26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸਮਾਜ ਸੇਵੀ ਸੰਸਥਾਵਾਂ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਲੋਕ ਭਲਾਈ ’ਚ ਪਾ ਰਹੀਆਂ ਨੇ ਅਹਿਮ ਯੋਗਦਾਨ : ਬਾਲ ਮੁਕੰਦ ਸ਼ਰਮਾ ਪਿੰਡ ਟੁਰਨਾ ਵਿਖੇ ‘ਮੇਰਾ ਪਿੰਡ 360 ਸੈਂਟਰ’ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 29-07-2026
ਲੋਹੀਆਂ ਖਾਸ, 28 ਜੁਲਾਈ (ਬਲਵਿੰਦਰ ਸਿੰਘ ਵਿੱਕੀ)-ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਅੱਜ ਪਿੰਡ ਟੁਰਨਾ ਵਿਖੇ ‘ਮੇਰਾ ਪਿੰਡ 360 ਸੈਂਟਰ’ ਦੀ ਸ਼ੁਰੂਆਤ ਮੌਕੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਵੱਲੋਂ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਸਮਾਜ ਭਲਾਈ ਲਈ ਸ਼ਲਾਘਾਯੋਗ ਭੂਮਿਕਾ ਨਿਭਾਈ ਜਾ ਰਹੀ ਹੈ। ਸ਼੍ਰੀ ਸਰਮਾ ਨੇ ਦੱਸਿਆ ਕਿ ਸੰਸਥਾ ਵੱਲੋਂ ਪਿੰਡ ਦੇ ਜੰਮਪਲ ਪਰਿਵਾਰ ਦੇ ਸਹਿਯੋਗ ਨਾਲ ਕੀਤੇ ਗਏ ਇਸ ਉਪਰਾਲੇ ਤਹਿਤ ਪਿੰਡ ਵਿਚ ਲਾਇਬ੍ਰੇਰੀ ਖੋਲੀ ਜਾਵੇਗੀ, ਜਿਸ ਦੇ ਲਈ ਕਿਤਾਬਾਂ ਪਹਿਲਾਂ ਹੀ ਪਹੁੰਚ ਚੁੱਕੀਆਂ ਹਨ। ਉਨਾਂ ਕਿਹਾ ਕਿ ਲਾਇਬ੍ਰੇਰੀ ਦੀ ਸਹੂਲਤ ਨਾਲ ਨੌਜਵਾਨਾਂ ਵਿੱਚ ਪੜਨ ਦੀ ਰੁਚੀ ਵਧੇਗੀ ਅਤੇ ਉਹ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਵੀ ਦੂਰ ਰਹਿਣ ਲਈ ਪ੍ਰੇਰਿਤ ਹੋਣਗੇ। ਉਨਾਂ ਕਿਹਾ ਕਿ ਨੌਜਵਾਨਾਂ ਨੂੰ ਸਹੀ ਦਿਸਾ ਦੇ ਕੇ ਉਨਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵਿੱਚ ਲਾਉਣਾ ਸਮੇਂ ਦੀ ਮੁੱਖ ਲੋੜ ਹੈ, ਜਿਸ ਵਿਚ ਇਹ ਲਾਇਬ੍ਰੇਰੀ ਮਦਦਗਾਰ ਸਾਬਿਤ ਹੋਵੇਗੀ। ਇਸ ਮੌਕੇ ਐਸ.ਡੀ.ਐਮ. ਸਾਹਕੋਟ ਆਦਿਤਿਆ ਗੁਪਤਾ ਵੀ ਮੌਜੂਦ ਸਨ। ਉਨਾਂ ਦੱਸਿਆ ਕਿ ਪਿੰਡ ਦੇ ਹਾਂਡਾ ਪਰਿਵਾਰ ਦੀ ਸਰੂਚੀ ਹਾਂਡਾ ਪਤਨੀ ਆਜਾਦ ਐਸ. ਹਾਂਡਾ (ਆਸਟ੍ਰੇਲੀਆ) ਦੇ ਪਰਿਵਾਰ ਵਲੋਂ ‘ਮੇਰਾ ਪਿੰਡ 360 ਫਾਊਂਡੇਸਨ’ ਨੂੰ ਆਪਣਾ ਜੱਦੀ ਘਰ ਸਮਾਜ ਸੇਵੀ ਕਾਰਜਾਂ ਲਈ ਦਿੱਤਾ ਗਿਆ ਹੈ। ਉਨਾਂ ਸੰਸਥਾ ਦੇ ਫਾਊਂਡਰ ਭੁਪਿੰਦਰ ਸਿੰਘ ਹੁੰਦਲ ਵੱਲੋਂ ਸਮਾਜ ਸੇਵਾ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸਲਾਘਾ ਕੀਤੀ। ਸ਼੍ਰੀ ਸ਼ਰਮਾ ਨੇ ਸਮਾਜ ਦੇ ਹੋਰਨਾਂ ਲੋਕਾਂ ਅਤੇ ਸੰਸਥਾਵਾਂ ਨੂੰ ਵੀ ਸਮਾਜ ਸੇਵਾ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਪਿੰਡਾਂ ਅਤੇ ਸਹਿਰਾਂ ਵਿੱਚ ਸਿੱਖਿਆ, ਸਿਹਤ, ਨੌਜਵਾਨਾਂ ਦੀ ਭਲਾਈ ਅਤੇ ਹੋਰ ਲੋਕ-ਭਲਾਈ ਕਾਰਜਾਂ ਨੂੰ ਹੋਰ ਪ੍ਰਭਾਵਸਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕਦਾ ਹੈ। ਇਸ ਮੌਕੇ ਪਰਮਜੀਤ ਸਿੰਘ ਨੰਬਰਦਾਰ, ਸੰਤੋਖ ਸਿੰਘ, ਅਵਤਾਰ ਸਿੰਘ ਸਰਪੰਚ, ਸਰਬਜੀਤ ਸਿੰਘ, ਸੋਮ ਨਾਥ ਪ੍ਰਧਾਨ ਨਗਰ ਪੰਚਾਇਤ ਲੋਹੀਆਂ, ਬਲਵਿੰਦਰ ਸਿੰਘ ਵਾਇਸ ਪ੍ਰਧਾਨ ਨਗਰ ਪੰਚਾਇਤ ਲੋਹੀਆਂ, ਸਾਹਿਬ ਸਿੰਘ ਕੌਂਸਲਰ, ਅਵਤਾਰ ਸਿੰਘ ਚੰਦੀ ਵਪਾਰ ਮੰਡਲ ਲੋਹੀਆਂ, ਭੁਪਿੰਦਰ ਸਿੰਘ, ਕਿਸਾਨ ਆਗੂ ਰਣਜੀਤ ਸਿੰਘ ਅਲੀਵਾਲ ਅਤੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੈਨੂੰ ਕੋਈ ਖ਼ਤਰਾ ਨਹੀਂ, ਮੇਰੀ ਸੁਰੱਖਿਆ ’ਚ ਤਾਇਨਾਤ ਮੁਲਾਜ਼ਮਾਂ ਨੂੰ ਥਾਣਿਆਂ ਵਿਚ ਭੇਜੋ- ਸੰਤ ਸੀਚੇਵਾਲ ਲੋਹੀਆਂ ਖਾਸ... ਅਗਲੀ ਖ਼ਬਰ ਕੋਟ ਰਾਮ ਦਾਸ ਕੋਆਪਰੇਟਿਵ ਸੁਸਾਇਟੀ ਦੀ ਸਰਬਸੰਮਤੀ ਨਾਲ ਚੋਣ
Ad Position 24