26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸਿਵਲ ਹਸਪਤਾਲ ਵਿਚ ਮਰੀਜ਼ਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਦੇਖਣ ਪੁੱਜੀ ਡਾ. ਜਸਲੀਨ ਸੇਠੀ

Ad Position 21
No active advertisement
ਅਜੀਤ ਡੈਸਕ 29-07-2026
ਜਲੰਧਰ, 28 ਜੁਲਾਈ (ਪਵਨ ਖਰਬੰਦਾ)-ਸੀਨੀਅਰ ਕਾਂਗਰਸੀ ਆਗੂ ਅਤੇ ਕੌਂਸਲਰ ਡਾ. ਜਸਲੀਨ ਸੇਠੀ ਨੇ ਜਲੰਧਰ ਦੇ ਸਿਵਲ ਹਸਪਤਾਲ ਦਾ ਦੌਰਾ ਕਰਕੇ ਲੰਮੇ ਸਮੇਂ ਤੋਂ ਚੱਲ ਰਹੀ ਬਿਜਲੀ ਪ੍ਰਬੰਧ ਦੀ ਸਮੱਸਿਆ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪਿਛਲੇ ਲਗਭਗ ਡੇਢ ਮਹੀਨੇ ਤੋਂ ਹਸਪਤਾਲ ਵਿੱਚ ਬਿਜਲੀ ਦੀਆਂ ਤਾਰਾਂ ਦੀ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ, ਜਿਸ ਕਾਰਨ ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹਸਪਤਾਲ ਪ੍ਰਸ਼ਾਸਨ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਸਿਵਲ ਹਸਪਤਾਲ ਦੀ ਮੈਡੀਕਲ ਸੁਪਰਡੈਂਟ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਕੀ ਇਹੀ ਉਨ੍ਹਾਂ ਦੀ ਸਿਹਤ ਕ੍ਰਾਂਤੀ ਹੈ, ਜਿੱਥੇ ਸੂਬੇ ਦੇ ਸਿਵਲ ਹਸਪਤਾਲਾਂ ਦੀ ਇਹੋ ਜਿਹੀ ਮਾੜੀ ਹਾਲਤ ਹੈ। ਡਾ. ਸੇਠੀ ਨੇ ਦੋਸ਼ ਲਗਾਇਆ ਕਿ ਪੀਡਬਲਿਊਡੀ ਦੇ ਠੇਕੇਦਾਰ ਦੇ ਕਰਮਚਾਰੀਆਂ ਨੇ ਜੇਸੀਬੀ ਮਸ਼ੀਨ ਨਾਲ ਹਸਪਤਾਲ ਦੀਆਂ ਬਿਜਲੀ ਦੀਆਂ ਤਾਰਾਂ ਤੋੜ ਦਿੱਤੀਆਂ ਸਨ, ਪਰ ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਉਨ੍ਹਾਂ ਦੀ ਮੁਰੰਮਤ ਨਹੀਂ ਕਰਵਾਈ ਗਈ। ਉਨ੍ਹਾਂ ਸਵਾਲ ਕੀਤਾ ਕਿ ਆਖ਼ਿਰ ਪੀਡਬਲਿਊਡੀ ਦੇ ਠੇਕੇਦਾਰ ਨੂੰ ਕਿਸ ਦੀ ਸਰਪ੍ਰਸਤੀ ਹੇਠ ਬਚਾਇਆ ਜਾ ਰਿਹਾ ਹੈ ਅਤੇ ਉਸ ਦੇ ਖ਼ਿਲਾਫ਼ ਅਜੇ ਤੱਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਹਸਪਤਾਲ ਪ੍ਰਸ਼ਾਸਨ ਇਸ ਸੰਬੰਧੀ ਸਰਕਾਰ ਅਤੇ ਪੀਡਬਲਿਊਡੀ ਵਿਭਾਗ ਨੂੰ ਕਈ ਵਾਰ ਰਿਮਾਈਂਡਰ ਭੇਜ ਚੁੱਕਾ ਹੈ, ਪਰ ਇਸ ਦੇ ਬਾਵਜੂਦ ਸਮੱਸਿਆ ਦਾ ਕੋਈ ਹੱਲ ਨਹੀਂ ਕੀਤਾ ਗਿਆ। ਇੱਥੋਂ ਤੱਕ ਕਿ ਭੇਜੇ ਗਏ ਰਿਮਾਈਂਡਰਾਂ ਦਾ ਜਵਾਬ ਦੇਣਾ ਵੀ ਸਰਕਾਰ ਨੇ ਜ਼ਰੂਰੀ ਨਹੀਂ ਸਮਝਿਆ। ਡਾ. ਜਸਲੀਨ ਸੇਠੀ ਨੇ ਕਿਹਾ ਕਿ ਸਿਵਲ ਹਸਪਤਾਲ ਵਰਗੇ ਮਹੱਤਵਪੂਰਨ ਸਰਕਾਰੀ ਸਿਹਤ ਅਦਾਰੇ ਦੀ ਇਹ ਹਾਲਤ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਅਤੇ ਸਿਹਤ ਪ੍ਰਣਾਲੀ ਦੀ ਪੋਲ ਖੋਲ੍ਹਦੀ ਹੈ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀ ਠੇਕੇਦਾਰ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ, ਬਿਜਲੀ ਪ੍ਰਬੰਧ ਨੂੰ ਫੌਰੀ ਤੌਰ ‘ਤੇ ਬਹਾਲ ਕੀਤਾ ਜਾਵੇ ਅਤੇ ਹਸਪਤਾਲ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਜਾਣ ਤਾਂ ਜੋ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
Ad Position 22
No active advertisement
ਪਿਛਲੀ ਖ਼ਬਰ ਸੀਟੀ ਗਰੁੱਪ ਨੇ ਤਿਆਰ ਕੀਤਾ ਏ.ਆਈ. ਆਧਾਰਿਤ ਸੰਚਾਰ ਸਿਸਟਮ ਅਗਲੀ ਖ਼ਬਰ ਟ੍ਰਿਨਿਟੀ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਇੰਡਕਸ਼ਨ ਪ੍ਰੋਗਰਾਮ-‘ਆਗਾਜ਼’ ਕਰਵਾਇਆ
Ad Position 24