ਜਲੰਧਰ, 27 ਜੁਲਾਈ (ਜਤਿੰਦਰ ਪੰਮੀ)–ਪੁਲਿਸ ਕਮਿਸ਼ਨਰੇਟ ਦੀ ਹੱਦ ਅੰਦਰ ਆਉਂਦੇ ਇਲਾਕੇ ਵਿੱਚ ਪ੍ਰੀਗੇਬਾਲਿਨ ਕੈਪਸੂਲ, ਗੈਬਾਪੇਨਟਿਨ ਕੈਪਸੂਲ ਅਤੇ ਐਨਾਫੋਰਟਿਨ ਇੰਜੈਕਸ਼ਨ ਬਿਨਾਂ ਲਾਇਸੈਂਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ, ਬਿਨਾਂ ਬਿੱਲ ਅਤੇ ਰਿਕਾਰਡ ਦੇ ਖ਼ਰੀਦਣ/ਵੇਚਣ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਇਸ ਸੰਬੰਧੀ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 25 ਸਤੰਬਰ ਤੱਕ ਲਾਗੂ ਰਹੇਗਾ।