05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਹਕੂਮਤ ਵਲੋਂ ਵਿਦਿਆਰਥੀਆਂ ’ਤੇ ਕੀਤੇ ਜਾ ਰਹੇ ਤਸ਼ੱਦਦ ਨੇ ਜਮਹੂਰੀਅਤ ਦਾ ਘਾਣ ਕਰ ਕੇ ਰੱਖ ਦਿੱਤਾ- ਕਾ. ਨਿਰਮਲ ਸਹੋਤਾ, ਛਿੰਦਰ ਪਾਲ ਸਹੋਤਾ

Ad Position 21
No active advertisement
ਅਜੀਤ ਡੈਸਕ 23-07-2026
ਸ਼ਾਹਕੋਟ, 22 ਜੁਲਾਈ (ਸੁਖਦੀਪ ਸਿੰਘ)- ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਨਿਰਮਲ ਸਿੰਘ ਸਹੋਤਾ ਅਤੇ ਕ੍ਰਾਂਤੀਕਾਰੀ ਬਹੁਜਨ ਕਿਰਤੀ ਸੰਘ ਦੇ ਸੰਚਾਲਕ ਛਿੰਦਰ ਪਾਲ ਸਹੋਤਾ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਦਿੱਲੀ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਚੱਲ ਰਹੇ ਅੰਦੋਲਨ ਕਰ ਰਹੇ ਵਿਦਿਆਰਥਈਆਂ ’ਤੇ ਸਰਕਾਰ ਵੱਲੋਂ ਕੀਤੇ ਗਏ ਬੇਰਹਿਮ ਲਾਠੀਚਾਰਜ ਦੀ ਕਰੜੇ ਸ਼ਬਦਾਂ ’ਚ ਨਿੰਦਾ ਕੀਤੀ ਹੈ। ਆਗੂਆਂ ਨੇ ਦੋਸ਼ ਲਗਇਆ ਕਿ ਹਕੂਮਤ ਵੱਲੋਂ ਵਿਦਿਆਰਥੀਆਂ ’ਤੇ ਕੀਤੇ ਜਾ ਰਹੇ ਤਰ੍ਹਾਂ-ਤਰ੍ਹਾਂ ਦੇ ਮਾਨਸਿਕ ਅਤੇ ਸਰੀਰਕ ਤਸ਼ੱਦਦ ਨੇ ਜਮਹੂਰੀਅਤ ਦਾ ਘਾਣ ਕਰ ਕੇ ਰੱਖ ਦਿੱਤਾ ਹੈ। ਦੇਸ਼ ਦੇ ਭਵਿੱਖ ਯਾਨੀ ਵਿਦਿਆਰਥੀਆਂ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ’ਤੇ ਦਬਾਉਣ ਦੀ ਕੋਸ਼ਿਸ਼ ਬੇਹੱਦ ਸ਼ਰਮਨਾਕ ਹੈ। ਅਨੇਕਾਂ ਵਿਦਿਆਰਥੀਆਂ ਦੀ ਮੌਤ ਦੇ ਜ਼ਿੰਮੇਵਾਰ, ਪੇਪਰ ਲੀਕ ਮੁੱਦੇ ਦੇ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ਦਾ ਕੋਈ ਵਰਗ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਦਾ ਹੈ ਤਾਂ ਸਰਕਾਰ ਹਮਦਰਦੀ ਨਾਲ ਗੱਲ ਸੁਣਨ ਦੀ ਬਜਾਏ ਜਬਰ ਦਾ ਰਾਹ ਅਖ਼ਤਿਆਰ ਕਰ ਲੈਂਦੀ ਹੈ। ਮੋਦੀ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਲੋਕਾਂ ਪ੍ਰਤੀ ਉਨ੍ਹਾਂ ਦੀ ਜ਼ਿਮੇਵਾਰੀ ਨੂੰ ਦਰਸਾਉਂਦਾ ਹੈ। ਅੱਜ ਭੁੱਖ ਹੜ੍ਹਤਾਲ ਨੂੰ 23 ਦਿਨ ਬੀਤ ਜਾਣ ਅਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਦੇ ਬਾਵਜੂਦ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦੇ ਨਾਅਰੇ ਲਾਉਣ ਵਾਲੇ ਨੇ ਆਪਣੀ ਜ਼ਬਾਨ ਤੱਕ ਨਹੀਂ ਖੋਲ੍ਹੀ। ਦੂਜੇ ਪਾਸੇ ਚੰਡੀਗੜ੍ਹ ਵਿਖੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਭਾਜਪਾ ਸਰਕਾਰ ਦਾ ਮਨੂਵਾਦੀ ਚਿਹਰਾ ਨੰਗਾ ਕਰ ਦਿੱਤਾ ਹੈ। ਭਾਵੇਂ ਉਨਾਂ ਨੂੰ ਭਾਰੀ ਤਸ਼ੱਦਦ ਦਾ ਸਾਹਮਣਾ ਕਰਨਾ ਪਿਆ, ਜੋ ਕਿ ਨਿੰਦਣਯੋਗ ਹੈ। ਆਗੂਆਂ ਨੇ ਮੰਗ ਕੀਤੀ ਕਿ ਵਿਦਿਆਰਥੀਆਂ ’ਤੇ ਕੀਤਾ ਜਾ ਰਿਹਾ ਤਸ਼ੱਦਦ ਤੁਰੰਤ ਬੰਦ ਕੀਤਾ ਜਾਵੇ, ਗ੍ਰਿਫ਼ਤਾਰ ਕੀਤੇ ਅੰਦੋਲਨਕਾਰੀਆਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ, ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਕੀਤਾ ਜਾਵੇ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਤਰੁੰਤ ਲੈ ਕੇ ਸੀ.ਬੀ.ਆਈ. ਜਾਂਚ ਕਰਵਾਈ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਅੜੀਅਲ ਰਵੱਈਆ ਨਾ ਬਦਲਿਆ ਤਾਂ ਸਮੁੱਚੀਆਂ ਜਨਤਕ ਅਤੇ ਇਨਕਲਾਬੀ ਜਥੇਬੰਦੀਆਂ ਤਿੱਖੇ ਸੰਘਰਸ਼ ਲਈ ਮਜ਼ਬੂਰ ਹੋਣਗੀਆਂ।
Ad Position 22
No active advertisement
ਪਿਛਲੀ ਖ਼ਬਰ ਆਦਮਪੁਰ ਥਾਣੇ ’ਚ ਡੀ. ਆਈ. ਜੀ. ਨਵੀਨ ਸਿੰਘਲਾ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਲੋਹੀਆਂ ਇਲਾਕੇ ਦੇ ਬੰਨ੍ਹਾਂ ਦਾ ਦੌਰਾ ਅੱਜ
Ad Position 24
No active advertisement