05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸ਼ਾਹਕੋਟ ਦੇ ਪਿੰਡ ਬਾਜਵਾ ਖੁਰਦ ਵਿਖੇ ਘਰ ’ਚੋਂ ਲੱਖਾਂ ਦੇ ਕੈਮਰੇ, ਗਹਿਣੇ, ਨਕਦੀ ਤੇ ਸਾਮਾਨ ਚੋਰੀ

Ad Position 21
No active advertisement
ਅਜੀਤ ਡੈਸਕ 30-07-2026
ਸ਼ਾਹਕੋਟ, 29 ਜੁਲਾਈ (ਸੁਖਦੀਪ ਸਿੰਘ)- ਸ਼ਾਹਕੋਟ ਦੇ ਨਜ਼ਦੀਕੀ ਪਿੰਡ ਬਾਜਵਾ ਖੁਰਦ ਵਿਖੇ ਚੋਰਾਂ ਨੇ ਇਕ ਬੰਦ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਜਿੰਦਰ ਸਿੰਘ ਪੁੱਤਰ ਚਰਨ ਸਿੰਘ ਵਾਸੀ ਪਿੰਡ ਬਾਜਵਾ ਖੁਰਦ (ਸ਼ਾਹਕੋਟ) ਨੇ ਦੱਸਿਆ ਕਿ ਉਹ ਬਾਜਵਾ ਕਲਾਂ ਵਿਖੇ ਇਕ ਫੋਟੋ ਸਟੂਡੀਓ ਚਲਾਉਂਦੇ ਹਨ। ਉਹ ਆਪਣੇ ਪਰਿਵਾਰ ਸਮੇਤ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਗਏ ਸਨ। ਇਸ ਦੌਰਾਨ ਰਾਤ ਸਮੇਂ ਚੋਰ ਉਨ੍ਹਾਂ ਦੇ ਘਰ ਦੇ ਮੁੱਖ ਗੇਟ ਦਾ ਤਾਲਾ ਤੋੜ ਕੇ ਅੰਦਰ ਦਾਖ਼ਲ ਹੋਏ, ਜਿੰਨ੍ਹਾਂ ਘਰ ਦੇ ਕਮਰਿਆਂ ਦੇ ਤਾਲੇ ਤੋੜ ਕੇ ਪੂਰੇ ਘਰ ਸਮੇਤ ਅਲਮਾਰੀਆਂ, ਬੈੱਡ, ਪੇਟੀਆਂ ਆਦਿ ਦੀ ਫਰੌਲਾ-ਫਰਾਲੀ ਕੀਤੀ ਅਤੇ ਘਰ ’ਚੋਂ ਕਰੀਬ 5 ਲੱਖ ਰੁਪਏ ਕੀਮਤ ਦੇ ਮਹਿੰਗੇ ਕੈਮਰੇ, ਉਨ੍ਹਾਂ ਨਾਲ ਸਬੰਧਤ ਅਸੈਸਰੀਜ਼, ਕਰੀਬ ਤਿੰਨ ਤੋਲੇ ਸੋਨੇ ਦੇ ਗਹਿਣੇ, 15-20 ਹਜ਼ਾਰ ਰੁਪਏ ਦੀ ਨਗਦੀ, ਇਨਵਰਟਰ ਸੈੱਟ, ਕੀਮਤੀ ਕੱਪੜੇ ਅਤੇ ਘਰੇਲੂ ਵਰਤੋਂ ਦਾ ਹੋਰ ਬਹੁਤ ਸਾਰਾ ਸਮਾਨ ਚੋਰੀ ਕਰਕੇ ਲੈ ਗਏ। ਚੋਰੀ ਹੋਏ ਸਮਾਨ ਦੀ ਕੀਮਤ ਲਗਭਗ 11 ਲੱਖ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਭਰਾ ਮਨਜੀਤ ਸਿੰਘ ਅਤੇ ਭਤੀਜੇ ਸੁਖਵਿੰਦਰ ਸਿੰਘ ਨੇ ਘਰ ਦੇ ਮੁੱਖ ਗੇਟ ਦਾ ਤਾਲਾ ਟੁੱਟਾ ਦੇਖ ਅੰਦਰ ਜਾ ਕੇ ਵੇਖਿਆ ਤਾਂ ਕਮਰਿਆਂ ਨੂੰ ਲੱਗੇ ਸਾਰੇ ਤਾਲੇ ਟੁੱਟੇ ਹੋਏ ਸਨ ਅਤੇ ਸਾਮਾਨ ਖਿਲਰਿਆ ਪਿਆ ਸੀ। ਉਨ੍ਹਾਂ ਨੇ ਤੁਰੰਤ ਫੋਨ ਰਾਹੀਂ ਮੈਨੂੰ ਸੂਚਿਤ ਕੀਤਾ ਅਤੇ ਪੁਲਿਸ ਨੂੰ ਵੀ ਚੋਰੀ ਦੀ ਘਟਨਾ ਬਾਰੇ ਜਾਣਕਾਰੀ ਦਿੱਤੀ। ਸੂਚਨਾ ਮਿਲਣ ’ਤੇ ਸ਼ਾਹਕੋਟ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੀੜਤ ਪਰਿਵਾਰ ਨੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਮਾਮਲੇ ’ਚ ਤੁਰੰਤ ਐਫ਼.ਆਈ.ਆਰ. ਦਰਜ ਕਰਕੇ ਚੋਰਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ ਅਤੇ ਚੋਰੀ ਹੋਇਆ ਸਮਾਨ ਬਰਾਮਦ ਕਰਕੇ ਸਾਨੂੰ ਇਨਸਾਫ਼ ਦਿਵਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸੰਤ ਸੀਚੇਵਾਲ ਵਲੋਂ ‘ਆਪਣਾ ਪਿੰਡ ਸੰਭਾਲੋ’ ਮੁਹਿੰਮ ਦਾ ਆਗਾਜ਼ ਪਿੰਡਾਂ ਵਿਚ ਲੱਗਣਗੇ ਠੀਕਰੀ ਪਹਿਰੇ, ਚੌਰਾਹਿਆਂ ’ਤੇ ਲੱਗ... ਅਗਲੀ ਖ਼ਬਰ ਮਹਿਤਪੁਰ ਨਗਰ ਪੰਚਾਇਤ ਦੇ ਮਿਊਸੀਪਲ ਕਾਮਿਆਂ ਵਲੋਂ ਅੱਜ ਬੰਦ ਦਾ ਸੱਦਾ
Ad Position 24
No active advertisement