੋੜੀ ਸੜਕ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ਵਿਖੇ 25ਵਾਂ ਸਮਰ ਜੂਡੋ ਕੋਚਿੰਗ ਕੈਂਪ ਯਾਦਗਾਰੀ ਪਲਾਂ ਨਾਲ ਸਮਾਪਤ
Ad Position 24