05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਚੱਕ ਚੇਲਾ ਵਿਖੇ ਸਰਪੰਚ ਜੋਗਾ ਸਿੰਘ ਦੀ ਅਗਵਾਈ ਹੇਠ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ

Ad Position 21
No active advertisement
ਅਜੀਤ ਡੈਸਕ 30-07-2026
ਮਲਸੀਆਂ, 29 ਜੁਲਾਈ (ਸੁਖਦੀਪ ਸਿੰਘ)- ਪਿੰਡ ਚੱਕ ਚੇਲਾ ਵਿਖੇ ਸਰਪੰਚ ਜੋਗਾ ਸਿੰਘ ਦੀ ਅਗਵਾਈ ਹੇਠ ਪਿੰਡ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਵਿਕਾਸ ਕਾਰਜ ਜੰਗੀ ਪੱਧਰ ‘ਤੇ ਕਰਵਾਏ ਜਾ ਰਹੇ ਹਨ। ਇਸ ਲੜੀ ਤਹਿਤ ਪਿੰਡ ਦੀ ਕੰਕਰੀਟ ਵਾਲੀ ਪੱਕੀ ਫਿਰਨੀ ਦਾ ਨਿਰਮਾਣ ਕੰਮ ਤੇਜ਼ੀ ਨਾਲ ਜਾਰੀ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਨਾ ਸਿਰਫ਼ ਪਿੰਡ ਵਾਸੀਆਂ ਨੂੰ ਬਿਹਤਰ ਆਵਾਜਾਈ ਦੀ ਸਹੂਲਤ ਮਿਲੇਗੀ, ਸਗੋਂ ਬਰਸਾਤ ਦੇ ਮੌਸਮ ਦੌਰਾਨ ਚਿੱਕੜ ਅਤੇ ਪਾਣੀ ਭਰਨ ਵਰਗੀਆਂ ਸਮੱਸਿਆਵਾਂ ਤੋਂ ਵੀ ਨਿਜਾਤ ਮਿਲੇਗੀ। ਇਸ ਮੌਕੇ ਸਰਪੰਚ ਜੋਗਾ ਸਿੰਘ ਅਤੇ ਸੁਰਜੀਤ ਸਿੰਘ ਸ਼ੰਟੀ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੇ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ, ਜਿਸ ਦਾ ਲਾਭ ਚੱਕ ਚੇਲਾ ਦੇ ਵਸਨੀਕਾਂ ਨੂੰ ਵੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਲਈ ਲੋੜੀਂਦੇ ਹਰ ਕੰਮ ਨੂੰ ਯੋਜਨਾਬੱਧ ਢੰਗ ਨਾਲ ਕਰਵਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਘਰ ਦੇ ਨੇੜੇ ਹੀ ਉਪਲੱਬਧ ਹੋ ਸਕਣ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਵਿੱਚ ਲੋਕਾਂ ਦਾ ਸਹਿਯੋਗ ਵੀ ਬਹੁਤ ਮਹੱਤਵਪੂਰਨ ਹੈ ਅਤੇ ਪੰਚਾਇਤ ਦਾ ਉਦੇਸ਼ ਹੈ ਕਿ ਚੱਕ ਚੇਲਾ ਨੂੰ ਹਰ ਪੱਖੋਂ ਇੱਕ ਆਦਰਸ਼ ਪਿੰਡ ਵਜੋਂ ਵਿਕਸਤ ਕੀਤਾ ਜਾਵੇ। ਪਿੰਡ ਵਾਸੀਆਂ ਨੇ ਚੱਲ ਰਹੇ ਵਿਕਾਸ ਕਾਰਜਾਂ ‘ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਪੱਕੀ ਫਿਰਨੀ ਬਣਨ ਨਾਲ ਆਵਾਜਾਈ ਆਸਾਨ ਹੋਵੇਗੀ ਅਤੇ ਪਿੰਡ ਦੀ ਦਿੱਖ ਵੀ ਨਿਖਰੇਗੀ। ਉਨ੍ਹਾਂ ਨੇ ਪੰਚਾਇਤ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਇਸੇ ਤਰ੍ਹਾਂ ਵਿਕਾਸ ਕਾਰਜ ਜਾਰੀ ਰਹਿਣਗੇ। ਇਸ ਮੌਕੇ ਬਾਬਾ ਸੁਰਜੀਤ ਸਿੰਘ ਸ਼ੰਟੀ, ਸਾਬਕਾ ਬਲਾਕ ਸੰਮਤੀ ਮੈਂਬਰ ਜਸਪਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਰ ਦਾ ਕੰਟਰੋਲ ਗੁਆ ਚੁੱਕੇ ਕਾਰ ਚਾਲਕ ਦੀ ਸਾਈਡ ’ਤੇ ਖੜੀ ਦੂਜੀ ਕਾਰ ਨਾਲ ਟੱਕਰ ਵੱਜੀ ਅਗਲੀ ਖ਼ਬਰ ਕੌਂਸਲਰਾਂ ਦੇ ਬੈਠਣ ਵਾਲੇ ਕਮਰੇ ਵਿਚ ਲੱਗਾ ਭਰਤੀਆਂ ਵਾਲੀਆਂ ਫਾਈਲਾਂ ਦਾ ਢੇਰ
Ad Position 24
No active advertisement