10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਦਿੱਲੀ ਦੇ ਕਿਸਾਨ ਘਾਟ ਸੰਮੇਲਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਜਲੰਧਰ ਵਲੋਂ ਵੱਡਾ ਜੱਥਾ ਰਵਾਨਾ

Ad Position 21
No active advertisement
ਅਜੀਤ ਡੈਸਕ 22-07-2026
ਸ਼ਾਹਕੋਟ, 21 ਜੁਲਾਈ (ਸੁਖਦੀਪ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਜਲੰਧਰ ਵੱਲੋਂ ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ ਦੀ ਅਗਵਾਈ ਹੇਠ ਦਿੱਲੀ ਕਿਸਾਨ ਘਾਟ ਵਿੱਚ ਹੋ ਰਹੇ ਕਿਸਾਨਾਂ ਦੇ ਸੰਮੇਲਨ ’ਚ ਸ਼ਾਮਿਲ ਹੋਣ ਵਾਸਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਮਜ਼ਦੂਰਾਂ ਦਾ ਜੱਥਾ ਰਵਾਨਾ ਹੋਇਆ। ਇਸ ਮੌਕੇ ਗੱਲਬਾਤ ਕਰਦਿਆਂ ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ ਨੇ ਕਿਹਾ ਕਿ ਇਹ ਸੰਮੇਲਨ ਭਾਰਤ-ਅਮਰੀਕਾ ਕਰ-ਮੁਕਤ ਵਪਾਰ ਸਮਝੌਤਾ ਰੱਦ ਕਰਵਾਉਣ, ਲੈਂਡ ਪੁਲਿੰਗ ਨੀਤੀ ਰੱਦ ਕਰਵਾਉਣ, ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ, ਐਮ.ਐਸ.ਪੀ. ਗਰੰਟੀ ਦਾ ਕਨੂੰਨ ਬਣਾਉਣ ਵਾਸਤੇ ਅਤੇ ਸਰਕਾਰ ਦੇ ਕੰਨਾਂ ਤੱਕ ਆਵਾਜ਼ ਬੁਲੰਦ ਕਰਨ ਲਈ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਕਿਸਾਨਾਂ ਕੋਲੋਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਣਾ ਚਾਹੁੰਦੀ ਹੈ ਅਤੇ ਕਿਸਾਨਾਂ ਨੂੰ ਖੇਤੀ ਸੈਕਟਰ ਚੋਂ ਬਾਹਰ ਕੱਢਣ ਲਈ ਤਿਆਰ ਹੈ। ਇਸ ਲਈ ਸਮਝੌਤੇ ਨੂੰ ਰੱਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਕਿਸਾਨ ਘਾਟ ਵਿਖੇ ਹੋ ਰਹੇ ਕਿਸਾਨ ਸੰਮੇਲਨ ਵਿੱਚ ਹਿੱਸਾ ਲੈਣ ਵਾਸਤੇ ਜਲੰਧਰ ਤੋਂ ਸੈਂਕੜੇ ਕਿਸਾਨ ਮਜ਼ਦੂਰ ਬੱਸਾਂ ਭਰ ਕੇ ਚੱਲੇ ਹਨ । ਇਸ ਮੌਕੇ ਜ਼ਿਲ੍ਹਾ ਖਜ਼ਾਨਚੀ ਜਗਦੀਸ਼ਪਾਲ ਸਿੰਘ ਚੱਕ ਬਾਹਮਣੀਆਂ, ਜੋਨ ਪ੍ਰਧਾਨ ਨਿਰਮਲ ਸਿੰਘ ਢੰਡੋਵਾਲ, ਪ੍ਰਧਾਨ ਰਜਿੰਦਰ ਸਿੰਘ ਨੰਗਲ ਅੰਬੀਆਂ, ਜੋਨ ਪ੍ਰਧਾਨ ਬਲਰਾਜ ਸਿੰਘ ਚੱਕ ਬਾਹਮਣੀਆਂ, ਲਵਪ੍ਰੀਤ ਸਿੰਘ ਕੋਟਲੀ ਗਾਜਰਾਂ, ਸ਼ੇਰ ਸਿੰਘ ਰਾਮੇ, ਕੁਲਦੀਪ ਸਿੰਘ ਜਾਣੀਆਂ, ਪੰਡਿਤ ਕ੍ਰਿਸ਼ਨ ਦੇਵ, ਗੁਰਮੁੱਖ ਸਿੰਘ ਮਿਆਣੀ, ਪ੍ਰਧਾਨ ਸਤਨਾਮ ਸਿੰਘ, ਇਕਬਾਲ ਸਿੰਘ ਸੰਧੂ ਮਢਿਆਲਾ, ਰਾਮ ਸਿੰਘ ਤਲਵੰਡੀ ਸੰਘੇੜਾ, ਪੰਮਾ ਹਾਲੈਂਡ, ਜਸਕਰਨ ਸਿੰਘ, ਸੌਰਬ ਮਹੇ ਕੋਟਲੀ ਗਾਜਰਾਂ, ਧੰਨਾ ਸਿੰਘ, ਨਿਰਮਲ ਸਿੰਘ ਪੂਨੀਆਂ, ਬਲਵੀਰ ਸਿੰਘ ਕਾਕੜ ਕਲਾਂ, ਵੱਸਣ ਸਿੰਘ ਕੋਠਾ, ਜਗਤਾਰ ਸਿੰਘ ਚੱਕ ਵਡਾਲਾ, ਸ਼ਿੰਦਾ ਸਿੰਘ ਗੱਟਾ ਮੁੰਡੀ ਕਾਸੂ, ਪ੍ਰੀਤਮ ਸਿੰਘ ਮਢਾਲਾ ਛੰਨਾ, ਕਾਕੂ ਮੁੰਡੀ ਸ਼ੈਰੀਆਂ, ਮੱਖਣ ਸਿੰਘ, ਜਗਤਾਰ ਸਿੰਘ ਨੱਲ, ਸਤਨਾਮ ਸਿੰਘ ਜਲਾਲਪੁਰ ਕਲਾਂ, ਬਲਬੀਰ ਸਿੰਘ ਬਦਲੀ, ਮਲਕੀਤ ਸਿੰਘ ਮਾਲਾ ਛੰਨਾਂ, ਭਜਨ ਸਿੰਘ ਰਾਏਪੁਰ ਗੱਟੀ, ਕੁਲਵੰਤ ਸਿੰਘ ਕੁਹਾੜਾ, ਗੁਰਦੇਵ ਸਿੰਘ ਦੇਬੀ ਢੰਡੋਵਾਲ ਆਦਿ ਆਗੂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸ਼ਤਾਬਗੜ੍ਹ ’ਚ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ
Ad Position 24