05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਨਾਜਾਇਜ਼ ਇਸ਼ਤਿਹਾਰੀ ਬੋਰਡ, ਬੈਨਰ ਲਗਾਉਣ ਵਾਲੇ 16 ਅਦਾਰਿਆਂ ਨੂੰ ਨੋਟਿਸ ਜਾਰੀ

Ad Position 21
No active advertisement
ਅਜੀਤ ਡੈਸਕ 23-07-2026
ਜਲੰਧਰ, 22 ਜੁਲਾਈ (ਸ਼ਿਵ)- ਨਗਰ ਨਿਗਮ ਜਲੰਧਰ ਦੇ ਇਸ਼ਤਿਹਾਰੀ ਸ਼ਾਖਾ ਵਲੋਂ ਸ਼ਹਿਰਾਂ ਵਿਚ ਨਾਜਾਇਜ਼ ਵਿਗਿਆਪਨ ਬੋਰਡਾਂ, ਬੈਨਰਾਂ ਅਤੇ ਕੰਧਾਂ ’ਤੇ ਲਗਾਏ ਗਏ ਪੋਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਇਸ਼ਤਿਹਾਰੀ ਵਿਭਾਗ ਦੇ ਸੁਪਰਡੈਂਟ ਮਨਦੀਪ ਸਿੰਘ ਮਿੱਠੂ ਦੀ ਅਗਵਾਈ ਹੇਠ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਨਗਰ ਨਿਗਮ ਐਕਟ ਦੀ ਧਾਰਾ 123 ਤਹਿਤ 16 ਅਦਾਰਿਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਸੁਪਰਡੈਂਟ ਮਨਦੀਪ ਸਿੰਘ ਮਿੱਠੂ ਨੇ ਦੱਸਿਆ ਕਿ ਜਿਨਾਂ ਲੋਕਾਂ ਵਲੋਂ ਨਿਯਮਾਂ ਦੀ ਉਲੰਘਣਾ ਕਰਕੇ ਆਪਣੀਆਂ ਇਮਾਰਤਾਂ, ਦੁਕਾਨਾਂ ’ਤੇ ਇਹ ਬੋਰਡ, ਬੈਨਰ ਲਗਾਏ ਸਨ। ਉਨਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਇਸ ਤੋਂ ਇਲਾਵਾ ਸਰਕਾਰੀ ਤੇ ਜਨਤਕ ਕੰਧਾਂ ’ਤੇ ਪੋਸਟਰ ਚਿਪਕਾ ਕੇ ਸ਼ਹਿਰ ਦੀ ਸੁੰਦਰਤਾ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖ਼ਿਲਾਫ਼ ਪੰਜਾਬ ਪ੍ਰੀਵੈਂਸ਼ਨ ਆਫ਼ ਡੀਫੇਸਮੈਂਟ ਆਫ਼ ਪ੍ਰਾਪਰਟੀ ਐਕਟ ਤਹਿਤ ਥਾਣਾ ਨੰਬਰ 6 ਵਿਚ ਕੇਸ ਦਰਜ ਕਰਨ ਲਈ ਸਿਫ਼ਾਰਸ਼ੀ ਪੱਤਰ ਵੀ ਭੇਜਿਆ ਗਿਆ ਹੈ। ਮਨਦੀਪ ਸਿੰਘ ਮਿੱਠੂ ਨੇ ਕਿਹਾ ਕਿ ਨਗਰ ਨਿਗਮ ਵਲੋਂ ਬਿਨਾਂ ਮਨਜ਼ੂਰੀ ਲਗਾਏ ਗਏ ਵਿਗਿਆਪਨ ਬੋਰਡਾਂ, ਫਲੈਕਸਾਂ, ਬੈਨਰਾਂ ਅਤੇ ਪੋਸਟਰਾਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਜਾਂ ਸੰਸਥਾ ਨਿਯਮਾਂ ਦੀ ਉਲੰਘਣਾ ਕਰੇਗੀ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦਾ ਉਦੇਸ਼ ਸ਼ਹਿਰ ਨੂੰ ਨਾਜਾਇਜ਼ ਇਸ਼ਤਿਹਾਰੀ ਬੋਰਡਾਂ ਤੋਂ ਮੁਕਤ ਕਰਕੇ ਸਾਫ਼-ਸੁਥਰਾ ਤੇ ਸੁੰਦਰ ਬਣਾਉਣਾ ਹੈ। ਇਸ ਲਈ ਸਾਰੇ ਕੰਪਨੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਗਰ ਨਿਗਮ ਤੋਂ ਲੋੜੀਂਦੀ ਮਨਜ਼ੂਰੀ ਲੈਣ ਤੋਂ ਬਾਅਦ ਹੀ ਵਿਗਿਆਪਨ ਬੋਰਡ ਜਾਂ ਬੈਨਰ ਲਗਾਉਣ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਪਹਿਲਾਂ ਨੋਟਿਸ ਜਾਰੀ ਕੀਤੇ ਜਾਣਗੇ ਤੇ ਲੋੜ ਪੈਣ ’ਤੇ ਜੁਰਮਾਨੇ ਦੇ ਨਾਲ-ਨਾਲ ਡੀਫੇਸਮੈਂਟ ਐਕਟ ਤਹਿਤ ਅਪਰਾਧਿਕ ਕਾਰਵਾਈ ਵੀ ਕੀਤੀ ਜਾਵੇਗੀ। ਨਗਰ ਨਿਗਮ ਦੇ ਅਧਿਕਾਰੀਆਂ ਨੇ ਸਪਸ਼ਟ ਕੀਤਾ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਹੋਰ ਤੇਜ਼ ਕੀਤੀ ਜਾਵੇਗੀ ਅਤੇ ਸ਼ਹਿਰ ਦੇ ਹਰ ਖੇਤਰ ਵਿਚ ਨਾਜਾਇਜ਼ ਵਿਗਿਆਪਨਾਂ ਦੀ ਜਾਂਚ ਕਰਕੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਕਾਰਵਾਈ ਨਾਲ ਨਾ ਸਿਰਫ਼ ਸ਼ਹਿਰ ਦੀ ਸੁੰਦਰਤਾ ਬਰਕਰਾਰ ਰਹੇਗੀ, ਸਗੋਂ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ’ਤੇ ਵੀ ਪ੍ਰਭਾਵਸ਼ਾਲੀ ਰੋਕ ਲੱਗੇਗੀ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਲੋਹੀਆਂ ਇਲਾਕੇ ਦੇ ਬੰਨ੍ਹਾਂ ਦਾ ਦੌਰਾ ਅੱਜ ਅਗਲੀ ਖ਼ਬਰ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ’ਚ ਫਸ ਸਕਦਾ ਹੈ ਕੂੜਾ ਪ੍ਰਬੰਧਨ ਦਾ 607 ਕਰੋੜ ਦਾ ਪ੍ਰਾਜੈਕਟ
Ad Position 24
No active advertisement