06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਜਲੰਧਰ ਛਾਉਣੀ ’ਚ ਫ਼ੌਜ ਦੇ ਨਾਕਿਆਂ ’ਤੇ ਆ ਰਹੀ ਸਮੱਸਿਆ ਦੇ ਮੱਦੇਨਜ਼ਰ ਲੋਕਾਂ ਨੇ ਰੋਸ ਜਤਾਇਆ

Ad Position 21
No active advertisement
ਅਜੀਤ ਡੈਸਕ 30-07-2026
ਜਲੰਧਰ ਛਾਉਣੀ, 29 ਜੁਲਾਈ (ਪਵਨ ਖਰਬੰਦਾ)–ਜਲੰਧਰ ਛਾਉਣੀ ’ਚ ਸਥਿਤ ਵੱਖ ਵੱਖ ਥਾਵਾਂ ’ਤੇ ਫੌਜ ਦੇ ਨਾਕਿਆਂ ’ਤੇ ਦੋਪਹਿਆ ਵਾਹਨ ਚਾਲਕਾਂ ਨੂੰ ਆ ਹੈਲਮੇਟ ਸੰਬੰਧੀ ਆ ਰਹੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਅੱਜ ਵੱਡੀ ਗਿਤਣੀ ’ਚ ਜਲੰਧਰ ਛਾਉਣੀ ਦੇ ਵਾਸੀਆਂ ਤੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਫੌਜ ਦੀ ਇਸ ਕਾਰਵਾਈ ਪ੍ਰਤੀ ਰੋਸ ਜਤਾਇਆ ਗਿਆ ਤੇ ਇਸ ਦੌਰਾਨ ਉਨ੍ਹਾਂ ਵਲੋਂ ਸੈਨਾ ਦੇ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ ਗਈ ਤੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ੍ਹ ਕਰਨ ਲਈ ਕਿਹਾ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜਲੰਧਰ ਛਾਉਣੀ ਹਲਕੇ ਦੇ ਇੰਚਾਰਜ ਸਰਬਜੀਤ ਸਿੰਘ ਮੱਕੜ, ਆਮ ਆਦਮੀ ਪਾਰਟੀ ਤੋਂ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਤੇ ਸ਼੍ਰੋਮਣੀ ਅਕਾਲੀ ਦੇ ਹਲਕਾ ਇੰਚਾਰਜ ਹਰਜਾਪ ਸਿੰਘ ਸੰਘਾ ਸਮੇਤ ਹੋਰ ਵੱਖ ਵੱਖ ਸਿਆਸੀ ਆਗੂ ਵੀ ਹਾਜ਼ਰ ਸਨ। ਇਸ ਦੌਰਾਨ ਗੱਲਬਾਤ ਕਰਦੇ ਹੋਏ ਹਲਕਾ ਇੰਚਾਰਜ ਸਰਬਜੀਤ ਸਿੰਘ ਮੱਕੜ ਨੇ ਕਿਹਾ ਕਿ ਫੌਜ ਵਲੋਂ ਛਾਉਣੀ ਦੀਆਂ ਵੱਖ ਵੱਖ 12 ਐਟਰੀਆਂ ਨੂੰ ਪੱਕੇ ਤੌਰ ’ਤੇ ਆਮ ਲੋਕਾਂ ਲਈ ਬੰਦ ਕਰ ਦਿੱਤਾ ਗਿਆ ਹੈ ਤੇ ਬਾਕੀ ਨਾਕਿਆਂ ’ਤੇ ਆਉਣ ਵਾਲੇ ਵਾਹਨ ਚਾਲਕਾਂ ਨੂੰ ਹੈਲਮੇਟ ਨੂੰ ਲੈ ਕੇ ਪ੍ਰੇਸ਼ਾਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਇੱਕ ਵਿਅਕਤੀ ਆਪਣੇ ਅਪਾਹਜ ਬੱਚੇ ਨੂੰ ਲੈ ਕੇ ਜਾ ਰਿਹਾ ਸੀ, ਜਿਸ ਨੂੰ ਫੌਜ ਦੇ ਨਾਕੇ ’ਤੇ ਪ੍ਰੇਸ਼ਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੀਤੇ ਦੋ ਮਹੀਨੇ ਪਹਿਲਾਂ ਸੈਨਾ ਦੇ ਅਧਿਕਾਰੀਆਂ ਨਾਲ ਇਸ ਸਮੱਸਿਆ ਸੰਬੰਧੀ ਗੱਲਬਾਤ ਕੀਤੀ ਗਈ ਸੀ ਪ੍ਰੰਤੂ ਉਨ੍ਹਾਂ ਵਲੋਂ ਭਰੋਸਾ ਦਿੱਤੇ ਜਾਣ ਦੇ ਬਾਵਜੂਦ ਵੀ ਇਸ ਦਾ ਕੋਈ ਹੱਲ੍ਹ ਨਹੀਂ ਕੀਤਾ ਗਿਆ, ਜਿਸ ਦੇ ਰੋਸ ਵਜੋਂ ਅੱਜ ਜਲੰਧ੍ਰ ਛਾਉਣੀ ਦੇ ਵਸਨੀਕਾਂ ਨਾਲ ਮਿਲ ਕੇ ਕੰਟੋਨਮੈਂਟ ਦਫ਼ਤਰ ’ਚ ਰੋਸ ਜਤਾਇਆ ਗਿਆ। ਇਸ ਕਿਹਾ ਕਿ ਕੰਟੋਨਮੈਂਟ ਬੋਰਡ ਵਲੋਂ ਧੱਕੇਸ਼ਾਹੀ ਕਰਦੇ ਹੋਏ ਛਾਉਣੀ ਦੇ ਵਸਨੀਕਾਂ ਨੂੰ ਵੱਧ ਤੋਂ ਵੱਧ ਟੈਕਸ ਲਗਾਇਆ ਜਾ ਰਿਹਾ ਹੈ ਤੇ ਨਾਕਿਆਂ ’ਤੇ ਆ ਰਹੇ ਪ੍ਰੇਸ਼ਾਨੀ ਕਾਰਨ ਦੁਕਾਨਦਾਰਾਂ ਦਾ ਵਪਾਰ ਵੀ ਨੁਕਸਾਨ ’ਚ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 1947 ਦੇ ਬਣੇ ਕਾਨੂੰਨ ਕਾਰਨ ਦੇਸ਼ ਦੀਆਂ ਸਾਰੀਆਂ ਹੀ ਕੰਟੋਨਮੈਂਟਾਂ ਦੇ ਵਸਨੀਕ ਗੁਲਾਮਾਂ ਵਾਲੀ ਜ਼ਿੰਦਗੀ ਜੀ ਰਹੇ ਹਨ ਤੇ ਇਸ ਸੰਬੰਧੀ ਉਹ ਜਲਦ ਹੀ ਕੇਂਦਰੀ ਮੰਤਰੀ ਨਾਲ ਮਿਲ ਕੇ ਇਸ ਦਾ ਹੱਲ੍ਹ ਕਰਵਾਉਣ ਦਾ ਯਤਨ ਕਰਨਗੇ। ਇਸ ਦੌਰਾਨ ਸੈਨਾ ਦੇ ਉੱਚ ਅਧਿਕਾਰੀ ਨੇ ਛਾਉਣੀ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਸੰਬੰਧੀ ਜਲਦ ਹੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਇਸ ਦਾ ਹੱਲ੍ਹ ਕੱਢਣਗੇ। ਸਰਬਜੀਤ ਸਿੰਘ ਮੱਕੜ ਨੇ ਕਿਹਾ ਕਿ ਜੇਕਰ ਇਸ ਸਮੱਸਿਆ ਦਾ ਕੋਈ ਜਲਦ ਹੀ ਹੱਲ੍ਹ ਨਹੀਂ ਕੱਢਿਆ ਗਿਆ ਤਾਂ ਉਹ ਆਉਣ ਵਾਲੇ ਦਿਨਾਂ ’ਚ ਲੋਕਾਂ ਦੇ ਹੱਕ ’ਚ ਮੁੜ ਰੋਸ ਪ੍ਰਦਰਸ਼ਨ ਕਰਨਗੇ, ਜਿਸ ਦੀ ਜ਼ਿੰਮੇਵਾਰੀ ਸੈਨਾ ਤੇ ਕੰਟੋਨਮੈਂਟ ਬੋਰਡ ਦੇ ਅਧਿਕਾਰੀਆਂ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਵਲੋਂ ਅੱਜ ਹੋਵੇਗਾ ਪੰਜਾਬ ਬੰਦ-ਰਮੇਸ਼ ਗੈਚੰਡ ਅਗਲੀ ਖ਼ਬਰ ਪੰਜਾਬ ਪ੍ਰੈੱਸ ਕਲੱਬ ਵਿਖੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਦਾ ਗਵਰਨਿੰਗ ਕੌਂਸਲ ਵਲੋਂ ਸਨਮਾਨ
Ad Position 24
No active advertisement