ਜਲੰਧਰ, 25 ਜੁਲਾਈ (ਸ਼ਿਵ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਹੁਣ ਤੱਕ ਅਲੱਗ-ਅਲੱਗ ਸਰਕਾਰਾਂ ਦੇ ਕਾਰਜਕਾਲ ਵਿਚ ਜਿੱਥੇ ਬਾਕੀ ਰਾਜਾਂ ਦੇ ਮੁਕਾਬਲੇ ਪੰਜਾਬ ਕਾਫੀ ਹੇਠਾਂ ਚਲਾ ਗਿਆ ਹੈ ਤੇ ਹੁਣ ਪੰਜਾਬ ਦੇ ਲੋਕਾਂ ਨੇ ਭਾਜਪਾ ਦੇ ਉੱਪਰ ਹੀ ਆਸਾਂ ਲਗਾਈਆਂ ਹਨ ਕਿ ਭਾਜਪਾ ਹੀ ਪੰਜਾਬ ਨੂੰ ਦੁਬਾਰਾ ਇਕ ਨੰਬਰ ਸੂਬਾ ਬਣਾ ਸਕਦੀ ਹੈ। ਕੇਵਲ ਸਿੰਘ ਢਿੱਲੋਂ ਅੱਜ ਜਲੰਧਰ ਭਾਜਪਾ ਸ਼ਹਿਰੀ ਦੇ ਨਵੇਂ ਬਣੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਵਲੋਂ ਆਪਣਾ ਅਹੁਦਾ ਸੰਭਾਲਣ ਮੌਕੇ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ, ਕੌਮੀ ਕਾਰਜਕਾਰਨੀ ਮੈਂਬਰ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ, ਸਾਬਕਾ ਮੁੱਖ ਸੰਸਦੀ ਸਕੱਤਰ ਅਵਿਨਾਸ਼ ਚੰਦਰ ਕਲੇਰ, ਕ੍ਰਿਸ਼ਨ ਦੇਵ ਭੰਡਾਰੀ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਜਗਬੀਰ ਸਿੰਘ ਬਰਾੜ, ਸ਼ੀਤਲ ਅੰਗੁਰਾਲ, ਪੁਨੀਤ ਸ਼ੁਕਲਾ ਸਮੇਤ ਹੋਰ ਵੀ ਆਗੂ ਮੌਜੂਦ ਸਨ। ਇਸ ਮੌਕੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਵੇਲੇ ਪੰਜਾਬ ਪਹਿਲੇ ਨੰਬਰ ਤੋਂ 22ਵੇਂ ਨੰਬਰ ’ਤੇ ਚਲਾ ਗਿਆ ਹੈ ਤੇ ਇਸ ਨੂੰ ਲੋਕਾਂ ਦੇ ਸਹਿਯੋਗ ਨਾਲ ਪਾਰਟੀ ਹੀ ਸੂਬੇ ਨੂੰ ਪਹਿਲੇ ਨੰਬਰ ’ਤੇ ਲਿਆ ਸਕਦੀ ਹੈ। ਸੂਬੇ ਦੀ ਹਾਲਤ ਕਾਫੀ ਮਾੜੀ ਹੈ ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੀ ਪੰਜਾਬ ਦੇ ਹਾਲਾਤ ਬਦਲੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਵਿਚ ਸੂਬੇ ਦੀ ਹਾਲਤ ਖ਼ਰਾਬ ਹੈ। ਉਨ੍ਹਾਂ ਨੇ ਪ੍ਰਧਾਨ ਦਾ ਅਹੁਦਾ ਸੰਭਾਲਣ ਮੌਕੇ ਅਸ਼ੋਕ ਸਰੀਨ ਹਿੱਕੀ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਜਲੰਧਰ ਦੀਆਂ ਸਾਰੀਆਂ ਸੀਟਾਂ ਜਿੱਤਣ ਲਈ ਹੁਣ ਤੋਂ ਹੀ ਸਾਰਿਆਂ ਨਾਲ ਮਿਲ ਕੇ ਕੰਮ ਕਰਨਾ ਸ਼ੁਰੂ ਕਰ ਦੇਣਾ ਚਾਹੀਦਾ ਹੈ। ਸ੍ਰੀ ਸਰੀਨ ਨੇ ਪਾਰਟੀ ਦਾ ਆਧਾਰ ਵਧਾਉਣ ਲਈ ਸਾਬਕਾ ਪ੍ਰਧਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਹੁਣ ਤੱਕ ਜਿੰਨੇ ਵੀ ਪ੍ਰਧਾਨ ਰਹੇ ਹਨ । ਉਨ੍ਹਾਂ ਵਿਚ ਸਾਬਕਾ ਪ੍ਰਧਾਨ ਦੀ ਤਪੱਸਿਆ ਹੈ ਤੇ ਉਹ ਸਾਰਿਆਂ ਨੂੰ ਭਰੋਸਾ ਦੁਆਉਂਦੇ ਹਨ ਕਿ ਉਹ ਚੋਣਾਂ ਲਈ ਰਹਿੰਦੇ ਸਮੇਂ ਵਿਚ ਸਾਰੇ ਆਗੂਆਂ, ਵਰਕਰਾਂ ਨੂੰ ਨਾਲ ਲੈ ਕੇ ਜਲੰਧਰ ਦੀਆਂ ਚਾਰੇ ਸੀਟਾਂ ਜਿਤਾਉਣ ਲਈ ਕੋਈ ਕਸਰ ਨਹੀਂ ਰਹਿਣ ਦੇਣਗੇ । ਇਸ ਤੋਂ ਪਹਿਲਾਂ ਜੈਵੀਰ ਸ਼ੇਰਗਿੱਲ ਨੇ ਆਪਣੇ ਸੰਬੋਧਨ ਵਿਚ ਅਸ਼ੋਕ ਸਰੀਨ ਹਿੱਕੀ ਦੇ ਪ੍ਰਧਾਨ ਬਣਨ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਕਿ ਹਿੱਕੀ ਨੇ ਹਮੇਸ਼ਾ ਹੀ ਪਿੱਛੇ ਰਹਿ ਕੇ ਪਾਰਟੀ ਮਜ਼ਬੂਤ ਕਰਨ ਲਈ ਕੋਈ ਕਮੀ ਨਹੀਂ ਰਹਿਣ ਦਿੱਤੀ, ਜਦਕਿ ਸ੍ਰੀ ਮਨੋਰੰਜਨ ਕਾਲੀਆ ਨੇ ਜਿੱਥੇ ਪਿਛਲੇ ਪ੍ਰਧਾਨ ਸੁਸ਼ੀਲ ਸ਼ਰਮਾ ਦੇ ਕਾਰਜਕਾਲ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੇ ਅਸ਼ੋਕ ਸਰੀਨ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਤੋਂ ਪਹਿਲਾਂ ਸ਼ੀਤਲਾ ਮੰਦਿਰ ਸਥਿਤ ਪਾਰਟੀ ਦਫਤਰ ਬਾਹਰ ਹੋਏ ਸਮਾਗਮ ਵਿਚ ਕੇਵਲ ਸਿੰਘ ਢਿੱਲੋਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਤਨਾਮ ਸਿੰਘ ਬਿੱਟਾ, ਰਮੇਸ਼ ਸ਼ਰਮਾ, ਰਮਨ ਪੱਬੀ, ਸੁਭਾਸ਼ ਸੂਦ, ਰਮੇਸ਼ ਸ਼ਰਮਾ, ਨਵਲ ਕੰਬੋਜ, ਕੌਂਸਲਰ ਤੇ ਹਾਊਸ ਵਿਚ ਭਾਜਪਾ ਧਿਰ ਦੇ ਆਗੂ ਮਨਜੀਤ ਸਿੰਘ ਟੀਟੂ, ਅਜੇ ਬੱਬਲ, ਕੰਵਰ ਸਰਤਾਜ ਸਿੰਘ, ਤਰਵਿੰਦਰ ਸੋਈ ਤੋਂ ਵਿਪਨ ਸਭਰਵਾਲ, ਇਲਾਵਾ ਦੀਵਾਨ ਅਮਿੱਤ ਅਰੋੜਾ, ਗੁਰਦੇਵ ਸਿੰਘ ਗੋਲਡੀ ਭਾਟੀਆ, ਮਨੀਸ਼ ਵਿਜ, ਸੰਨ੍ਹੀ ਸ਼ਰਮਾ, ਅਮਿੱਤ ਭਾਟੀਆ, ਅਸ਼ੀਸ਼ ਸਹਿਗਲ, ਅਸ਼ਵਨੀ ਦੀਵਾਨ ਹੈਪੀ, ਰਾਜ ਕੁਮਾਰ ਚੌਧਰੀ, ਆਰਤੀ ਰਾਜਪੂਤ, ਕਰਨ ਵਿਜ, ਰਾਜੀਵ ਦੁੱਗਲ, ਰਾਜੇਸ਼ ਕਪੂਰ, ਅਮਰਜੀਤ ਸਿੰਘ ਗੋਲਡੀ ਤੇ ਹੋਰ ਵੀ ਆਗੂ ਤੇ ਵਰਕਰ ਮੌਜੂਦ ਸਨ।