06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪੰਜਾਬ ਪ੍ਰੈੱਸ ਕਲੱਬ ਵਿਖੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਦਾ ਗਵਰਨਿੰਗ ਕੌਂਸਲ ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 30-07-2026
ਜਲੰਧਰ, 29 ਜੁਲਾਈ (ਜਸਪਾਲ ਸਿੰਘ)-ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਵਲੋਂ ਅੱਜ ਵਿਸ਼ੇਸ਼ ਤੌਰ ’ਤੇ ਪੰਜਾਬ ਪ੍ਰੈੱਸ ਕਲੱਬ ਜਲੰਧਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦਾ ਪੰਜਾਬ ਪ੍ਰੈਸ ਕਲੱਬ ਵਿਖੇ ਪਹੁੰਚਣ ’ਤੇ ਕਲੱਬ ਦੇ ਪ੍ਰਧਾਨ ਸ. ਜਸਪ੍ਰੀਤ ਸਿੰਘ ਸੈਣੀ ਦੀ ਅਗਵਾਈ ਹੇਠ ਗਵਰਨਿੰਗ ਕੌਂਸਲ ਦੇ ਮੈਂਬਰਾਂ ਰਾਜੇਸ਼ ਥਾਪਾ, ਸ਼ਿਵ ਸ਼ਰਮਾ, ਤੇਜਿੰਦਰ ਕੌਰ ਥਿੰਦ, ਪਰਮਜੀਤ ਸਿੰਘ ਰੰਗਪੁਰੀ ਤੇ ਸੁਕਰਾਂਤ ਸਫਰੀ ਨੇ ਜਿੱਥੇ ਨਿੱਘਾ ਸਵਾਗਤ ਕੀਤਾ, ਉੱਥੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਪੰਜਾਬ ਪ੍ਰੈੱਸ ਕਲੱਬ ਦੇ ਵਿਸ਼ੇਸ਼ ਸੱਦੇ ’ਤੇ ਪੁੱਜੇ ਪੁਲਿਸ ਕਮਿਸ਼ਨਰ ਨੇ ਕਲੱਬ ਦੇ ਮੈਂਬਰਾਂ ਨਾਲ ਸ਼ਹਿਰ ਦੀ ਕਾਨੂੰਨ-ਵਿਵਸਥਾ, ਸੁਰੱਖਿਆ ਪ੍ਰਬੰਧਾਂ, ਟ੍ਰੈਫਿਕ ਪ੍ਰਬੰਧਨ, ਨਸ਼ਾ ਤਸਕਰੀ ਦੀ ਰੋਕਥਾਮ ਅਤੇ ਅਪਰਾਧਾਂ ‘ਤੇ ਕਾਬੂ ਪਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ । ਪੱਤਰਕਾਰਾਂ ਨੇ ਵੀ ਸ਼ਹਿਰ ਨਾਲ ਜੁੜੇ ਵੱਖ-ਵੱਖ ਜਨਤਕ ਮੁੱਦਿਆਂ, ਟ੍ਰੈਫਿਕ ਦੀਆਂ ਸਮੱਸਿਆਵਾਂ ਅਤੇ ਲੋਕਾਂ ਦੀ ਸੁਰੱਖਿਆ ਸਬੰਧੀ ਆਪਣੇ ਸੁਝਾਅ ਅਤੇ ਵਿਚਾਰ ਸਾਂਝੇ ਕੀਤੇ । ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਲੋਕਾਂ ਦੀ ਸੁਰੱਖਿਆ ਨੂੰ ਤਰਜੀਹ ਦਿੰਦੀ ਹੈ ਅਤੇ ਅਪਰਾਧਾਂ ‘ਤੇ ਸਖ਼ਤ ਨਜ਼ਰ ਰੱਖਦਿਆਂ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਮੀਡੀਆ ਅਤੇ ਪੁਲਿਸ ਵਿਚਾਲੇ ਬਿਹਤਰ ਤਾਲਮੇਲ ਨਾਲ ਸਮਾਜ ਵਿਚ ਜਾਗਰੂਕਤਾ ਵਧੇਗੀ ਅਤੇ ਅਪਰਾਧਾਂ ਦੀ ਰੋਕਥਾਮ ਵਿੱਚ ਹੋਰ ਪ੍ਰਭਾਵਸ਼ਾਲੀ ਨਤੀਜੇ ਸਾਹਮਣੇ ਆਉਣਗੇ। ਇਸ ਮੌਕੇ ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਪੰਜਾਬ ਪ੍ਰੈੱਸ ਕਲੱਬ ਵਿਖੇ ਵਿਸ਼ੇਸ਼ ਸ਼ਖਸੀਅਤਾਂ ਦੇ ਆਉਣ ਕਰਕੇ ਪ੍ਰੈੱਸ ਕਲੱਬ ਦੀ ਸੁਰੱਖਿਆ ਹੋਰ ਵਧਾਈ ਜਾਵੇਗੀ। ਇਸ ਮੌਕੇ ਕਲੱਬ ਦੇ ਪ੍ਰਧਾਨ ਸ. ਜਸਪ੍ਰੀਤ ਸਿੰਘ ਸੈਣੀ ਨੇ ਪੁਲਿਸ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੱਤਰਕਾਰ ਸਮਾਜ ਅਤੇ ਪ੍ਰਸ਼ਾਸਨ ਵਿਚਾਲੇ ਇੱਕ ਅਹਿਮ ਕੜੀ ਹਨ ਤੇ ਕਲੱਬ ਹਮੇਸ਼ਾ ਲੋਕ ਹਿੱਤ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਂਦਾ ਰਹੇਗਾ ਅਤੇ ਪ੍ਰਸ਼ਾਸਨ ਨਾਲ ਰਚਨਾਤਮਕ ਸਹਿਯੋਗ ਜਾਰੀ ਰੱਖੇਗਾ । ਇਸ ਮੌਕੇ ਜਨਰਲ ਮੈਨੇਜਰ ਜਤਿੰਦਰ ਪਾਲ ਸਿੰਘ, ਮਦਨ ਭਾਰਦਵਾਜ ਤੇ ਨਵੀਨ ਸ਼ਰਮਾ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਲੰਧਰ ਛਾਉਣੀ ’ਚ ਫ਼ੌਜ ਦੇ ਨਾਕਿਆਂ ’ਤੇ ਆ ਰਹੀ ਸਮੱਸਿਆ ਦੇ ਮੱਦੇਨਜ਼ਰ ਲੋਕਾਂ ਨੇ ਰੋਸ ਜਤਾਇਆ ਅਗਲੀ ਖ਼ਬਰ ਸੀ. ਆਈ. ਏ. ਸਟਾਫ ਵਲੋਂ ਫਿਰੌਤੀ ਮੰਗਣ ਤੇ ਧਮਕੀਆਂ ਦੇਣ ਵਾਲੇ ਗਰੋਹ ਦੇ ਦੋ ਸ਼ੂਟਰ ਹਥਿਆਰਾਂ ਸਮੇਤ ਕਾਬੂ ਗ੍ਰਿਫ਼ਤਾਰ ਕੀਤ...
Ad Position 24
No active advertisement