26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਏਕਤਾ ਨਗਰ ਵਿਖੇ ਪਾਣੀ ਦੀ ਕਿੱਲਤ ਤੋਂ ਪ੍ਰੇਸ਼ਾਨ ਲੋਕ

Ad Position 21
No active advertisement
ਅਜੀਤ ਡੈਸਕ 29-07-2026
ਚੁਗਿੱਟੀ/ ਜੰਡੂ ਸਿੰਘਾ,28 ਜੁਲਾਈ ( ਨਰਿੰਦਰ ਲਾਗੂ) ਵਾਰਡ ਨੰਬਰ 21 ਅਧੀਨ ਆਉਂਦੇ ਮੁਹੱਲਾ ਏਕਤਾ ਨਗਰ ਵਿਖੇ ਮੋਟਰ ਖ਼ਰਾਬ ਹੋਣ ਕਾਰਨ ਪਾਣੀ ਦੀ ਸਪਲਾਈ ਨਹੀਂ ਹੋ ਰਹੀ ਜਿਸ ਕਾਰਨ ਇਲਾਕਾ ਨਿਵਾਸੀ ਪ੍ਰੇਸ਼ਾਨ ਹਨ। ਲੋਕਾਂ ਦਾ ਕਹਿਣਾ ਹੈ ਕਿ ਗਰਮੀ ਦੇ ਇਸ ਮੌਸਮ ਵਿਚ ਘਰਾਂ ‘ਚ ਪਾਣੀ ਨਾ ਆਉਣ ਕਾਰਨ ਹਰ ਉਮਰ ਵਰਗ ਦੇ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕੇ ਦੇ ਲੋਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਲਾਗਲੇ ਮੁਹੱਲਿਆਂ ਤੋਂ ਪਾਣੀ ਲਿਆਉਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਸਲੇ ਦੇ ਹੱਲ ਲਈ ਉਨ੍ਹਾਂ ਵੱਲੋਂ ਕੌਂਸਲਰ ਪਤੀ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ। ਜਿਨ੍ਹਾਂ ਵਲੋਂ ਦੱਸਿਆ ਗਿਆ ਹੈ ਕਿ ਨਗਰ ਨਿਗਮ ਦੀਆਂ ਟੀਮਾਂ ਲੱਗੀਆਂ ਹੋਈਆਂ ਹਨ ਤੇ ਜਲਦੀ ਹੀ ਮੋਟਰ ਠੀਕ ਕਰਾ ਦਿੱਤੀ ਜਾਵੇਗੀ। ਜਿਸ ਨਾਲ ਸਮੱਸਿਆ ਦਾ ਹੱਲ ਹੋ ਜਾਵੇਗਾ। ਲੋਕਾਂ ਨੇ ਕਿਹਾ ਕਿ ਪੀਣ ਲਈ ਪਾਣੀ ਉਹ ਬਜ਼ਾਰੋਂ ਮੁੱਲ ਲੈਣ ਕੇ ਵਰਤ ਰਹੇ ਹਨ। ਇਲਾਕਾ ਵਸਨੀਕਾਂ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵਲੋਂ ਨਗਰ ਨਿਗਮ ਦੇ ਸਬੰਧਿਤ ਅਧਿਕਾਰੀਆਂ ਦੇ ਧਿਆਨ ਵਿੱਚ ਵੀ ਲਿਆਂਦਾ ਗਿਆ ਹੈ ਪਰ ਪਾਣੀ ਦੀ ਸਮੱਸਿਆ ਫਿਰ ਵੀ ਬਣੀ ਹੋਈ ਹੈ। ਉਨ੍ਹਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਸ ਮਸਲੇ ਪ੍ਰਤੀ ਗੰਭੀਰਤਾ ਵਰਤਣ ਦੀ ਅਰਜ਼ੋਈ ਕੀਤੀ ਗਈ ਹੈ। ਉਧਰ ਇਸ ਸਬੰਧੀ ਕੌਂਸਲਰ ਪਤੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਰਾਬਤਾ ਕਾਇਮ ਨਹੀਂ ਹੋ ਸਕਿਆ।
Ad Position 22
No active advertisement
ਪਿਛਲੀ ਖ਼ਬਰ ਕੋਟ ਰਾਮ ਦਾਸ ਕੋਆਪਰੇਟਿਵ ਸੁਸਾਇਟੀ ਦੀ ਸਰਬਸੰਮਤੀ ਨਾਲ ਚੋਣ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਗੋਲਡੀ ਖਾਲਸਾ ਨਵੀਂ ਸਬਜ਼ੀ ਤੇ ਫਲ ਮੰਡੀ ਮਕਸੂਦਾਂ ਦੇ ਸਰਬਸੰਮਤੀ ਨਾਲ ਬਣੇ ਪ੍ਰਧਾਨ ਮੰਡੀ ਦੀਆਂ ਵੱਖ-ਵੱ...
Ad Position 24