03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਡੀ. ਸੀ. ਦਫ਼ਤਰ ਮੁਲਾਜ਼ਮਾਂ ਨੇ ਮੰਗਾਂ ਦੇ ਹੱਕ ’ਚ ਹੜਤਾਲ ਕਰ ਕੇ ਕੰਮ ਰੱਖਿਆ ਬੰਦ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਦਿੱਤਾ ਰੋਸ ਧਰਨਾ

Ad Position 21
No active advertisement
ਅਜੀਤ ਡੈਸਕ 28-07-2026
ਜਲੰਧਰ, 27 ਜੁਲਾਈ (ਜਤਿੰਦਰ ਪੰਮੀ)–ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ’ਤੇ ਸੋਮਵਾਰ ਕੀਤੀ ਗਈ ਹੜਤਾਲ ਦੌਰਾਨ ਮੁਲਾਜ਼ਮਾਂ ਨੇ ਕੰਮਕਾਜ ਬੰਦ ਰੱਖਿਆ ਅਤੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਅੰਦਰ ਆਪਣੀਆਂ ਮੰਗਾਂ ਦੇ ਹੱਕ ’ਚ ਰੋਸ ਧਰਨਾ ਦਿੱਤਾ। ਇਸ ਦੌਰਾਨ ਮੁਲਾਜ਼ਮਾਂ ਨੇ ਆਪਣੀਆਂ ਪਿਛਲੇ ਲੰਮੇਂ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਪੰਜਾਬ ਸਰਕਾਰ ਵਲੋਂ ਵਾਅਦਾ ਕੀਤੇ ਜਾਣ ਦੇ ਬਾਵਜੂਦ ਮੰਨੇ ਜਾਣ ਵਿਰੁੱਧ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਡੀ. ਸੀ. ਦਫ਼ਤਰਾਂ ਦੇ ਕਰਮਚਾਰੀਆਂ ਦੀਆਂ ਮੰਗਾਂ ਸੰਬੰਧੀ ਜੱਥੇਬੰਦੀ ਦੀ ਮਾਲ ਮੰਤਰੀ ਨਾਲ ਪਹਿਲੀ ਮੀਟਿੰਗ 30 ਜੂਨ ਤੇ ਦੂਜੀ ਮੀਟਿੰਗ 8 ਜੁਲਾਈ ਨੂੰ ਹੋਈ, ਜਿਸ ਵਿੱਚ ਮਾਲ ਮੰਤਰੀ ਨੇ ਜੱਥੇਬੰਦੀ ਨਾਲ 22 ਜੁਲਾਈ ਨੂੰ ਫ਼ਿਰ ਮੀਟਿੰਗ ਕਰਨ ਦਾ ਸਮਾਂ ਦਿੱਤਾ ਪਰ 22 ਜੁਲਾਈ ਨੂੰ ਮੀਟਿੰਗ ਹੀ ਨਹੀਂ ਕੀਤੀ ਤੇ ਨਾ ਹੀ ਕਿਸੇ ਮੰਗ ਦੀ ਪੂਰਤੀ ਹੋਈ, ਜਿਸ ਦੇ ਰੋਸ ਵਜੋਂ ਮੁਲਾਜ਼ਮਾਂ ਵਲੋਂ 23 ਜੁਲਾਈ ਤੋਂ ਲਗਾਤਾਰ ਹੜਤਾਲ ਕਰਕੇ ਸਮੁੱਚੇ ਦਫ਼ਤਰਾਂ ਦਾ ਕੰਮਕਾਜ ਬੰਦ ਰੱਖਿਆ ਜਾ ਰਿਹਾ ਹੈ। ਇਸ ਧਰਨੇ ’ਚ ਪਵਨ ਵਰਮਾ, ਅੰਮ੍ਰਿਤਪਾਲ ਸਿੰਘ ਅਤੇ ਹੋਰ ਸ਼ਾਮਲ ਸਨ।
ਹੜਤਾਲ ਤੇ ਬੰਦ ਦੇ ਬਾਵਜੂਦ ਸੁਵਿਧਾ ਕੇਂਦਰ ਪੁੱਜੇ ਲੋਕ
ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਹੜਤਾਲ ਅਤੇ ਦਲਿਤ ਜਥੇਬੰਦੀਆਂ ਵਲੋਂ ਜ਼ਿਲ੍ਹੇ ’ਚ ਬੰਦ ਰੱਖਣ ਦੇ ਬਾਵਜੂਦ ਤਹਿਸੀਲ ਕੰਪਲੈਕਸ ਅੰਦਰ ਸਥਿਤ ਸੁਵਿਧਾ ਕੇਂਦਰ ’ਚ ਲੋਕ ਆਪਣੇ ਦਸਤਾਵੇਜ਼ ਤੇ ਹੋਰ ਕੰਮਾਂ ਲਈ ਪੁੱਜੇ ਹੋਏ ਸਨ। ਬੇਸ਼ੱਕ ਆਮ ਦਿਨਾਂ ਵਾਂਗ ਬਹੁਤੀ ਭੀੜ ਨਹੀਂ ਸੀ ਪਰ ਫਿਰ ਲੋਕ ਵੱਖ-ਵੱਖ ਕਾਊਂਟਰਾਂ ’ਤੇ ਕੰਮ ਕਰਵਾ ਰਹੇ ਸਨ। ਕੁਝ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਸਰਟੀਫਿਕੇਟ ਬਣਵਾਉਣ ਲਈ ਕਈ-ਕਈ ਗੇੜੇ ਮਾਰਨੇ ਪੈ ਰਹੇ ਹਨ। ਦੱਸਣਯੋਗ ਹੈ ਕਿ ਪਿਛਲੇ ਦੋ ਹਫਤਿਆਂ ਦੌਰਾਨ ਮੁਲਾਜ਼ਮਾਂ ਦੀ ਹੜਤਾਲ ਅਤੇ ਹੋਰ ਵੀ. ਆਈ. ਪੀ. ਰੁਝੇਵਿਆਂ ਕਾਰਨ ਜਾਤੀ ਸਰਟੀਫਿਕੇਟ ਅਤੇ ਹੋਰ ਸਰਕਾਰੀ ਦਸਤਾਵੇਜ਼ਾਂ ਦੀ ਪੈਂਡੈਂਸੀ ਹਜ਼ਾਰਾਂ ਦੀ ਗਿਣਤੀ ਵਿੱਚ ਹੋ ਚੁੱਕੀ ਹੈ।
Ad Position 22
No active advertisement
ਪਿਛਲੀ ਖ਼ਬਰ ਐੱਲ. ਏ. ਡੀ. ਸੀ. ਪ੍ਰਣਾਲੀ ਦੇ ਵਿਰੋਧ ’ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਭੁੱਖ ਹੜਤਾਲ ਜਾਰੀ ਅਗਲੀ ਖ਼ਬਰ ਸ਼ਾਂਤੀਪੂਰਨ ਮਾਹੌਲ ’ਚ ਮੁਕੰਮਲ ਤੌਰ ’ਤੇ ਬੰਦ ਰਹੇ ਮਹਾਨਗਰ ਦੇ ਸਾਰੇ ਬਾਜ਼ਾਰ
Ad Position 24
No active advertisement