26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪਹਿਲੀ ਅਗਸਤ ਨੂੰ ਹੋਵੇਗੀ ਜਿਮਖਾਨਾ ਕਲੱਬ ਦੀ ਏ. ਜੀ. ਐਮ. ਕੀਤਾ ਜਾ ਸਕਦੈ ਚੋਣਾਂ ਦਾ ਐਲਾਨ

Ad Position 21
No active advertisement
ਅਜੀਤ ਡੈਸਕ 29-07-2026
ਜਲੰਧਰ, 28 ਜੁਲਾਈ (ਜਸਪਾਲ ਸਿੰਘ)-ਜਿਮਖਾਨਾ ਕਲੱਬ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ (ਏ. ਜੀ. ਐਮ.) ਪਹਿਲੀ ਅਗਸਤ ਦਿਨ ਸ਼ਨੀਵਾਰ ਨੂੰ ਸ਼ਾਮੀਂ 5 ਵਜੇ ਬੁਲਾਈ ਗਈ ਹੈ ਤੇ ਇਸ ਏ. ਜੀ. ਐਮ. ’ਚ ਜਿੱਥੇ ਬੈਲੇਂਸ ਸ਼ੀਟ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ, ਉੱਥੇ ਕਲੱਬ ਦੀਆਂ ਆਮ ਚੋਣਾਂ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਹਾਲਾਂਕਿ ਚੋਣਾਂ ਲੜਨ ਦੇ ਚਾਹਵਾਨਾਂ ਵਲੋਂ ਆਪਣੀਆਂ ਸਰਗਰਮੀਆਂ ਪਹਿਲਾਂ ਹੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤੇ ਉਨ੍ਹਾਂ ਵਲੋਂ ਕੇਵਲ ਚੋਣਾਂ ਦੀਆਂ ਤਰੀਕਾਂ ਦੀ ਹੀ ਉਡੀਕ ਕੀਤੀ ਜਾ ਰਹੀ ਹੈ। ਇੱਥੇ ਦੱਸਣਯੋਗ ਹੈ ਕਿ ਜਿਮਖਾਨਾ ਕਲੱਬ ਦੀ ਮੌਜੂਦਾ ਕਮੇਟੀ ਦਾ ਕਾਰਜਕਾਲ ਮਾਰਚ ਮਹੀਨੇ ਖਤਮ ਹੋ ਚੁੱਕਾ ਹੈ ਪਰ ਅਜੇ ਤੱਕ ਚੋਣਾਂ ਨਾ ਕਰਵਾਈਆਂ ਜਾਣ ਕਾਰਨ ਕਲੱਬ ਦੀ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਪਿਛਲੇ ਕਰੀਬ 5 ਮਹੀਨਿਆਂ ਤੋਂ ਲਟਕਦੀਆਂ ਆ ਰਹੀਆਂ ਹਨ। ਪਰ ਇਸ ਵਾਰ ਹੋਣ ਵਾਲੀ ਏ. ਜੀ. ਐਮ. ’ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ ਤੇ ਇਹ ਚੋਣਾਂ ਸਤੰਬਰ ਮਹੀਨੇ ਦੇ ਪਹਿਲੇ ਹਫਤੇ ਹੋ ਸਕਦੀਆਂ ਹਨ। ਓਧਰ ਏ. ਜੀ. ਐਮ. ’ਚ ਮੌਜੂਦਾ ਕਮੇਟੀ ਵਲੋਂ ਪੇਸ਼ ਕੀਤੀ ਗਈ ਬੈਲੇਂਸ ਸ਼ੀਟ ’ਤੇ ਵੀ ਭਖਵੀਂ ਬਹਿਸ ਹੋਣ ਦੀ ਸੰਭਾਵਨਾ ਹੈ, ਜਿਸ ਨੂੰ ਦੇਖਦੇ ਹੋਏ ਇਹ ਏ. ਜੀ. ਐਮ. ਕਾਫੀ ਹੰਗਾਮੇਦਾਰ ਵੀ ਹੋ ਸਕਦੀ ਹੈ। ਕਈ ਮੈਂਬਰਾਂ ਵਲੋਂ ਹੁਣ ਤੋਂ ਹੀ ਏ. ਜੀ. ਐਮ. ’ਚ ਚੁੱਕੇ ਜਾਣ ਵਾਲੇ ਮੁੱਦਿਆਂ ਦੀ ਲੰਬੀ ਚੌੜੀ ਸੂਚੀ ਤਿਆਰ ਕਰ ਲਈ ਗਈ ਹੈ ਤੇ ਅਜਿਹੇ ’ਚ ਮੌਜੂਦਾ ਪ੍ਰਬੰਧਕ ਕਮੇਟੀ ਲਈ ਇਨ੍ਹਾਂ ਮੁੱਦਿਆਂ ਦਾ ਜਵਾਬ ਦੇਣਾ ਔਖਾ ਹੋ ਸਕਦਾ ਹੈ। ਹਾਲਾਂਕਿ ਮੌਜੂਦਾ ਕਮੇਟੀ ਵਲੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਕਲੱਬ ਦੀ ਬਿਹਤਰੀ ਲਈ ਕੀਤੇ ਗਏ ਕੰਮਾਂ ਦਾ ਲੇਖਾ-ਜੋਖਾ ਇਸ ਮੀਟਿੰਗ ’ਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ ਪਰ ਇਸ ਦੇ ਬਾਵਜੂਦ ਅਜੇ ਵੀ ਕਈ ਅਜਿਹੇ ਮੁੱਦੇ ਹਨ, ਜਿਨ੍ਹਾਂ ਬਾਰੇ ਕਮੇਟੀ ਵਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ ਤੇ ਕਲੱਬ ਮੈਂਬਰਾਂ ਵਲੋਂ ਇਨ੍ਹਾਂ ਮੁੱਦਿਆਂ ’ਤੇ ਮੌਜੂਦਾ ਕਮੇਟੀ ਨੂੰ ਘੇਰਿਆ ਜਾ ਸਕਦਾ ਹੈ। ਏ. ਜੀ. ਐਮ. ਦਾ ਏਜੰਡਾ ਤੇ ਬੈਲੇਂਸ ਸ਼ੀਟ ਕਲੱਬ ਦੀ ਅਧਿਕਾਰਤ ਵੈਬਸਾਈਟ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਨਿਪਾਲੀ ਮੁੰਡੇ ਤੇ ਕਾਜ਼ੀ ਮੰਡੀ ਵਾਸੀ ਕੁੜੀ ਨੇ ਬਣਾਈ ‘ਬੰਟੀ-ਬਬਲੀ ਦੀ ਜੋੜੀ’ ਅਗਲੀ ਖ਼ਬਰ ਜਿਗਰ ਦੀ ਬਿਮਾਰੀ ਸੰਬੰਧੀ ਜਾਗਰੂਕ ਹੋਣਾ ਜ਼ਰੂਰੀ -ਐਸਐਮਓ ਮਨਦੀਪ ਕੌਰ
Ad Position 24