26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵਲੋਂ ਛਾਪੇਮਾਰੀ, ਭੀਖ ਮੰਗਦੀਆਂ ਦੋ ਬੱਚੀਆਂ ਛੁਡਾਈਆਂ

Ad Position 21
No active advertisement
ਅਜੀਤ ਡੈਸਕ 29-07-2026
ਜਲੰਧਰ, 28 ਜੁਲਾਈ (ਜਤਿੰਦਰ ਪੰਮੀ)–ਜ਼ਿਲ੍ਹਾ ਪੱਧਰੀ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਅੱਜ ਵੱਖ-ਵੱਖ ਥਾਈਂ ਛਾਪੇਮਾਰੀ ਦੌਰਾਨ ਭੀਖ ਮੰਗਦੀਆਂ ਦੋ ਬੱਚੀਆਂ ਨੂੰ ਰੈਸਕਿਊ ਕੀਤਾ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੇ ਭਾਰਤੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਵਿਭਾਗ ਵੱਲੋਂ ਜਾਰੀ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਨਿਰਦੇਸ਼ਾਂ ਅਨੁਸਾਰ ਪ੍ਰਾਜੈਕਟ ਜੀਵਨਜੋਤ 2.0 ਤਹਿਤ ਭੀਖ ਮੰਗਦੇ ਬੱਚਿਆਂ ਨੂੰ ਰੈਸਕਿਊ ਕਰਨ ਲਈ ਛਾਪੇਮਾਰੀ ਕੀਤੀ ਗਈ ਸੀ, ਜਿਸ ਦੌਰਾਨ ਕਰੀਬ 5 ਤੇ 6 ਸਾਲ ਉਮਰ ਦੀਆਂ ਦੋ ਬੱਚੀਆਂ ਨੂੰ ਗੀਤਾ ਮੰਦਿਰ, ਮਾਡਲ ਟਾਊਨ, ਜਲੰਧਰ ਨੇੜਿਓਂ ਰੈਸਕਿਊ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੱਚੀਆਂ ਨੂੰ ਥਾਣਾ ਡਵੀਜ਼ਨ ਨੰ. 6 ਵਿਖੇ ਡੀ.ਡੀ.ਆਰ ਕਰਵਾ ਕੇ ਬਾਲ ਭਲਾਈ ਕਮੇਟੀ, ਜਲੰਧਰ ਵਿਖੇ ਪੇਸ਼ ਕੀਤਾ ਗਿਆ ਅਤੇ ਬਾਲ ਭਲਾਈ ਕਮੇਟੀ ਵੱਲੋਂ ਬੱਚੀਆਂ ਨੂੰ ਨਾਰੀ ਨਿਕੇਤਨ, ਜਲੰਧਰ ਵਿਖੇ ਸ਼ੈਲਟਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬੱਚੀਆਂ ਦੇ ਮੁੜ ਵਸੇਬੇ ਅਤੇ ਪੜ੍ਹਾਈ ਲਈ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਸਮੇਂ-ਸਮੇਂ ’ਤੇ ਆਮ ਲੋਕਾਂ ਨੂੰ ਬੱਚਿਆਂ ਦੇ ਅਧਿਕਾਰਾਂ, ਸਿੱਖਿਆ ਦੀ ਮਹੱਤਤਾ ਅਤੇ ਬੱਚਿਆਂ ਨਾਲ ਹੋ ਰਹੇ ਅਪਰਾਧਾਂ ਬਾਰੇ, ਬਾਲ ਮਜ਼ਦੂਰੀ, ਬਾਲ ਭਿਖਿਆ, ਬੱਚਿਆਂ ਨਾਲ ਛੇੜਛਾੜ ਅਤੇ ਜਿਣਸੀ ਸ਼ੋਸ਼ਣ ਵਰਗੀਆਂ ਬੁਰਾਈਆਂ ਬਾਰੇ ਜਾਗਰੂਕ ਵੀ ਕੀਤਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਨੂੰ ਬਾਲ ਭਿੱਖਿਆ, ਕਿਸੇ ਵੀ ਮੁਸੀਬਤ ਵਿੱਚ ਫਸੇ ਬੱਚੇ ਬਾਰੇ ਜਾਣਕਾਰੀ ਮਿਲਦੀ ਹੈ, ਤਾਂ ਤੁਰੰਤ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਜਾਂ ਦਫਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਗਾਂਧੀ ਵਨੀਤਾ ਆਸ਼ਰਮ ਵਿਖੇ ਸੰਪਰਕ ਕਰ ਸਕਦੇ ਹਨ।
ਰੈਸਕਿਊ ਟੀਮ ਵਿਚ ਲੀਗਲ ਕਮ ਪ੍ਰੋਬੇਸ਼ਨ ਅਫਸਰ ਸੰਦੀਪ ਕੁਮਾਰ, ਸੋਸ਼ਲ ਵਰਕਰ ਰੈਨੂੰ ਬਾਲਾ ਅਤੇ ਕਮਲਪ੍ਰੀਤ ਕੌਰ, ਆਊਟ ਰੀਚ ਵਰਕਰ ਗੌਰਵ ਕੁਮਾਰ ਸਮੇਤ ਕਮਿਸ਼ਨਰੇਟ ਪੁਲਿਸ, ਜਲੰਧਰ ਦੇ ਮਹਿਲਾ ਥਾਣਾ ਦੀ ਟੀਮ ਵੀ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਨਹਿਰੂ ਗਾਰਡਨ ਸਕੂਲ ਦਾ ਬਾਸਕਟਬਾਲ ’ਚ ਦਬਦਬਾ ਅਗਲੀ ਖ਼ਬਰ ਡੀ. ਸੀ. ਦਫ਼ਤਰ ਮੁਲਾਜ਼ਮਾਂ ਦੀ ਹੜਤਾਲ ਖ਼ਤਮ ਹੋਣ ਉਪਰੰਤ ਵੱਡੀ ਗਿਣਤੀ ਲੋਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਕੰਮ ਕਰਵਾਉਣ ਲ...
Ad Position 24