10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਰਾਜੇਸ਼ ਕੁਮਾਰ ਕਤਲ ਕਾਂਡ ਵਿਚ ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਆਦਮਪੁਰ-ਜਲੰਧਰ ਹਾਈਵੇ ਜਾਮ ਦੋਸ਼ੀਆਂ ਨੂੰ ਜਲਦ ਫੜ ਲਿਆ ਜਾਵੇਗਾ- ਡੀ.ਐਸ.ਪੀ. ਰਾਜੀਵ ਕੁਮਾਰ

Ad Position 21
No active advertisement
ਅਜੀਤ ਡੈਸਕ 22-07-2026
ਆਦਮਪੁਰ, 21 ਜੁਲਾਈ ( ਰਮਨ ਦਵੇਸਰ)-ਬੀਤੇ ਦਿਨੀ ਆਦਮਪੁਰ ਦੇ ਮੇਨ ਬਾਜ਼ਾਰ ਵਿਚ ਇਕ ਦੁਕਾਨ ਖਾਲੀ ਕਰਵਾਉਣ ਦੇ ਚੱਲ ਰਹੇ ਵਿਵਾਦ ਨੂੰ ਲੈ ਕੇ ਜਦੋਂ ਦੁਕਾਨ ਦੇ ਮਾਲਕਾਂ ਵਲੋਂ ਕੀਤੇ ਗਏ ਕਥਿਤ ਹਮਲੇ ਅਤੇ ਧੱਕਾ ਮੁੱਕੀ ਦੌਰਾਨ ਇਕ ਚਾਹ ਵਿਕਰੇਤਾ ਰਾਜੇਸ਼ ਕੁਮਾਰ ਆਦਮਪੁਰ ਦੀ ਗੰਭੀਰ ਸੱਟਾਂ ਲੱਗਣ ਕਾਰਨ ਮੌਤ ਹੋ ਗਈ ਸੀ ਅਤੇ ਸਥਾਨਕ ਪੁਲਿਸ ਵਲੋਂ ਇਸ ਕਤਲ ਦੇ ਮਾਮਲੇ ਵਿਚ ਮ੍ਰਿਤਕ ਰਾਜੇਸ਼ ਕੁਮਾਰ ਦੀ ਪਤਨੀ ਸਾਕਸ਼ੀ ਦੇ ਬਿਆਨਾਂ ਦੇ ਆਧਾਰ ਉੱਤੇ ਡਾਕਟਰ ਸਰਵਮੋਹਨ ਟੰਡਨ, ਉਸ ਦੇ ਪੁੱਤਰ ਆਸ਼ੀਸ਼ ਟੰਡਨ ਸੁਮੇਤ 4 ਆਣਪਛਾਤੇ ਵਿਅਕਤੀਆਂ ਖਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਸੀ। 4 ਦਿਨ ਬੀਤਣ ਤੋਂ ਬਾਅਦ ਵੀ ਪੁਲਿਸ ਵਲੋਂ ਕੋਈ ਵੀ ਗ੍ਰਿਫਤਾਰੀ ਨਾ ਹੋ ਸਕੀ ਇਸ ਨੂੰ ਲੈ ਕੇ ਪੀੜਿਤ ਪਰਿਵਾਰ ਅਤੇ ਇਲਾਕਾ ਵਾਸੀਆਂ ਵਲੋਂ ਜਲੰਧਰ ਆਦਮਪੁਰ ਹਾਈਵੇ ਜਾਮ ਕਰ ਦਿੱਤਾ ਗਿਆ ਅਤੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ । ਮ੍ਰਿਤਕ ਰਾਜੇਸ਼ ਕੁਮਾਰ ਦੇ ਭਰਾ ਸੁਰੇਸ਼ ਕੁਮਾਰ ਨੇ ਕਿ ਪੁਲਿਸ ਇਸ ਘਟਨਾ ਨੂੰ ਲੈ ਕੇ ਗੰਭੀਰ ਨਹੀਂ ਲੱਗ ਰਹੀ ਹੈ ਤੇ ਪੁਲਿਸ ਰੋਜ਼ ਹੀ ਦੋ ਦਿਨ ਦੋ ਦਿਨ ਦਾ ਟਾਈਮ ਮੰਗ ਰਹੀ ਹੈ ਜਦਕਿ ਪੁਲਿਸ ਨੂੰ ਉਹਨਾਂ ਬਾਰੇ ਹਜੇ ਕੋਈ ਵੀ ਸੁਰਾਗ ਨਹੀਂ ਮਿਲਿਆ ਹੈ। ਸੁਰੇਸ਼ ਕੁਮਾਰ ਨੇ ਕਿਹਾ ਕਿ ਪੁਲਿਸ ਉਹਨਾਂ ਨੂੰ ਗ੍ਰਿਫਤਾਰ ਕਰਨ ’ਚ ਅਸਫਲ ਰਹੀ ਹੈ। ਉਹਨਾਂ ਨੇ ਪੁਲਿਸ ਨੂੰ ਚੇਤਾਵਨੀ ਦਿੱਤੀ ਕਿ ਜੇ ਵੀਰਵਾਰ ਤੱਕ ਦੋਸ਼ੀਆਂ ਨੂੰ ਨਾ ਫੜਿਆ ਗਿਆ ਤਾਂ ਉਹ ਜਲੰਧਰ ਆਦਮਪੁਰ ਹਾਈਵੇ ਜਾਮ ਕਰ ਦੇਣਗੇ । ਇਸ ਮੌਕੇ ਤੇ ਡੀਐਸਪੀ ਆਦਮਪੁਰ ਰਾਜੀਵ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਦੋਸ਼ੀਆਂ ਦੀ ਭਾਲ ਲਈ ਪੁਲਿਸ ਦੀਆਂ ਟੀਮਾਂ ਬਣਾ ਕੇ ਭੇਜ ਦਿੱਤੀਆਂ ਗਈਆਂ ਹਨ ਅਤੇ ਛਾਪੇਮਾਰੀ ਕੀਤੀ ਜਾ ਰਹੀ ਜਲਦੀ ਹੀ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸੰਸਦ ਤੋਂ ਸੜਕ ਤੱਕ ਘਿਰੀ ਮੋਦੀ ਸਰਕਾਰ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਨਹੀਂ ਹੋਣ ਦੇਵਾਂਗੇ-ਮੋਦੀ ਅਗਲੀ ਖ਼ਬਰ ਸ਼ਾਹਕੋਟ ਦੇ ਬਿਜਲੀ ਕਰਮਚਾਰੀ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਮੁਜ਼ਾਹਰਾ ਕਰਨ ਉਪਰੰਤ ਦੋ ਦਿਨ ਲਈ ‘ਸਮੂਹਿਕ ਛੁੱਟ...
Ad Position 24