05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸੰਯੁਕਤ ਕਿਸਾਨ ਮੋਰਚੇ ਵਲੋਂ ਸ਼ਾਹਕੋਟ-ਮੋਗਾ ਰਾਸ਼ਟਰੀ ਮਾਰਗ ’ਤੇ ਸਥਿਤ ਟੋਲ ਪਲਾਜ਼ਾ ’ਤੇ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 23-07-2026
ਸ਼ਾਹਕੋਟ, 22 ਜੁਲਾਈ (ਨਗਿੰਦਰ ਸਿੰਘ ਬਾਂਸਲ)- ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਅਤੇ ਮਜ਼ਦੂਰ ਮਾਰੂ ਨੀਤੀਆਂ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਜ਼ਿਲ੍ਹਾ ਜਲੰਧਰ ਅਤੇ ਮੋਗਾ ਦੇ ਵੱਡੀ ਗਿਣਤੀ ਵਿਚ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਸ਼ਾਹਕੋਟ ਲਾਗੇ ਸਤਲੁਜ ਦਰਿਆ ਦੇ ਕਾਵਾਂ ਵਾਲੇ ਪੱਤਣ ਦੇ ਨੇੜੇ ਬਣੇ ਟੋਲ਼ ਪਲਾਜ਼ੇ ‘ਤੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਟੋਲ ਪਲਾਜ਼ਾ ਨੂੰ ਤਿੰਨ ਘੰਟਿਆਂ ਲਈ ਟੋਲ਼ ਮੁਕਤ ਕੀਤਾ ਗਿਆ। ਇਸ ਮੌਕੇ ਇਕੱਤਰ ਹੋਈਆਂ ਜਥੇਬੰਦੀਆਂ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਕੁਲ ਹਿੰਦ ਕਿਸਾਨ ਸਭਾ (ਸੀ.ਪੀ.ਐੱਮ.), ਕੁੱਲ ਹਿੰਦ ਕਿਸਾਨ ਸਭਾ (1936), ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ), ਭਾਰਤੀ ਕਿਸਾਨ ਯੂਨੀਅਨ (ਕਾਦੀਆ), ਭਾਰਤੀ ਕਿਸਾਨ ਯੂਨੀਅਨ (ਪੰਜਾਬ), ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ), ਜਮਹੂਰੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ (ਖਹਿਰਾ), ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ), ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਆਦਿ ਸ਼ਾਮਲ ਸਨ। ਇਸ ਮੌਕੇ ਬਹੁਤ ਸਾਰੀਆਂ ਜਥੇਬੰਦੀਆਂ ਨੇ ਸੰਯੁਕਤ ਕਿਸਾਨ ਮੋਰਚੇ ਨਾਲ ਏਕੇ ਨੂੰ ਮਜ਼ਬੂਤ ਕਰਨ ਦਾ ਅਹਿਦ ਵੀ ਕੀਤਾ। ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਸਮੇਂ ਲੈਂਡ ਪੂਲਿੰਗ ਨੀਤੀ ਕਿਸਾਨਾਂ-ਮਜ਼ਦੂਰਾਂ ਦੇ ਵੱਡੇ ਵਿਰੋਧ ਕਾਰਨ ਸਰਕਾਰ ਨੂੰ ਰੱਦ ਕਰਨੀ ਪਈ ਸੀ। ਸਰਕਾਰ ਵੱਲੋਂ ਉਸ ਨੀਤੀ ਵਿਚ ਕੁੱਝ ਸੋਧਾਂ ਕਰਕੇ ਦੁਬਾਰਾ ਲੋਕ ਮਾਰੂ ਕਦਮ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਤਹਿਤ ਪੰਜਾਬ ਦੀ ਉਪਜਾਊ ਜ਼ਮੀਨ ਕਾਰਪੋਰੇਟ ਘਰਾਣਿਆਂ ਨੂੰ ਦਿੱਤੀ ਜਾਵੇਗੀ ਜੋ ਪੰਜਾਬ ਦੇ ਭਵਿੱਖ ਨੂੰ ਤਬਾਹ ਕਰਨ ਵਾਲਾ ਕਦਮ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਨੀਤੀ ਕਿਸਾਨ ਅਤੇ ਖੇਤ ਮਜ਼ਦੂਰਾਂ ਦਾ ਉਜਾੜਾ ਤਾਂ ਕਰੇਗੀ ਹੀ, ਨਾਲ ਹੀ ਪਿੰਡਾਂ ਦੀ ਸਮਾਜਿਕ ਬਣਤਰ ਅਤੇ ਪੰਜਾਬ ਦੇ ਸੱਭਿਆਚਾਰ ‘ਤੇ ਵੀ ਨਾਂਹ ਪੱਖੀ ਅਸਰ ਪਾਵੇਗੀ। ਬੁਲਾਰਿਆਂ ਨੇ ਅੱਗੇ ਕਿਹਾ ਕਿ ਮੋਦੀ ਸਰਕਾਰ ਪੂਰੀ ਤਰ੍ਹਾਂ ਅਮਰੀਕੀ ਰਾਸ਼ਟਰਪਤੀ ਟਰੰਪ ਅੱਗੇ ਗੋਡੇ ਟੇਕੀ ਬੈਠੀ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਆਮ ਤੌਰ ‘ਤੇ ਛੋਟੀ ਕਿਸਾਨੀ ਖੇਤੀ ਕਰਦੀ ਹੈ ਤੇ ਇਹ ਅਮਰੀਕਾ ਦੀਆਂ ਵੱਡੀਆਂ ਕੰਪਨੀਆਂ ਦਾ ਮੁਕਾਬਲਾ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਅਮਰੀਕਾ ਨਾਲ ਕੀਤਾ ਮੁਕਤ ਵਪਾਰ ਸਮਝੌਤਾ ਕਿਸਾਨਾਂ, ਮਜ਼ਦੂਰਾਂ ਸਮੇਤ ਸਮਾਜ ਦੇ ਹਰ ਵਰਗ ਦੇ ਲੋਕਾਂ ਲਈ ਘਾਤਕ ਸਾਬਤ ਹੋਵੇਗਾ। ਇਸ ਲਈ ਇਸ ਸਮਝੌਤੇ ਨੂੰ ਰੱਦ ਕਰਵਾਉਣ ਲਈ ਸਾਂਝੇ ਅਤੇ ਤਿੱਖੇ ਸੰਘਰਸ਼ ਦੀ ਲੋੜ ਹੈ। ਇਸ ਮੌਕੇ ਬੁਲਾਰਿਆਂ ਨੇ ਜਿੱਥੇ ਪੰਜਾਬ ਦੀ ਜਵਾਨੀ ਦੇ ਵਿਦੇਸ਼ਾਂ ਵਿਚ ਵੱਸ ਜਾਣ ਦੇ ਰੁਝਾਨ ‘ਤੇ ਚਿੰਤਾ ਦਾ ਪ੍ਰਗਟਾਵਾ ਕੀਤਾ, ਉੱਥੇ ਪ੍ਰਦੁਸ਼ਣ ਦੇ ਵਧਣ, ਧਰਤੀ ਹੇਠਲੇ ਪਾਣੀ ਦੇ ਪੱਧਰ ਅਤੇ ਨਸ਼ਿਆ ਦੇ ਮਾਰੂ ਅਸਰ ਦਾ ਵੀ ਵਿਸਥਾਰ ਨਾਲ ਜ਼ਿਕਰ ਕੀਤਾ। ਰੋਸ ਧਰਨੇ ਨੂੰ ਸੰਬੋਧਨ ਕਰਨ ਵਾਲੇ ਆਗੂਆ ਵਿਚ ਕੁਲ ਹਿੰਦ ਕਿਸਾਨ ਸਭਾ (1936) ਦੇ ਸੀਨੀਅਰ ਆਗੂ ਕਾਮਰੇਡ ਸੂਰਤ ਸਿੰਘ ਧਰਮਕੋਟ, ਸੰਦੀਪ ਅਰੋੜਾ ਮਹਿਤਪੁਰ, ਮੋਹਣ ਸਿੰਘ ਬੱਲ ਤੇ ਗੁਰਦੇਵ ਸਿੰਘ (ਭਾਕਿਯੂ ਏਕਤਾ ਉਗਰਾਹਾਂ), ਵਰਿੰਦਰਪਾਲ ਸਿੰਘ ਕਾਲਾ ਤੇ ਧਰਮਿੰਦਰ ਸਿੰਘ (ਕੁਲ ਹਿੰਦ ਕਿਸਾਨ ਸਭਾ), ਬਲਦੇਵ ਸਿੰਘ ਜੋਸਨ, ਬੂਟਾ ਸਿੰਘ ਮੁਰੀਦਵਾਲ (ਭਾਕਿਯੂ ਲੱਖੋਵਾਲ), ਸੁਰਜੀਤ ਸਿੰਘ (ਭਾਕਿਯੂ ਡਕੌਂਦਾ), ਮੇਜਰ ਸਿੰਘ (ਜ਼ਮਹੂਰੀ ਕਿਸਾਨ ਸਭਾ), ਸਤਨਾਮ ਸਿੰਘ ਢੁੱਡੀਕੇ (ਕਿਰਤੀ ਕਿਸਾਨ ਯੂਨੀਅਨ), ਸੁਖਵਿੰਦਰ ਸਿੰਘ (ਭਾਕਿਯੂ ਰਾਜੇਵਾਲ), ਕੁਲਜੀਤ ਸਿੰਘ (ਭਾਕਿਯੂ ਕਾਦੀਆਂ), ਜਸਵੰਤ ਸਿੰਘ (ਭਾਕਿਯੂ), ਜੱਸਾ ਸਿੰਘ ( ਭਾਕਿਯੂ ਰਾਜੇਵਾਲ), ਰਮਨਦੀਪ ਸਿੰਘ ਸਮਰਾ, ਭੁਪਿੰਦਰ ਸਿੰਘ ਮੋਗਾ ਆਦਿ ਆਗੂ ਸ਼ਾਮਿਲ ਸਨ। ਇਸ ਮੌਕੇ ਬਲਕਾਰ ਸਿੰਘ ਫਾਜ਼ਲਵਾਲ, ਜਸਵੀਰ ਸਿੰਘ, ਨਿੱਕੂ ਧੰਜੂ, ਸੁਖਵਿੰਦਰ ਸਿੰਘ ਕਾਂਗਣਾ, ਬੂੜ ਸਿੰਘ ਜੋਧਾ, ਰੂਪਾ ਜੋਧਾ, ਕਰਮਜੀਤ ਦੰਮਣ, ਗੁਲਜ਼ਾਰ ਸਿੰਘ, ਗਿਆਨ ਸੈਦਪੁਰੀ, ਸੰਤੋਖ ਸਿੰਘ ਸਿੰਧੜ, ਸੋਨੂੰ ਬਾਜਵਾ, ਮੰਗਲ ਸਿੰਘ ਕੋਠਾ, ਕਰਨਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਲੱਖੋਵਾਲ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਕਿਸਾਨ ਸ਼ਾਹਕੋਟ ਧਰਨੇ ’ਚ ਪੁੱਜੇ ਅਗਲੀ ਖ਼ਬਰ ਫ਼ਾਰਮਾਸਿਸਟ ਭਰਤੀ ਪ੍ਰੀਖਿਆ ’ਚ ਬੇਨਿਯਮੀਆਂ ਨਾਲ ਨੌਜਵਾਨਾਂ ਦਾ ਭਰੋਸਾ ਟੁੱਟਾ-ਤਰੁਣ ਚੁੱਘ­
Ad Position 24
No active advertisement